29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਭਾਈ ਘਨੱਈਆ ਏਕਤਾ ਕਾਲਜ ਆਫ਼ ਨਰਸਿੰਗ ਦੀ ਵਿਦਿਆਰਥਣ ਸੁਨੈਨਾ ਨੇ ਪੂਰੇ ਪੰਜਾਬ 'ਚੋਂ 9ਵਾਂ ਸਥਾਨ ਹਾਸਲ ਕੀਤਾ

ਅਜੀਤ ਡੈਸਕ 08-12-2025
ਧਰਮਕੋਟ, 7 ਦਸੰਬਰ (ਪਰਮਜੀਤ ਸਿੰਘ)-ਡਾ. ਦਲਜੀਤ ਕੌਰ ਤੂਰ ਜੋ ਕਿ ਪਿਛਲੇ 14 ਸਾਲਾਂ ਤੋਂ ਇਸ ਕਾਲਜ 'ਚ ਪਿ੍ੰਸੀਪਲ ਦੇ ਅਹੁਦੇ 'ਤੇ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ, ਨੇ ਦੱਸਿਆ ਕਿ ਜੋ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਫ਼ਰੀਦਕੋਟ ਵਲੋਂ ਬੀ.ਐਸ.ਸੀ. ਨਰਸਿੰਗ 3 ਸਮੈਸਟਰ ਦਾ ਨਤੀਜਾ ਐਲਾਨਿਆ ਗਿਆ ਹੈ, ਉਸ ਵਿਚ ਸਾਡੀ ਵਿਦਿਆਰਥਣ ਸੁਨੈਨਾ ਨੇ ਪੰਜਾਬ 'ਚੋਂ 9ਵਾਂ ਸਥਾਨ ਤੇ ਗੁਰਲੀਨ ਕੌਰ ਸੰਧੂ ਨੇ 10ਵਾਂ ਸਥਾਨ ਹਾਸਲ ਕਰਦੇ ਹੋਏ ਪੰਜਾਬ ਦੇ 18 ਜ਼ਿਲਿ੍ਹਆਂ ਨੂੰ ਵੀ ਪਛਾੜਿਆ ਤੇ ਇਸ ਦੇ ਨਾਲ ਹੀ ਕਾਲਜ ਦੇ ਵਿਦਿਆਰਥੀਆਂ ਨੇ ਮੋਗਾ ਜ਼ਿਲੇ੍ਹ ਵਿਚੋਂ ਵੀ ਪਹਿਲੇ 7 ਪੁਜ਼ੀਸ਼ਨਾਂ ਵੀ ਹਾਸਲ ਕੀਤੀਆਂ | ਉਨ੍ਹਾਂ ਨੇ ਇਸ ਲਈ ਕਾਲਜ ਦੀ ਮੈਨੇਜਮੈਂਟ ਕਮੇਟੀ ਮੈਂਬਰਾਂ ਦਾ ਧੰਨਵਾਦ ਕੀਤਾ ਜੋ ਸਮੇਂ-ਸਮੇਂ 'ਤੇ ਵਿਦਿਆਰਥੀਆਂ ਨੂੰ ਵਧੀਆ ਸਿਖਲਾਈ ਦੇਣ ਲਈ ਆਧੁਨਿਕ ਸਹੂਲਤਾਂ ਪ੍ਰਦਾਨ ਕਰਦੇ ਰਹਿੰਦੇ ਹਨ |
ਇਸ ਦੇ ਨਾਲ ਹੀ ਉਨ੍ਹਾਂ ਨੇ ਕਾਲਜ ਦੀ ਵਧੀਆਂ ਨਤੀਜਿਆਂ ਦਾ ਸਿਹਰਾ ਕਾਲਜ ਦੇ ਮਿਹਨਤੀ ਸਟਾਫ਼ ਨੂੰ ਦਿੱਤਾ ਤੇ ਉਨ੍ਹਾਂ ਸਾਰੇ ਸਟਾਫ਼, ਵਿਦਿਆਰਥੀਆਂ ਦੇ ਮਾਤਾ ਪਿਤਾ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਹਰਕ ਸਿੰਘ ਰਾਵਤ ਦੀ ਟਿੱਪਣੀ ਨੇ ਇਹ ਸਾਬਤ ਕਰ ਦਿੱਤਾ ਕਿ ਕਾਂਗਰਸ ਸਿੱਖ ਵਿਰੋਧੀ ਹੈ-ਸੰਧੂ ਅਗਲੀ ਖ਼ਬਰ ਦਿੱਲੀ ਦੇ 'ਆਪ' ਲੀਡਰਾਂ ਦੀ ਪੰਜਾਬ ਦੇ ਬਿਜਲੀ ਵਿਭਾਗ ਨੂੰ ਅਸਥਿਰ ਕਰਨ ਦੀ ਸਾਜ਼ਿਸ਼ ਹੁਣ ਖੁੱਲ੍ਹੇਆਮ ਸਾਹਮਣੇ ਆਈ-ਪੀਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।