30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਪੁਲਿਸ ਪੈਨਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਦੀ ਹੋਈ ਮੀਟਿੰਗ

ਅਜੀਤ ਡੈਸਕ 08-12-2025
ਮੋਗਾ, 7 ਦਸੰਬਰ (ਜਸਪਾਲ ਸਿੰਘ ਬੱਬੀ)-ਪੁਲਿਸ ਪੈਨਸ਼ਨਰ ਐੱਸੋਸੀਏਸ਼ਨ ਜ਼ਿਲ੍ਹਾ ਮੋਗਾ ਦੀ ਮੀਟਿੰਗ ਪ੍ਰਧਾਨ ਰਸ਼ਪਾਲ ਸਿੰਘ ਸੰਧੂ ਦਾਸੂਵਾਲ ਦੀ ਪ੍ਰਧਾਨਗੀ ਹੇਠ ਦਫਤਰ ਮੋਗਾ ਵਿਖੇ ਹੋਈ | ਮੀਟਿੰਗ ਦੀ ਕਾਰਵਾਈ ਜਨਰਲ ਸਕੱਤਰ ਵਲੋਂ ਚਲਾਈ ਗਈ | ਮੀਟਿੰਗ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ | ਸ੍ਰੀ ਸੁਖਮਨੀ ਸਾਹਿਬ ਦੀ ਸੇਵਾ ਚਮਕੌਰ ਸਿੰਘ ਰਿਟਾਇਰ ਵਲੋਂ ਲਈ ਗਈ ਤੇ ਦੁੱਧ ਦੇ ਲੰਗਰ ਦਾ ਪ੍ਰਬੰਧ ਵੀ ਕੀਤਾ | ਇਸ ਮੌਕੇ ਸਾਬਕਾ ਐੱਸ.ਆਈ. ਬਲਵਿੰਦਰ ਸਿੰਘ ਬਰਾੜ ਸੀਨੀਅਰ ਮੀਤ ਪ੍ਰਧਾਨ ਨੇ ਆਪਣੇ ਵਲੋਂ ਚੰਗੀ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਵੇਦ ਪ੍ਰਕਾਸ਼, ਪਿ੍ਥੀ ਸਿੰਘ, ਰਜਿੰਦਰ ਸਿੰਘ, ਬਲਵਿੰਦਰ ਸਿੰਘ ਨੂੰ ਸਨਮਾਨਿਤ ਕੀਤਾ | ਪ੍ਰਧਾਨ ਰਸ਼ਪਾਲ ਸਿੰਘ ਸੰਧੂ ਨੇ ਮੈਂਬਰਾਂ ਨੂੰ ਖਜ਼ਾਨਾ ਦਫਤਰ ਜਾ ਕੇ ਕੇ.ਵਾਈ.ਸੀ. ਕਰਵਾਉਣ ਲਈ ਕਿਹਾ ਅਤੇ ਮੈਡੀਕਲ ਬਿੱਲਾਂ ਬਾਰੇ ਜਾਣਕਾਰੀ ਦਿੱਤੀ | ਦਸੰਬਰ ਦੇ ਤੀਜੇ ਐਤਵਾਰ ਬਜ਼ੁਰਗ ਦਿਵਸ ਮਨਾਉਣ ਅਤੇ ਐੱਸੋਸੀਏਸ਼ਨ ਦਾ ਸਥਾਪਨਾ ਦਿਵਸ ਮਨਾਉਣ ਲਈ ਕਮੇਟੀ ਵੀ ਬਣਾਈ ਗਈ | ਇਸ ਮੌਕੇ ਸੁਖਦੇਵ ਸਿੰਘ ਖੋਸਾ ਜਨਰਲ ਸਕੱਤਰ, ਬਲਵਿੰਦਰ ਸਿੰਘ ਬਰਾੜ ਸੀਨੀਅਰ ਮੀਤ ਪ੍ਰਧਾਨ, ਸਾਬਕਾ ਡੀ.ਐੱਸ.ਪੀ. ਰਸ਼ਪਾਲ ਸਿੰਘ ਸਰਪ੍ਰਸਤ, ਸਾਬਕਾ ਡੀ.ਐੱਸ.ਪੀ. ਸ਼ਮਸ਼ੇਰ ਸਿੰਘ, ਸਾਬਕਾ ਇੰਸਪੈਕਟਰ ਪਿ੍ਥੀ ਸਿੰਘ, ਨਛੱਤਰ ਸਿੰਘ, ਜਸਵਿੰਦਰ ਸਿੰਘ, ਪ੍ਰਸ਼ੋਤਮ ਲਾਲ, ਹਰਜੀਤ ਸਿੰਘ, ਵੇਦ ਪ੍ਰਕਾਸ਼, ਮਨਜੀਤ ਸਿੰਘ (ਸਾਰੇ ਸਾਬਕਾ ਇੰਸਪੈਕਟਰ), ਸਾਬਕਾ ਐੱਸ.ਆਈ. ਗੁਰਸੇਵਕ ਸਿੰਘ, ਸਾਬਕਾ ਐੱਸ.ਆਈ. ਤਰਸੇਮ ਸਿੰਘ, ਸਾਬਕਾ ਏ.ਐੱਸ.ਆਈ. ਦਰਸ਼ਨ ਸਿੰਘ ਖੋਸਾ, ਖਜ਼ਾਨਚੀ ਲਾਲ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬਾਰ ਐਸੋਸੀਏਸ਼ਨ ਮੋਗਾ ਦੇ ਪ੍ਰਧਾਨ ਨੇ ਵਰਲਡ ਕੈਂਸਰ ਕੇਅਰ ਸੰਸਥਾ ਨੂੰ ਦਿੱਤੀ ਸਹਾਇਤਾ ਰਾਸ਼ੀ ਅਗਲੀ ਖ਼ਬਰ ਮਾਹਲਾ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।