15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਦੀ ਦਾਖ਼ਲਾ ਪ੍ਰਵੇਸ਼ ਪ੍ਰੀਖਿਆ ਲਈ ਸਥਾਪਤ ਪ੍ਰੀਖਿਆ ਕੇਂਦਰਾਂ 'ਚ ਤਬਦੀਲੀ

ਅਜੀਤ ਡੈਸਕ 09-12-2025
ਮੋਗਾ, 8 ਦਸੰਬਰ (ਸੁਰਿੰਦਰਪਾਲ ਸਿੰਘ)-ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਮੋਗਾ ਵਿਚ ਵਿੱਦਿਅਕ ਵਰ੍ਹੇ 2026-27 ਲਈ ਛੇਵੀਂ ਜਮਾਤ 'ਚ ਦਾਖ਼ਲੇ ਲਈ ਦਾਖ਼ਲਾ ਪ੍ਰਵੇਸ਼ ਪ੍ਰੀਖਿਆ-2027 ਦੇ ਆਨਲਾਈਨ ਫਾਰਮ ਭਰੇ ਗਏ ਸਨ | ਇਹ ਪ੍ਰਵੇਸ਼ ਪ੍ਰੀਖਿਆ 13 ਦਸੰਬਰ 2025 ਦਿਨ ਸਨਿਚਰਵਾਰ ਨੂੰ ਮੋਗਾ ਜ਼ਿਲ੍ਹੇ ਦੇ ਵੱਖ-ਵੱਖ ਕੇਂਦਰਾਂ 'ਤੇ ਹੋਣ ਜਾ ਰਹੀ ਹੈ | ਹੁਣ ਬਾਘਾ ਪੁਰਾਣਾ ਤੇ ਨਿਹਾਲ ਸਿੰਘ ਵਾਲਾ ਦੇ ਪ੍ਰੀਖਿਆ ਕੇਂਦਰਾਂ 'ਚ ਤਬਦੀਲੀ ਕੀਤੀ ਗਈ ਹੈ | ਇਹ ਜਾਣਕਾਰੀ ਜਵਾਹਰ ਨਵੋਦਿਆ ਵਿਦਿਆਲਿਆ ਦੇ ਸਕੂਲ ਮੁਖੀ ਰਾਕੇਸ਼ ਕੁਮਾਰ ਮੀਣਾ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਜਿਨ੍ਹਾਂ ਪ੍ਰਾਰਥੀਆਂ ਦਾ ਪਹਿਲਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਚ ਪ੍ਰੀਖਿਆ ਕੇਂਦਰ ਸੀ, ਹੁਣ ਉਨ੍ਹਾਂ ਦਾ ਸੈਂਟਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬਾਘਾ ਪੁਰਾਣਾ (ਐਸ.ਓ.ਈ.) ਕਰ ਦਿੱਤਾ ਗਿਆ ਹੈ | ਇਸ ਤੋਂ ਇਲਾਵਾ ਜਿਨ੍ਹਾਂ ਪ੍ਰਾਰਥੀਆਂ ਦਾ ਪਹਿਲਾਂ ਪ੍ਰੀਖਿਆ ਕੇਂਦਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਮਲਾ ਨਹਿਰੂ ਨਿਹਾਲ ਸਿੰਘ ਵਾਲਾ ਵਿਖੇ ਸੀ, ਹੁਣ ਉਨ੍ਹਾਂ ਦਾ ਸੈਂਟਰ ਬਦਲ ਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਪੀ.ਐਮ. ਸ੍ਰੀ) ਬਿਲਾਸਪੁਰ ਵਿਖੇ ਕਰ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵੱਖਰੇ ਤੌਰ 'ਤੇ ਐਡਮਿਟ ਕਾਰਡ ਜਾਰੀ ਨਹੀਂ ਕੀਤੇ ਜਾਣਗੇ |
ਪਿਛਲੀ ਖ਼ਬਰ ਮੋਗਾ ਦੇ ਡੀ. ਸੀ. ਦਫ਼ਤਰ ਵਿਖੇ ਖ਼ਾਲਿਸਤਾਨ ਦਾ ਝੰਡਾ ਲਹਿਰਾਉਣ ਦੇ ਮਾਮਲੇ 'ਚ ਮੁਲਜ਼ਮ ਨੂੰ ਨਹੀਂ ਮਿਲੀ ਜ਼ਮਾਨਤ ਅਗਲੀ ਖ਼ਬਰ ਬੀ.ਐਲ.ਓ. ਯੂਨੀਅਨ ਆਗੂਆਂ ਨੂੰ ਜਾਰੀ ਨੋਟਿਸ ਵਿਰੁੱਧ ਰੋਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।