07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਰਵਿੰਦਰ ਸਿੰਘ ਰਵੀ ਭਿੰਡਰ ਵਲੋਂ ਚੋਣਾਂ ਦੌਰਾਨ ਸਹਿਯੋਗ ਦੇਣ ਵਾਲੇ ਸਮਰਥਕਾਂ ਦਾ ਧੰਨਵਾਦ

ਅਜੀਤ ਡੈਸਕ 27-12-2025
ਕਿਸ਼ਨਪੁਰਾ ਕਲਾਂ, 26 ਦਸੰਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਭਿੰਡਰ ਕਲਾਂ ਜ਼ੋਨ ਤੋਂ ਕਾਂਗਰਸ ਪਾਰਟੀ ਦੇ ਚੋਣ ਨਿਸ਼ਾਨ 'ਤੇ ਚੋਣ ਮੈਦਾਨ 'ਚ ਉੱਤਰਨ ਵਾਲੇ ਉਮੀਦਵਾਰ ਰਵਿੰਦਰ ਸਿੰਘ ਰਵੀ ਭਿੰਡਰ ਨੇ ਚੋਣਾਂ ਦੌਰਾਨ ਸਹਿਯੋਗ ਦੇਣ ਵਾਲੇ ਸਮਰਥਕਾਂ ਤੇ ਵੋਟਰਾਂ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਦਿੱਤਾ ਗਿਆ ਪਿਆਰ, ਸਹਿਯੋਗ ਤੇ ਭਰੋਸਾ ਉਨ੍ਹਾਂ ਲਈ ਵੱਡੀ ਪੂੰਜੀ ਹੈ, ਜਿਸ ਨੂੰ ਉਹ ਕਦੇ ਵੀ ਨਹੀਂ ਭੁੱਲਣਗੇ | ਚੋਣ ਨਤੀਜਿਆਂ ਤੋਂ ਬਾਅਦ ਰਵਿੰਦਰ ਸਿੰਘ ਰਵੀ ਭਿੰਡਰ ਨੇ ਸਾਬਕਾ ਕਾਂਗਰਸ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨਾਲ ਮੁਲਾਕਾਤ ਕਰਕੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ | ਰਵਿੰਦਰ ਸਿੰਘ ਰਵੀ ਭਿੰਡਰ ਨੇ ਭਰੋਸਾ ਦਿੱਤਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਉਹ ਆਪਣੇ ਸਮਰਥਕਾਂ ਨਾਲ ਮਿਲ ਕੇ ਜ਼ਮੀਨੀ ਪੱਧਰ 'ਤੇ ਕੰਮ ਕਰਨਗੇ ਤੇ ਕਾਂਗਰਸ ਪਾਰਟੀ ਦਾ ਝੰਡਾ ਬੁਲੰਦ ਕਰਨ ਲਈ ਹਰ ਸੰਭਵ ਯਤਨ ਕਰਨਗੇ | ਇਸ ਮੌਕੇ ਹਰਵਿੰਦਰ ਸਿੰਘ, ਪਿਆਰਾ ਸਿੰਘ, ਨਛੱਤਰ ਸਿੰਘ, ਗੁਰਦੀਪ ਸਿੰਘ ਪੰਚ, ਕੁਲਵੰਤ ਸਿੰਘ ਪੰਚ, ਤਰਨਜੀਤ ਸਿੰਘ ਪੰਚ, ਕੁਲਦੀਪ ਸਿੰਘ ਪੰਚ, ਗੁਰਜੀਤ ਸਿੰਘ, ਗੁਰਮੀਤ ਸਿੰਘ, ਸ਼ਿੰਦਰ ਸਿੰਘ ਬਾਬਾ ਪੰਚ, ਜਗਤਾਰ ਸਿੰਘ ਤਾਰੀ, ਪ੍ਰੀਤਮ ਸਿੰਘ ਪੱਪੀ, ਭਜਨ ਸਿੰਘ, ਜਸਵਿੰਦਰ ਸਿੰਘ, ਰਾਜਾ ਰਾਈ, ਅਵਤਾਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਤੋਂ ਸਖ਼ਤ ਕਾਰਵਾਈ-ਡੀ.ਐਸ.ਪੀ. ਜਸਵਰਿੰਦਰ ਸਿੰਘ ਅਗਲੀ ਖ਼ਬਰ ਹਲਕੇ ਦੇ ਲੋਕ ਅਕਾਲੀ ਦਲ ਨਾਲ ਚਟਾਨ ਵਾਂਗ ਖੜ੍ਹੇ ਹਨ-ਸੁੱਖਾ ਬਰਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।