07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਮੋਗਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 5 ਕਾਬੂ

ਅਜੀਤ ਡੈਸਕ 27-12-2025
ਮੋਗਾ, 26 ਦਸੰਬਰ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਪੁਲਿਸ ਮੋਗਾ ਵਲੋਂ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਨੂੰ ਗਿ੍ਫ਼ਤਾਰ ਕਰਨ ਲਈ ਵਿੱਢੀ ਮੁਹਿੰਮ ਤਹਿਤ ਮੋਗਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋ 74 ਗ੍ਰਾਮ ਹੈਰੋਇਨ ਸਮੇਤ ਪੰਜ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਬਾਘਾ ਪੁਰਾਣਾ ਦੇ ਹੌਲਦਾਰ ਹਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ ਪਾਰਟੀ ਸਮੇਤ ਪਿੰਡ ਰਾਜੇਆਣਾ ਨੇੜੇ ਗਸ਼ਤ ਦੌਰਾਨ ਡਿਪਟੀ ਸ਼ਰਮਾ ਉਰਫ਼ ਜਾਨੰੂ ਵਾਸੀ ਬਾਘਾ ਪੁਰਾਣਾ ਨੂੰ ਗਿ੍ਫ਼ਤਾਰ ਕਰਕੇ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਥਾਣਾ ਸਦਰ ਮੋਗਾ ਦੇ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ ਪਾਰਟੀ ਸਮੇਤ ਪਿੰਡ ਖੁਖਰਾਣਾ ਦੀ ਦਾਣਾ ਮੰਡੀ ਨੇੜੇ ਗਸ਼ਤ ਦੌਰਾਨ ਤਰਸੇਮ ਸਿੰਘ ਉਰਫ਼ ਕਾਲਾ, ਧਰਮਪ੍ਰੀਤ ਸਿੰਘ ਉਰਫ਼ ਧਰਮਾ ਤੇ ਰਘਬੀਰ ਸਿੰਘ ਵਾਸੀਆਨ ਪਿੰਡ ਕੁੱਬੇ ਥਾਣਾ ਧਨੌਲਾ ਜ਼ਿਲ੍ਹਾ ਬਰਨਾਲਾ ਨੂੰ ਸਵਿਫ਼ਟ ਕਾਰ ਸਮੇਤ ਗਿ੍ਫ਼ਤਾਰ ਕਰਕੇ ਉਨ੍ਹਾਂ ਪਾਸੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਧਰਮਕੋਟ ਦੇ ਥਾਣੇਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ ਪਾਰਟੀ ਸਮੇਤ ਢੋਲੇਵਾਲਾ ਚੌਕ ਨੇੜੇ ਗਸ਼ਤ ਦੌਰਾਨ ਬਲਜਿੰਦਰ ਸਿੰਘ ਵਾਸੀ ਢੋਲੇਵਾਲਾ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸ ਸਬੰਧੀ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਉਕਤ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਆਈ.ਟੀ.ਆਈ. ਦੇ ਕੱਚੇ ਇੰਸਟਰਕਟਰ ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕਾ ਧੂਰੀ ਵਿਖੇ 5 ਨੂੰ ਕਰਨਗੇ ਸੂਬਾ ਪੱਧਰੀ ਰੋਸ ਰੈਲੀ ਅਗਲੀ ਖ਼ਬਰ ਅਜੀਤਵਾਲ ਕਾਲਜ 'ਚ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਬਾਣੀ ਪਾਠ ਕਰਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।