30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਕਰਵਾਇਆ ਸਮਾਗਮ

ਅਜੀਤ ਡੈਸਕ 08-12-2025
ਬਾਘਾ ਪੁਰਾਣਾ, 7 ਦਸੰਬਰ (ਟਿੰਕੂ ਕਾਠਪਾਲ)-ਹਾਰਵਰਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹਾਦਤ ਦੇ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ | ਸਕੂਲ ਚੇਅਰਮੈਨ ਨਵਦੀਪ ਸਿੰਘ ਬਰਾੜ ਨੇ ਦੱਸਿਆ ਕਿ ਸਕੂਲ ਮੈਨੇਜਮੈਂਟ, ਸਟਾਫ ਅਤੇ ਬੱਚਿਆਂ ਵਲੋਂ ਮਿਲ ਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ | ਅਰਦਾਸ ਬੇਨਤੀ ਕਰਨ ਤੋਂ ਬਾਅਦ ਸਭ ਨੂੰ ਪ੍ਰਸ਼ਾਦ ਵਰਤਾਇਆ ਗਿਆ | ਇਸ ਤੋਂ ਇਲਾਵਾ ਵਿਸ਼ੇਸ਼ ਅਸੈਂਬਲੀ ਵਿਚ ਬੱਚਿਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਬਾਰੇ ਵਿਸਥਾਰ ਪੂਰਵਕ ਦੱਸਿਆ ਗਿਆ | ਬੱਚਿਆਂ ਵਲੋਂ ਅਤੇ ਅਧਿਆਪਕਾਂ ਵਲੋਂ ਸਵੇਰ ਦੀ ਸਭਾ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਉੱਪਰ ਚਾਨਣਾ ਪਾਇਆ ਗਿਆ | ਇਸ ਸਮੇਂ ਸਕੂਲ ਡਾਇਰੈਕਟਰ ਇੰਜੀਨੀਅਰ ਜਗਦੀਪ ਸਿੰਘ ਬਰਾੜ ਨੇ ਦੱਸਿਆ ਕਿ ਸਾਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਉੱਪਰ ਚੱਲਣਾ ਚਾਹੀਦਾ ਹੈ | ਕੋਆਰਡੀਨੇਟਰ ਮੈਡਮ ਗੀਤਾ ਸ਼ਰਮਾ ਅਤੇ ਕੁਆਰਡੀਨੇਟਰ ਕਮਲਜੀਤ ਕੌਰ ਨੇ ਬੱਚਿਆਂ ਨੂੰ ਗੁਰੂ ਜੀ ਦੇ ਜੀਵਨ ਤੋਂ ਜਾਣੂ ਕਰਵਾਇਆ | ਇਸ ਸਮੇਂ ਸਮੂਹ ਸਕੂਲ ਸਟਾਫ ਹਾਜ਼ਰ ਸੀ |
ਪਿਛਲੀ ਖ਼ਬਰ ਪੰਜਾਬ ਐਂਡ ਸਿੰਧ ਬੈਂਕ ਦੀ ਵਿੱਤੀ ਸਾਖਰਤਾ ਸੰਸਥਾ ਨੇ ਜਾਗਰੂਕਤਾ ਕੈਂਪ ਲਾਇਆ ਅਗਲੀ ਖ਼ਬਰ ਬਾਰ ਐਸੋਸੀਏਸ਼ਨ ਮੋਗਾ ਦੇ ਪ੍ਰਧਾਨ ਨੇ ਵਰਲਡ ਕੈਂਸਰ ਕੇਅਰ ਸੰਸਥਾ ਨੂੰ ਦਿੱਤੀ ਸਹਾਇਤਾ ਰਾਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।