09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਧਾਲੀਵਾਲ ਫਾਊਾਡੇਸ਼ਨ ਵਲੋਂ ਕਰਵਾਏ ਜਾ ਰਹੇ ਸੇਵਾ ਸਦਭਾਵਨਾ ਸੰਮੇਲਨ 'ਚ ਪਹੁੰਚ ਰਹੇ ਹਨ ਪੰਜਾਬ ਦੇ ਗਵਰਨਰ-ਕਰਮਜੀਤ ਸੈਦੋਕੇ

ਅਜੀਤ ਡੈਸਕ 07-12-2025
ਨਿਹਾਲ ਸਿੰਘ ਵਾਲਾ, 6 ਦਸੰਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਧਾਲੀਵਾਲ ਫਾਊਾਡੇਸ਼ਨ ਵਲੋਂ ਹਲਕੇ ਦੇ ਪਿੰਡ ਸੈਦੋਕੇ ਵਿਖੇ 9 ਦਸੰਬਰ ਦਿਨ ਮੰਗਲਵਾਰ ਨੂੰ ਸੇਵਾ ਸਦਭਾਵਨਾ ਸੰਮੇਲਨ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਅਤੇ ਜੈਨ ਧਰਮ ਦੇ ਆਚਾਰੀਆ ਲੋਕੇਸ਼ ਮੁਨੀ ਸਮਾਗਮ ਦੇ ਮੁੱਖ ਮਹਿਮਾਨ ਵਜੋਂ ਪਹੁੰਚਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਿਊਯਾਰਕ ਦੇ ਉੱਘੇ ਵਪਾਰੀ ਅਤੇ ਮਾਲਵੇ ਦੀ ਨਾਮਵਰ ਸਮਾਜ ਸੇਵੀ ਸ਼ਖ਼ਸੀਅਤ ਕਰਮਜੀਤ ਸਿੰਘ ਧਾਲੀਵਾਲ ਨੇ ਆਪਣੇ ਗ੍ਰਹਿ ਪਿੰਡ ਸੈਦੋਕੇ ਵਿਖੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਅੱਗੇ ਦੱਸਿਆ ਕਿ ਇਹ ਸੰਮੇਲਨ ਸੇਵਾ-ਮੁਕਤ ਆਈ.ਪੀ.ਐੱਸ.ਸੀ. ਜਤਿੰਦਰ ਸਿੰਘ ਔਲਖ ਸਾਬਕਾ ਚੇਅਰਮੈਨ ਪੀ.ਪੀ.ਐੱਸ.ਸੀ. ਦੀ ਦੇਖ-ਰੇਖ ਹੇਠ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਸਮਾਜ ਭਲਾਈ ਦੇ ਵਿਸ਼ੇਸ਼ ਪ੍ਰੋਗਰਾਮ ਉਲੀਕੇ ਜਾਣਗੇ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਆਗੂ ਮੁਖ਼ਤਿਆਰ ਸਿੰਘ ਦੀਨਾ, ਪ੍ਰਵਾਸੀ ਭਾਰਤੀ ਮਨਪ੍ਰੀਤ ਸਿੰਘ ਧਾਲੀਵਾਲ, ਰਾਜਵੀਰ ਸਿੰਘ ਰਾਜਾ ਸੈਦੋਕੇ, ਪੀ.ਐੱਸ.ਓ. ਜਗਸੀਰ ਸਿੰਘ ਮਾਛੀਕੇ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈ ਨੇ ਕਰਵਾਇਆ ਸਾਲਾਨਾ ਸੀਨੀਅਰ ਸਪੋਰਟਸ ਫਿਸਟਾ-2025 ਅਗਲੀ ਖ਼ਬਰ ਦਿੱਲੀ ਕਾਨਵੈਂਟ ਸਕੂਲ ਵਿਖੇ ਮਾਨਸਿਕ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।