29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਹਰਕ ਸਿੰਘ ਰਾਵਤ ਦੀ ਟਿੱਪਣੀ ਨੇ ਇਹ ਸਾਬਤ ਕਰ ਦਿੱਤਾ ਕਿ ਕਾਂਗਰਸ ਸਿੱਖ ਵਿਰੋਧੀ ਹੈ-ਸੰਧੂ

ਅਜੀਤ ਡੈਸਕ 08-12-2025
ਮੋਗਾ, 7 ਦਸੰਬਰ (ਸੁਰਿੰਦਰਪਾਲ ਸਿੰਘ)-ਉੱਤਰਾਖੰਡ ਦੇ ਕਾਂਗਰਸੀ ਆਗੂ ਹਰਕ ਸਿੰਘ ਰਾਵਤ ਨੇ ਇਕ ਰੈਲੀ ਦੌਰਾਨ ਸਿੱਖਾਂ ਪ੍ਰਤੀ ਜੋ ਅਪਮਾਨਜਨਕ ਟਿੱਪਣੀ ਕੀਤੀ ਹੈ, ਇਸ ਤੋਂ ਇਹ ਪੂਰੀ ਤਰ੍ਹਾਂ ਸਾਬਤ ਹੋ ਗਿਆ ਹੈ ਕਿ ਕਾਂਗਰਸ ਪੂਰੀ ਤਰ੍ਹਾਂ ਸਿੱਖ ਵਿਰੋਧੀ ਹੈ ਤੇ ਅਜਿਹੀਆਂ ਗ਼ਲਤ ਟਿੱਪਣੀਆਂ ਨੂੰ ਸਿੱਖ ਭਾਈਚਾਰਾ ਬਰਦਾਸ਼ਤ ਨਹੀਂ ਕਰੇਗਾ ਤੇ ਕੀਤੀ ਟਿੱਪਣੀ 'ਤੇ ਕਾਂਗਰਸ ਨੂੰ ਤੁਰੰਤ ਮੁਆਫ਼ੀ ਮੰਗਣੀ ਚਾਹੀਦੀ ਹੈ | ਇਹ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਸਾਬਕਾ ਐਸ.ਪੀ. ਮੁਖ਼ਤਿਆਰ ਸਿੰਘ ਸੰਧੂ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਜੇਕਰ ਅੱਜ ਭਾਰਤ ਸਵੈਮਾਣ ਨਾਲ ਜਿਊਾਦਾ ਹੈ ਤਾਂ ਸਿੱਖਾਂ ਦੀਆਂ ਦੇਸ਼ ਪ੍ਰਤੀ ਕੀਤੀਆਂ ਬੇਮਿਸਾਲ ਕੁਰਬਾਨੀਆਂ ਸਦਕਾ ਹੈ ਤੇ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਹਿੰਦੂ ਧਰਮ ਦੀ ਰੱਖਿਆ ਲਈ ਦਿੱਲੀ ਦੇ ਚਾਂਦਨੀ ਚੌਕ 'ਚ ਆਪਣੀ ਸ਼ਹਾਦਤ ਦੇ ਕੇ ਪੂਰੇ ਭਾਰਤ ਲਈ ਹਿੰਦ ਦੀ ਚਾਦਰ ਬਣੇ ਤੇ ਬਾਅਦ ਵਿਚ ਉਨ੍ਹਾਂ ਦੇ ਸਪੁੱਤਰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਦੇਸ਼ ਲਈ ਆਪਣਾ ਸਰਬੰਸ ਵਾਰਿਆ ਤੇ ਦੇਸ਼ ਦੀ ਆਜ਼ਾਦੀ 'ਚ ਸਿੱਖਾਂ ਦੀ ਆਬਾਦੀ ਢਾਈ ਫ਼ੀਸਦੀ ਹੋਣ ਦੇ ਬਾਵਜੂਦ ਸਿੱਖਾਂ ਦੀਆਂ ਕੁਰਬਾਨੀਆਂ 80 ਫ਼ੀਸਦੀ ਹਨ ਪਰ ਕਾਂਗਰਸ ਨੇ ਅਜੇ ਤੱਕ ਆਪਣੀ ਸੌੜੀ ਮਾਨਸਿਕਤਾ ਨਹੀਂ ਬਦਲੀ |
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦਾ ਬੀ.ਐਲ.ਓ. ਯੂਨੀਅਨ ਮੋਗਾ ਵਲੋਂ ਸੰਪੂਰਨ ਬਾਈਕਾਟ ਅਗਲੀ ਖ਼ਬਰ ਭਾਈ ਘਨੱਈਆ ਏਕਤਾ ਕਾਲਜ ਆਫ਼ ਨਰਸਿੰਗ ਦੀ ਵਿਦਿਆਰਥਣ ਸੁਨੈਨਾ ਨੇ ਪੂਰੇ ਪੰਜਾਬ 'ਚੋਂ 9ਵਾਂ ਸਥਾਨ ਹਾਸਲ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।