ਮੋਗਾ, 8 ਦਸੰਬਰ (ਅਸ਼ੋਕ ਬਾਂਸਲ)-ਅੱਜ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਨਿਹਾਲ ਸਿੰਘ ਭੁੱਲਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਛਿੰਦਰਪਾਲ ਸਿੰਘ ਦੁਸਾਂਝ ਤੇ ਬਲਾਕ ਸੰਮਤੀ ਦੇ ਉਮੀਦਵਾਰ ਨੱਥਾ ਸਿੰਘ ਧਾਲੀਵਾਲ ਦੇ ਹੱਕ 'ਚ ਪਿੰਡ ਦੁਸਾਂਝ ਵਿਖੇ ਘਰ-ਘਰ ਜਾ ਕਿ ਵੋਟਾਂ ਪਾਉਣ ਦੀ ਅਪੀਲ ਕੀਤੀ | ਇਸ ਮੌਕੇ ਨਿਹਾਲ ਸਿੰਘ ਭੁੱਲਰ ਨੇ ਕਿਹਾ ਕਿ ਉਨ੍ਹਾਂ ਦੀ ਦਿਲੀ ਤਮੰਨਾ ਹੈ ਕਿ ਵੱਧ ਤੋਂ ਨੌਜਵਾਨਾਂ ਨੂੰ ਰਾਜਨੀਤੀ ਵਿਚ ਲਿਆਂਦਾ ਜਾਵੇ, ਇਸੇ ਕੜੀ ਵਜੋਂ ਸਾਰੇ ਭਰਾਵਾਂ ਦੀ ਰਾਇ ਲੈ ਕੇ ਬਹੁਤ ਹੀ ਮਿਹਨਤੀ ਨੌਜਵਾਨ ਛਿੰਦਰਪਾਲ ਸਿੰਘ ਦੁਸਾਂਝ ਨੂੰ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਦਾ ਉਮੀਦਵਾਰ ਬਣਾਇਆ ਹੈ ਤੇ ਬਲਾਕ ਸੰਮਤੀ ਦੇ ਤਲਵੰਡੀ ਦੁਸਾਂਝ ਤੋਂ ਬਹੁਤ ਹੀ ਇਮਾਨਦਾਰ ਤੇ ਬੇਦਾਗ਼ ਸ਼ਖ਼ਸੀਅਤ ਨੱਥਾ ਸਿੰਘ ਧਾਲੀਵਾਲ ਨੂੰ ਉਮੀਦਵਾਰ ਬਣਾਇਆ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਵੇਂ ਮੈਂ ਲੋਕਾਂ ਦੇ ਹਰ ਦੁੱਖ ਸੁੱਖ 'ਚ ਉਨ੍ਹਾਂ ਦੇ ਨਾਲ ਖੜਦਾ ਹਾਂ, ਇਸੇ ਤਰ੍ਹਾਂ ਉਨ੍ਹਾਂ ਦੀ ਅਗਵਾਈ ਵਾਲੇ ਉਮੀਦਵਾਰ ਵੀ ਲੋਕਾਂ ਦੀਆਂ ਆਸਾਂ ਤੇ ਉਮੀਦਾਂ 'ਤੇ ਖਰੇ ਉੱਤਰਨਗੇ | ਇਸ ਮੌਕੇ ਛਿੰਦਰਪਾਲ ਸਿੰਘ ਨੇ ਕਿਹਾ ਕਿ ਉਹ ਆਪਣੇ ਪੰਜਾਬ ਤੇ ਪਿੰਡਾਂ ਦੀ ਮਿੱਟੀ ਨਾਲ ਮੋਹ ਕਰਕੇ ਕੈਨੇਡਾ ਤੋਂ ਆ ਕੇ ਇੱਥੇ ਖੇਤੀਬਾੜੀ ਕਰ ਰਹੇ ਹਨ ਤੇ ਉਹ ਕੈਨੇਡਾ ਦੇ ਸਿਸਟਮ ਵਾਂਗ ਇੱਥੋਂ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਸੁਣਨਗੇ ਤੇ ਮੇਰੇ ਲੋਕ ਇਕ ਮੌਕਾ ਮੈਨੰੂ ਆਪਣੀਆਂ ਵੋਟਾਂ ਪਾ ਕੇ ਜ਼ਰੂਰ ਦੇਣ | ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਨੱਥਾ ਸਿੰਘ ਧਾਲੀਵਾਲ ਨੇ ਕਿਹਾ ਕਿ ਮੈਨੂੰ ਵੀ ਇਕ ਮੌਕਾ ਦਿੱਤਾ ਜਾਵੇ | ਇਸ ਮੌਕੇ 'ਤੇ ਪੰਚਾਇਤ ਮੈਂਬਰ ਬੱਗਾ ਦੁਸਾਂਝ, ਜਸਵਿੰਦਰ ਸਿੰਘ, ਦਿਲਬਾਗ ਸਿੰਘ ਸਾਬਕਾ ਪੰਚ, ਸੁਖਵੀਰ ਸਿੰਘ ਆਦਿ ਹਾਜ਼ਰ ਸਨ |