07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਅਜੀਤਵਾਲ ਕਾਲਜ 'ਚ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਬਾਣੀ ਪਾਠ ਕਰਾਏ

ਅਜੀਤ ਡੈਸਕ 27-12-2025
ਅਜੀਤਵਾਲ, 26 ਦਸੰਬਰ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਮੈਮੋਰੀਅਲ ਗਰੁੱਪ ਆਫ਼ ਕਾਲਜਿਜ਼ ਅਜੀਤਵਾਲ (ਮੋਗਾ) ਵਿਖੇ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਮੋਗਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਬਾਣੀ ਪਾਠ ਕਰਨ ਉਪਰੰਤ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਬਾਰੇ ਦੱਸਦਿਆਂ ਡਾਇਰੈਕਟਰ ਡਾ. ਚਮਨ ਲਾਲ ਸਚਦੇਵਾ ਨੇ ਦੱਸਿਆ ਕਿ ਈਨ ਨਾ ਮੰਨਣ ਕਰਕੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਨੂੰ ਸੂਬਾ ਸਰਹਿੰਦ ਦੇ ਹੁਕਮ ਨਾਲ ਨੀਂਹਾਂ 'ਚ ਚਿਣ ਦਿੱਤਾ ਗਿਆ | ਲੈਕਚਰਾਰ ਪਰਮਬੀਰ ਸਿੰਘ ਨੇ ਕਿਹਾ ਕਿ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਹੌਂਸਲਿਆਂ ਦੀਆਂ ਘਟਨਾਵਾਂ ਕਹਿਰ ਦੀਆਂ ਠੰਢੀਆਂ ਰਾਤਾਂ 'ਚ ਖਾਲਸੇ ਸਮੇਤ ਸ੍ਰੀ ਅਨੰਦਪੁਰ ਸਾਹਿਬ ਛੱਡਣਾ, ਸਰਸਾ ਨਦੀ ਵਲੋਂ ਰਸਤਾ ਰੋਕਣਾ, ਪਰਿਵਾਰ ਦਾ ਖੇਰੂੰ-ਖੇਰੂੰ ਹੋਣਾ ਤੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਆਦਿ ਸਭ ਘਟਨਾਵਾਂ ਸਿੱਖ ਇਤਿਹਾਸ ਦੇ ਵੱਡੇ ਪਹਿਲੂ ਹਨ | ਪ੍ਰੋਗਰਾਮ ਅਫ਼ਸਰ ਹਰਮੇਲ ਸਿੰਘ ਨੇ ਦੱਸਿਆ ਕਿ ਕਿਵੇਂ ਸਰਸਾ ਨੂੰ ਪਾਰ ਕਰਨ ਤੋਂ ਬਾਅਦ ਸ੍ਰੀ ਗੁਰੂ ਗੋਬਿੰਦ ਸਿੰਘ ਆਪ ਜੀ ਦੇ ਪਰਿਵਾਰ ਦਾ ਵਿਛੋੜਾ ਪਿਆ | ਸਫ਼ਰ-ਏ-ਸਹਾਦਤ ਦੇ ਦਿਹਾੜੇ ਨੂੰ ਸਮਰਪਿਤ ਕਾਲਜ ਦੀ ਮੈਨੇਜਮੈਂਟ, ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਸ੍ਰੀ ਜਪੁਜੀ ਸਾਹਿਬ ਤੇ ਗੁਰਬਾਣੀ ਜਾਪ ਕਰਨ ਉਪਰੰਤ ਚੜ੍ਹਦੀ ਕਲਾ ਦਾ ਪ੍ਰਤੀਕ ਪ੍ਰਸ਼ਾਦ ਵੰਡਿਆਂ ਗਿਆ | ਇਸ ਮੌਕੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ਹਾਜ਼ਰੀ ਲਗਵਾਈ |
ਪਿਛਲੀ ਖ਼ਬਰ ਮੋਗਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 5 ਕਾਬੂ ਅਗਲੀ ਖ਼ਬਰ ਹਲਕਾ ਇੰਚਾਰਜ ਨਿਯੁਕਤ ਨਾ ਹੋਣ ਕਾਰਨ ਅਕਾਲੀ ਦਲ ਨੂੰ ਧਰਮਕੋਟ 'ਚੋਂ ਹੋਇਆ ਭਾਰੀ ਨੁਕਸਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।