07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵਲੋਂ ਲਗਾਏ ਚਿੱਪ ਵਾਲੇ ਮੀਟਰ ਪੁੱਟੇ

ਅਜੀਤ ਡੈਸਕ 27-12-2025

•ਪਿੰਡ 'ਚ ਚਿੱਪ ਵਾਲੇ ਮੀਟਰ ਨਹੀਂ ਲੱਗਣ ਦੇਵਾਂਗੇ
ਕਿਸ਼ਨਪੁਰਾ ਕਲਾਂ, 26 ਦਸੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਸੂਬਾ ਆਗੂ ਲਖਵੀਰ ਸਿੰਘ ਦੌਧਰ ਦੀ ਅਗਵਾਈ ਹੇਠ ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਅੱਜ ਪਿੰਡ ਕਿਸ਼ਨਪੁਰਾ ਕਲਾਂ ਤੇ ਪਿੰਡ ਕਿਸ਼ਨਪੁਰਾ ਖ਼ੁਰਦ ਦਾਨੂੰਵਾਲਾ ਦੇ ਘਰਾਂ ਵਿਚ ਲੱਗੇ ਚਿੱਪ ਵਾਲੇ ਮੀਟਰ ਪੁੱਟੇ ਗਏ | ਪਿੰਡ ਕਿਸ਼ਨਪੁਰਾ ਕਲਾਂ ਦੀ ਇਕਾਈ ਤੇ ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ ਵਲੋਂ ਇਸ ਦਾ ਜ਼ਬਰਦਸਤ ਵਿਰੋਧ ਕਰਦਿਆਂ ਭੁਪਿੰਦਰ ਸਿੰਘ ਪੁੱਤਰ ਗੁਰਨਾਮ ਸਿੰਘ, ਜਗਦੀਸ਼ ਸਿੰਘ ਪੁੱਤਰ ਗੁਲਜ਼ਾਰ ਸਿੰਘ, ਪ੍ਰਭਜੋਤ ਕੌਰ ਪੁੱਤਰੀ ਗੁਰਨਾਮ ਕੌਰ ਆਦਿ ਘਰਾਂ ਦੇ ਚਿੱਪ ਵਾਲੇ ਮੀਟਰ ਉਤਾਰੇ ਗਏ | ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ ਨੇ ਕਿਹਾ ਕਿ ਕਿਸੇ ਵੀ ਕੀਮਤ 'ਤੇ ਪਿੰਡ 'ਚ ਚਿੱਪ ਵਾਲੇ ਮੀਟਰ ਨਹੀਂ ਲੱਗਣ ਦਿੱਤੇ ਜਾਣਗੇ | ਉਨ੍ਹਾਂ ਬਿਜਲੀ ਅਧਿਕਾਰੀਆਂ ਨੂੰ ਬੇਨਤੀ ਕੀਤੀ ਹੈ ਕਿ ਉਹ ਜ਼ਬਰਦਸਤੀ ਕਿਸੇ ਖਪਤਕਾਰਾਂ ਦੇ ਨਾਲ ਮੀਟਰ ਨਾ ਲਗਾਉਣ, ਨਹੀਂ ਤਾਂ ਜਥੇਬੰਦੀ ਵਲੋਂ ਵਿਰੋਧ ਕਰਦਿਆਂ ਮੀਟਰ ਉਤਾਰਿਆ ਜਾਵੇਗਾ | ਉਨ੍ਹਾਂ ਕਿਹਾ ਕਿ ਪੁੱਟੇ ਮੀਟਰ ਬਿਜਲੀ ਦਫ਼ਤਰ ਜਮਾਂ ਕਰਵਾਏ ਜਾਣਗੇ | ਇਸ ਮੌਕੇ ਲੱਗੇ ਹੋਏ ਚਿੱਪ ਵਾਲੇ ਮੀਟਰ ਦਾ ਵਿਰੋਧ ਕਰਨ ਵਾਲਿਆਂ 'ਚ ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ, ਬਿੰਦਰ ਸਿੰਘ ਜੰਗ, ਸੁਖਵਿੰਦਰ ਸਿੰਘ ਕਾਲੂ, ਡਾ. ਰਣਜੀਤ ਸਿੰਘ ਐਲ. ਆਈ.ਸੀ., ਗੁਰਨਾਮ ਸਿੰਘ, ਬਿੱਲੂ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਧਾਰਮਿਕ ਸਮਾਗਮ ਅੱਜ <br/> ਅਗਲੀ ਖ਼ਬਰ ਛਾਉਣੀ ਨਿਹੰਗ ਸਿੰਘਾਂ ਵਲੋਂ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।