29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਗਿਆਨ ਸਾਗਰ ਪਬਲਿਕ ਸਕੂਲ ਠੱਠੀ ਭਾਈ ਦੀ ਹਰਸਿਮਰਤ ਕੌਰ ਨੇ ਪ੍ਰਾਪਤ ਕੀਤਾ ਪਹਿਲਾ ਸਥਾਨ

ਅਜੀਤ ਡੈਸਕ 08-12-2025
ਠੱਠੀ ਭਾਈ, 7 ਦਸੰਬਰ (ਜਗਰੂਪ ਸਿੰਘ ਮਠਾੜੂ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਤਿਨਾਮ ਸਰਬ ਕਲਿਆਣ ਟਰੱਸਟ ਜ਼ੋਨ ਮੋਗਾ ਦਾ ਗੁਰਮਤਿ ਮੁਕਾਬਲਾ ਇਸ ਵਾਰ ਵੀ ਬੜੀ ਚੜ੍ਹਦੀ ਕਲਾ 'ਚ ਸੰਪੂਰਨ ਹੋਇਆ | ਇਹ ਮੁਕਾਬਲਾ ਪਿੰਡ ਕੜਿਆਲ ਵਿਖੇ ਕਰਵਾਇਆ ਗਿਆ | ਮੁਕਾਬਲੇ 'ਚ 30 ਸਕੂਲਾਂ ਦੇ 646 ਵਿਦਿਆਰਥੀਆਂ ਨੇ ਭਾਗ ਲਿਆ | ਮੁਕਾਬਲੇ ਦੌਰਾਨ ਗਿਆਨ ਸਾਗਰ ਪਬਲਿਕ ਸਕੂਲ ਦੀ ਵਿਦਿਆਰਥਣ ਹਰਸਿਮਰਤ ਕੌਰ ਨੇ ਕਵਿਤਾ ਮੁਕਾਬਲੇ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਗੁਰਬਾਣੀ ਕੰਠ ਮੁਕਾਬਲੇ 'ਚ ਕੁੰਵਰਪ੍ਰੀਤ ਸਿੰਘ ਨੇ ਦੂਜਾ ਸਥਾਨ ਤੇ ਕੁਇਜ਼ ਮੁਕਾਬਲੇ ਵਿਚ ਨਵਨੀਤ ਕੌਰ, ਸੁਖਮਨ ਕੌਰ ਤੇ ਸਿਮਰਨ ਕੌਰ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਚਮਕਾਇਆ | ਇਸ ਮੌਕੇ ਸਕੂਲ ਪਿ੍ੰਸੀਪਲ ਗੁਰਸੇਵਕ ਸਿੰਘ ਚਾਨੀ ਤੇ ਸਮੁੱਚੀ ਪ੍ਰਬੰਧਕੀ ਕਮੇਟੀ ਤੇ ਸਮੂਹ ਸਟਾਫ਼ ਵਲੋਂ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਹਲਕਾ ਨਿਹਾਲ ਸਿੰਘ ਵਾਲਾ ਦੇ 2 ਜ਼ੋਨਾਂ ਦੇ 'ਆਪ' ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਅਗਲੀ ਖ਼ਬਰ ਦਾਣਾ ਮੰਡੀ ਨੱਥੂਵਾਲਾ ਗਰਬੀ ਦੇ ਸ਼ੈੱਡ ਲਈ 35 ਲੱਖ ਦੀ ਗਰਾਂਟ ਮਨਜ਼ੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।