ਮੋਗਾ, 8 ਦਸੰਬਰ (ਸੁਰਿੰਦਰਪਾਲ ਸਿੰਘ)-ਪੰਜਾਬ 'ਚ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਭਾਜਪਾ ਦੇ ਉਮੀਦਵਾਰ ਭਾਰੀ ਜਿੱਤ ਪ੍ਰਾਪਤ ਕਰਨਗੇ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਲੋੜਵੰਦਾਂ, ਗ਼ਰੀਬਾਂ ਤੇ ਆਮ ਲੋਕਾਂ ਲਈ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਹੁਣ ਜ਼ਮੀਨੀ ਪੱਧਰ 'ਤੇ ਲੋਕਾਂ ਨੂੰ ਲਾਭ ਪਹੁੰਚਾ ਰਹੀਆਂ ਹਨ | ਭਾਜਪਾ ਜ਼ਿਲ੍ਹਾ ਉਪ ਪ੍ਰਧਾਨ ਸੋਨੀ ਮੰਗਲਾ ਨੇ ਇਹ ਵਿਚਾਰ ਮੋਗਾ ਦੇ ਸਿੰਘਾਂਵਾਲਾ ਪਿੰਡ ਵਿਚ ਉਮੀਦਵਾਰ ਸੁਖਜੀਤ ਸਿੰਘ ਹੈਪੀ ਚੜਿੱਕ ਦੇ ਹੱਕ 'ਚ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ | ਇਸ ਮੌਕੇ ਬਹਾਦਰ ਸਿੰਘ, ਅਜਮੇਰ ਸਿੰਘ, ਮਨਪ੍ਰੀਤ ਸਿੰਘ, ਰਾਣੀ, ਕਰਨਦੀਪ ਕੌਰ, ਪਰਮਜੀਤ ਕੌਰ, ਹਰਜਿੰਦਰ ਕੌਰ ਅਤੇ ਹਰਪਾਲ ਸਿੰਘ ਮੌਜੂਦ ਸਨ | ਸੋਨੀ ਮੰਗਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀਆਂ ਯੋਜਨਾਵਾਂ ਦਾ ਦੇਸ਼ ਭਰ ਦੇ ਗ਼ਰੀਬਾਂ, ਖ਼ਾਸ ਕਰਕੇ ਔਰਤਾਂ ਨੂੰ ਫ਼ਾਇਦਾ ਹੋ ਰਿਹਾ ਹੈ |