ਨਿਹਾਲ ਸਿੰਘ ਵਾਲਾ, 8 ਦਸੰਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਧਾਲੀਵਾਲ ਫਾਊਾਡੇਸ਼ਨ ਵਲੋਂ ਹਲਕੇ ਦੇ ਪਿੰਡ ਸੈਦੋਕੇ ਵਿਖੇ 9 ਦਸੰਬਰ ਦਿਨ ਮੰਗਲਵਾਰ ਨੂੰ ਸੇਵਾ ਸਦਭਾਵਨਾ ਸੰਮੇਲਨ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਤੇ ਜੈਨ ਧਰਮ ਦੇ ਆਚਾਰੀਆ ਲੋਕੇਸ਼ ਮੁਨੀ ਸਮਾਗਮ ਦੇ ਮੁੱਖ ਮਹਿਮਾਨ ਵਜੋਂ ਪਹੁੰਚਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਿਊਯਾਰਕ ਦੇ ਉੱਘੇ ਵਪਾਰੀ ਤੇ ਮਾਲਵੇ ਦੀ ਨਾਮਵਰ ਸਮਾਜ ਸੇਵੀ ਸ਼ਖ਼ਸੀਅਤ ਕਰਮਜੀਤ ਸਿੰਘ ਧਾਲੀਵਾਲ ਨੇ ਕੀਤਾ | ਉਨ੍ਹਾਂ ਦੱਸਿਆ ਕਿ ਇਹ ਸੰਮੇਲਨ ਸੇਵਾ-ਮੁਕਤ ਆਈ.ਪੀ.ਐਸ.ਸੀ. ਜਤਿੰਦਰ ਸਿੰਘ ਔਲਖ ਸਾਬਕਾ ਚੇਅਰਮੈਨ ਪੀ.ਪੀ.ਐਸ.ਸੀ. ਦੀ ਦੇਖ-ਰੇਖ ਹੇਠ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਸਮਾਜ ਭਲਾਈ ਦੇ ਵਿਸ਼ੇਸ਼ ਪ੍ਰੋਗਰਾਮ ਉਲੀਕੇ ਜਾਣਗੇ |