30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਬਾਰ ਐਸੋਸੀਏਸ਼ਨ ਮੋਗਾ ਦੇ ਪ੍ਰਧਾਨ ਨੇ ਵਰਲਡ ਕੈਂਸਰ ਕੇਅਰ ਸੰਸਥਾ ਨੂੰ ਦਿੱਤੀ ਸਹਾਇਤਾ ਰਾਸ਼ੀ

ਅਜੀਤ ਡੈਸਕ 08-12-2025
ਮੋਗਾ, 7 ਦਸੰਬਰ (ਗੁਰਤੇਜ ਸਿੰਘ ਬੱਬੀ)-ਵਰਲਡ ਕੈਂਸਰ ਕੇਅਰ ਸੰਸਥਾ ਵਲੋਂ ਮੋਗਾ ਦੇ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਚ ਲਗਾਏ ਗਏ ਚੈਕਅੱਪ ਕੈਂਪ ਦੌਰਾਨ ਐਡਵੋਕੇਟ ਸੁਖਵਿੰਦਰ ਸਿੰਘ ਸਿੱਧੂ ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਮੋਗਾ ਨੇ ਸੰਸਥਾ ਲਈ 25 ਹਜ਼ਾਰ ਰੁਪਏ ਦੀ ਰਾਸ਼ੀ ਸੰਸਥਾ ਦੇ ਸਰਪ੍ਰਸਤ ਕੁਲਵੰਤ ਸਿੰਘ ਧਾਲੀਵਾਲ ਨੂੰ ਸੌਂਪੀ ਅਤੇ ਕੈਂਸਰ ਨੂੰ ਰੋਕਣ ਲਈ ਵਰਲਡ ਕੈਂਸਰ ਕੇਅਰ ਸੰਸਥਾ ਵਲੋਂ ਕੀਤੇ ਜਾ ਰਹੇ ਵੱਡੇ ਯਤਨਾ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਾਰ ਐਸੋਸੀਏਸ਼ਨ ਮੋਗਾ ਅਜਿਹੇ ਕੈਂਪਾਂ ਲਈ ਪੂਰਨ ਸਹਿਯੋਗ ਦੇਵੇਗੀ | ਉਸ ਸਮੇਂ ਸਕੱਤਰ ਰਾਜੀਵ ਮਿੱਤਲ, ਪਰਮਿੰਦਰ ਸਿੰਘ ਸੰਧੂ ਉਪ ਪ੍ਰਧਾਨ, ਗੁਰਪ੍ਰੀਤ ਚਾਹਲ ਸੰਯੁਕਤ ਸਕੱਤਰ, ਵਰਦਾਨ ਗਰਗ ਲਾਇਬ੍ਰੇਰੀਅਨ, ਨਵੀਨ ਪਲਤਾ, ਕੇਵਲ ਕਿ੍ਸ਼ਨ, ਹਰਕੀਤ ਸਿੰਘ, ਕੇ.ਪੀ.ਐਸ. ਗਿੱਲ, ਵਿਨੀਤ ਜੈਦਕਾ, ਸਤਿੰਦਰਪਾਲ ਕਲੇਰ, ਕੇ.ਕੇ. ਤਿਵਾੜੀ, ਰਾਜਪਾਲ ਸ਼ਰਮਾ, ਰਣਜੀਤ ਸਿੰਘ ਧਾਲੀਵਾਲ ਆਦਿ ਐਡਵੋਕੇਟ ਮੌਜੂਦ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਕਰਵਾਇਆ ਸਮਾਗਮ ਅਗਲੀ ਖ਼ਬਰ ਪੁਲਿਸ ਪੈਨਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਦੀ ਹੋਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।