08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਨਗਰ ਕੌਂਸਲ ਧਰਮਕੋਟ ਵਿਖੇ ਕਰਵਾਇਆ ਸਿਖਲਾਈ ਜਾਗਰੂਕਤਾ ਸਮਾਗਮ

ਅਜੀਤ ਡੈਸਕ 27-12-2025
ਧਰਮਕੋਟ, 26 ਦਸੰਬਰ (ਪਰਮਜੀਤ ਸਿੰਘ)-ਪ੍ਰਦੂਸ਼ਣ ਕੰਟਰੋਲ ਬੋਰਡ ਮੋਗਾ ਵਲੋਂ ਠੋਸ ਕੂੜੇ ਨੂੰ ਸਾੜਨ ਤੋਂ ਰੋਕਣ ਲਈ ਨਗਰ ਕੌਂਸਲ ਧਰਮਕੋਟ (ਮੋਗਾ) ਵਿਖੇ ਸਿਖਲਾਈ ਤੇ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਸਹਾਇਕ ਵਾਤਾਵਰਨ ਇੰਜੀਨੀਅਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਮੋਗਾ ਸ਼ਮਸ਼ੇਰ ਸਿੰਘ ਨੇ ਸਫ਼ਾਈ ਸੇਵਕਾਂ ਤੇ ਫ਼ੀਲਡ ਸਟਾਫ਼ ਨੂੰ ਠੋਸ ਕੂੜੇ ਜਾਂ ਇਸ ਦੀ ਰਹਿੰਦ-ਖੂੰਹਦ ਨੂੰ ਖੁੱਲ੍ਹੇ 'ਚ ਸਾੜਨ ਦੇ ਨੁਕਸਾਨਦੇਹ ਪ੍ਰਭਾਵਾਂ ਤੇ ਇਸ ਨਾਲ ਜੁੜੇ ਗੰਭੀਰ ਸਿਹਤ ਪ੍ਰਭਾਵਾਂ ਤੇ ਹਵਾ ਪ੍ਰਦੂਸ਼ਣ ਬਾਰੇ ਜਾਗਰੂਕ ਕੀਤਾ | ਇਸ ਮੌਕੇ ਉਨ੍ਹਾਂ ਨਾਲ ਸੈਨੇਟਰੀ ਇੰਸਪੈਕਟਰ ਦੇਵੀ ਦਿਆਲ ਵੀ ਮੌਜੂਦ ਸਨ | ਉਨ੍ਹਾਂ ਠੋਸ ਕੂੜੇ ਦੇ ਵਿਗਿਆਨਕ, ਸੁਰੱਖਿਅਤ ਤੇ ਵਾਤਾਵਰਨ ਪੱਖੋਂ ਸਹੀ ਤਰੀਕੇ ਨਾਲ ਨਿਪਟਾਰਾ ਕਰਨ ਬਾਰੇ ਦੱਸਿਆ | ਇਸ ਦੌਰਾਨ ਉਨ੍ਹਾਂ ਠੋਸ ਕੂੜੇ ਦੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਸੁੱਕੇ ਤੇ ਗਿੱਲੇ ਕੂੜੇ ਨੂੰ ਵੱਖ ਕਰਨ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ | ਪ੍ਰੋਗਰਾਮ ਦੌਰਾਨ ਸਫ਼ਾਈ ਸੇਵਕਾਂ ਨੇ ਕਿਸੇ ਵੀ ਕਿਸਮ ਦੇ ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਸਖ਼ਤੀ ਨਾਲ ਬਚਣ, ਸੁੱਕੇ ਤੇ ਗਿੱਲੇ ਰਹਿੰਦ-ਖੰੂਹਦ ਨੂੰ ਸਹੀ ਢੰਗ ਨਾਲ ਵੱਖ ਕਰਨਾ ਯਕੀਨੀ ਬਣਾਉਣ ਤੇ ਆਪਣੇ ਆਪਣੇ ਵਾਰਡਾਂ ਦੇ ਵਸਨੀਕਾਂ ਨੂੰ ਇਕ ਸਿਹਤਮੰਦ ਵਾਤਾਵਰਨ ਲਈ ਸਾਫ਼ ਤੇ ਟਿਕਾਊ ਰਹਿੰਦ ਖੂੰਹਦ ਦੇ ਨਿਬੇੜੇ ਲਈ ਪ੍ਰੇਰਿਤ ਕਰਨ ਦਾ ਵਾਅਦਾ ਕੀਤਾ | ਇਸ ਮੌਕੇ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਦੇ ਮੈਂਬਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੇ ਨਵਾਂ ਇਤਿਹਾਸ ਸਿਰਜਿਆ-ਢਿੱਲੋਂ ਅਗਲੀ ਖ਼ਬਰ ਮੰਡੀ ਨਿਹਾਲ ਸਿੰਘ ਵਾਲਾ ਵਿਖੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੱੁਧ ਦਾ ਲੰਗਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।