11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਪਿੰਡ ਰੌਂਤਾ ਵਿਖੇ ਲਗਾਇਆ ਮੈਡੀਕਲ ਕੈਂਪ <br/>

ਅਜੀਤ ਡੈਸਕ 26-12-2025
ਮੋਗਾ, 25 ਦਸੰਬਰ (ਸੁਰਿੰਦਰਪਾਲ ਸਿੰਘ)-ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਜੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਤੇ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਿਤੀ 6 ਦਸੰਬਰ 2025 ਤੋਂ 6 ਜਨਵਰੀ 2026 ਤੱਕ ਪੂਰੇ ਪੰਜਾਬ ਵਿਚ 'ਯੂਥ ਅਗੇਂਸਟ ਡਰੱਗਜ਼ ਐਂਟੀ ਡਰੱਗਜ਼ ਅਵੇਅਰਨੈਸ ਡਰਾਈਵ' ਚਲਾਈ ਜਾ ਰਹੀ ਹੈ | ਮੁਹਿੰਮ ਦੇ ਤਹਿਤ ਅੱਜ ਮਿਸ ਨੀਲਮ ਅਰੋੜਾ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਦੀ ਅਗਵਾਈ ਹੇਠ ਸਿਹਤ ਵਿਭਾਗ ਮੋਗਾ ਦੇ ਸਹਿਯੋਗ ਨਾਲ ਪਿੰਡ ਰੌਂਤਾ ਵਿਖੇ ਮੈਡੀਕਲ ਕੈਂਪ ਲਗਾਇਆ ਗਿਆ | ਕੈਂਪ ਵਿਚ ਡਾ. ਅਜਵਿੰਦਰ ਸਿੰਘ ਮੈਡੀਕਲ ਅਫ਼ਸਰ, ਮਿਸ ਸ਼ਾਲੂ ਸੀ.ਐਚ.ਓ., ਜਸਪਾਲ ਸਿੰਘ ਈ.ਐਮ.ਟੀ., ਰਾਣੀ ਕੌਰ ਸਟਾਫ਼ ਨਰਸ, ਅਮਨਦੀਪ ਕੌਰ ਸਟਾਫ਼ ਨਰਸ ਤੋਂ ਇਲਾਵਾ ਇਸ ਦਫ਼ਤਰ ਦੀ ਟੀਮ ਜਿਸ ਵਿਚ ਮੀਤੂ ਰਾਣੀ, ਪੈਨਲ ਵਕੀਲ ਅਤੇ ਗੁਰਬਰਮ ਸਿੰਘ, ਪੈਰਾ ਲੀਗਲ ਵਲੰਟੀਅਰਜ਼ ਵਲੋਂ ਹਿੱਸਾ ਲਿਆ ਗਿਆ | ਮਿਸ ਕਿਰਨ ਜਯੋਤੀ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਵਲੋਂ ਵੀ ਇਸ ਕੈਂਪ ਵਿਚ ਵਿਸ਼ੇਸ਼ ਸ਼ਿਰਕਤ ਕੀਤੀ ਅਤੇ ਦੱਸਿਆ ਕਿ ਇਸ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਯੂਥ ਅਗੇਂਸਟ ਡਰੱਗਜ਼ ਦਾ ਮੁੱਖ ਮਕਸਦ ਲੋਕਾਂ ਵਿਚ ਇਹ ਸੰਦੇਸ਼ ਪਹੁੰਚਾਉਣਾ ਹੈ ਕਿ ਸਾਨੂੰ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ |

ਪਿਛਲੀ ਖ਼ਬਰ ਕੈਲੇਫੋਰਨੀਆ ਪਬਲਿਕ ਸਕੂਲ ਖੁਖਰਾਣਾ ਵਿਖੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਦਿਹਾੜਾ ਸ਼ਰਧਾ ਨਾਲ ਮਨਾਇਆ <br/>... ਅਗਲੀ ਖ਼ਬਰ 31 ਨੂੰ ਕਰਵਾਏ ਜਾ ਰਹੇ ਮਹਾਨ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ 'ਤੇ-ਚਾਵਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।