30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਬਲਾਕ ਪੱਧਰੀ ਕੁਇਜ਼ ਮੁਕਾਬਲੇ 'ਚ ਸਰਕਾਰੀ ਸਕੂਲ ਜੀ.ਟੀ.ਬੀ. ਗੜ੍ਹ ਤੀਜੇ ਸਥਾਨ 'ਤੇ

ਅਜੀਤ ਡੈਸਕ 08-12-2025
ਸਮਾਲਸਰ, 7 ਦਸੰਬਰ (ਗੁਰਜੰਟ ਕਲਸੀ ਲੰਡੇ)-ਡਾਇਰੈਕਟਰ ਰਾਜ ਵਿੱਦਿਅਕ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਆਦੇਸ਼ ਅਨੁਸਾਰ ਰਾਸ਼ਟਰੀ ਆਵਿਸ਼ਕਾਰ ਅਭਿਆਨ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਸ਼ੀਸ਼ ਕੁਮਾਰ ਦੀ ਅਗਵਾਈ 'ਚ ਚਰਨ ਸਿੰਘ ਮੁੱਖ ਅਧਿਆਪਕ ਦੇ ਪ੍ਰਬੰਧ ਹੇਠ ਮਿਡਲ ਵਰਗ ਤੇ ਹਾਈ ਵਰਗ ਦੇ ਸਾਇੰਸ, ਅੰਗਰੇਜ਼ੀ, ਗਣਿਤ ਤੇ ਸਮਾਜਿਕ ਸਿੱਖਿਆ ਵਿਸ਼ੇ 'ਤੇ ਆਧਾਰਿਤ ਕੁਇਜ਼ ਬਲਾਕ ਪੱਧਰੀ ਮੁਕਾਬਲੇ ਸਰਕਾਰੀ ਹਾਈ ਸਕੂਲ ਥਰਾਜ ਜ਼ਿਲ੍ਹਾ ਮੋਗਾ ਵਿਚ ਕਰਵਾਏ ਗਏ | ਕੁਇਜ਼ ਮੁਕਾਬਲੇ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੀ.ਟੀ.ਬੀ. ਗੜ੍ਹ ਦੀ ਮਿਡਲ ਵਰਗ ਦੀ ਟੀਮ ਨੇ ਮੈਡਮ ਰਾਜਿੰਦਰ ਕੌਰ ਦੀ ਯੋਗ ਅਗਵਾਈ 'ਚ ਭਾਗ ਲਿਆ ਤੇ ਤੀਜਾ ਸਥਾਨ ਹਾਸਲ ਕਰਕੇ ਸਰਟੀਫਿਕੇਟ ਤੇ ਸਨਮਾਨ ਚਿੰਨ੍ਹ ਹਾਸਲ ਕੀਤਾ | ਇਸ ਕਾਮਯਾਬੀ 'ਤੇ ਸਕੂਲ ਮੁਖੀ ਦਿਲਬਾਗ ਸਿੰਘ ਬਰਾੜ ਤੇ ਸਮੂਹ ਸਟਾਫ਼, ਚੇਅਰਮੈਨ ਤੇ ਸਕੱਤਰ ਗੁਰੂ ਤੇਗ਼ ਬਹਾਦਰ ਵੈੱਲਫੇਅਰ ਸੁਸਾਇਟੀ, ਚੇਅਰਮੈਨ ਲਖਵੀਰ ਸਿੰਘ ਤੇ ਉਪ ਚੇਅਰਮੈਨ ਜਗਰੂਪ ਸਿੰਘ ਬਰਾੜ ਤੇ ਸਮੂਹ ਸਕੂਲ ਮੈਨੇਜਮੈਂਟ ਕਮੇਟੀ ਅਤੇ ਸਾਬਕਾ ਸਰਪੰਚ ਹਰਪ੍ਰੀਤ ਸਿੰਘ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਵਿਦਿਆਰਥੀਆਂ, ਗਾਈਡ ਅਧਿਆਪਕ ਅਤੇ ਮਾਪਿਆਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਸਕੂਲ ਫ਼ਤਿਹਗੜ੍ਹ ਪੰਜਤੂਰ ਵਿਖੇ ਕਾਰਨੀਵਲ ਮੇਲਾ ਕਰਵਾਇਆ ਅਗਲੀ ਖ਼ਬਰ ਜਗਤ ਸੇਵਕ ਖ਼ਾਲਸਾ ਵਿੱਦਿਅਕ ਸੰਸਥਾਵਾਂ ਮਹਿਣਾ ਵਿਖੇ ਖੇਡ ਮੁਕਾਬਲੇ ਹੋਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।