11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

31 ਨੂੰ ਕਰਵਾਏ ਜਾ ਰਹੇ ਮਹਾਨ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ 'ਤੇ-ਚਾਵਲਾ

ਅਜੀਤ ਡੈਸਕ 26-12-2025
ਮੋਗਾ, 25 ਦਸੰਬਰ (ਸੁਰਿੰਦਰਪਾਲ ਸਿੰਘ)-ਸਮੂਹ ਸਾਧ ਸੰਗਤ ਤੇ ਗੁਰਦੁਆਰਾ ਕਲਗ਼ੀਧਰ ਸਾਹਿਬ ਪ੍ਰਬੰਧਕ ਕਮੇਟੀ ਦੱਤ ਰੋਡ ਮੋਗਾ ਵਲੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਮਹਾਨ ਗੁਰਮਤਿ ਸਮਾਗਮ ਨਵਾਂ ਸਾਲ ਗੁਰੂ ਦੇ ਨਾਲ 31 ਦਸੰਬਰ ਦਿਨ ਬੁੱਧਵਾਰ ਨੂੰ ਸ਼ਾਮ 6 ਵਜੇ ਤੋਂ ਰਾਤ 12 ਵਜੇ ਤੱਕ ਸਥਾਨਕ ਸ਼ਹਿਰ ਦੇ ਗੁਰਦੁਆਰਾ ਕਲਗ਼ੀਧਰ ਦੱਤ ਰੋਡ ਮੋਗਾ ਵਿਖੇ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਗੁਰਬਚਨ ਸਿੰਘ ਚਾਵਲਾ ਨੇ ਦੱਸਿਆ ਕਿ ਇਸ ਮਹਾਨ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ ਤੇ ਨਵੇਂ ਸਾਲ ਦੀ ਆਮਦ ਨੂੰ ਲੈ ਕੇ ਕਰਵਾਏ ਜਾ ਰਹੇ ਸਮਾਗਮ ਪ੍ਰਤੀ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਕੀਰਤਨ ਸਮਾਗਮ ਵਿਚ ਅਕੈਡਮੀ ਦੇ ਵਿਦਿਆਰਥੀ, ਭਾਈ ਹਰਦੀਪ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਾਹਿਬ, ਭਾਈ ਦਲਬੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਸੁਖਵੰਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਕੀਰਤਨੀ ਜਥਾ ਬੀਬੀ ਪਰਮਜੀਤ ਕੌਰ (ਪੰਮਾ ਭੈਣ ਜੀ) ਮਾਤਾ ਕੌਲਾਂ ਵਾਲੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ |

ਪਿਛਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਪਿੰਡ ਰੌਂਤਾ ਵਿਖੇ ਲਗਾਇਆ ਮੈਡੀਕਲ ਕੈਂਪ <br/> ਅਗਲੀ ਖ਼ਬਰ ਗੋ ਗਲੋਬਲ ਕੰਸਲਟੈਂਟਸ ਮੋਗਾ ਨੇ ਵਿਜ਼ਟਰ ਵੀਜ਼ਾ ਨੂੰ ਸਟੱਡੀ ਵੀਜ਼ਾ 'ਚ ਤਬਦੀਲ ਕੀਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।