07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਨਿਊ ਗਰੀਨ ਗਰੋਵ ਸਕੂਲ ਲੰਢੇਕੇ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ

ਅਜੀਤ ਡੈਸਕ 28-12-2025
ਮੋਗਾ, 27 ਦਸੰਬਰ (ਸੁਰਿੰਦਰਪਾਲ ਸਿੰਘ)-ਨਿਊ ਗਰੀਨ ਗਰੋਵ ਪਬਲਿਕ ਸਕੂਲ ਲੰਢੇਕੇ ਵਿਚ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀ ਮਹਾਨ ਸ਼ਹੀਦੀ ਨੂੰ ਯਾਦ ਕਰਦਿਆਂ ਇਕ ਧਾਰਮਿਕ ਸਮਾਗਮ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ | ਇਸ ਪਵਿੱਤਰ ਮੌਕੇ 'ਤੇ ਸਕੂਲ ਵਲੋਂ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਾਗ ਲਿਆ | ਪਾਠ ਉਪਰੰਤ ਇਕ ਛੋਟਾ ਤੇ ਭਾਵਪੂਰਨ ਕਵੀਸ਼ਰੀ ਪ੍ਰੋਗਰਾਮ ਕੀਤਾ ਗਿਆ | ਵਿਦਿਆਰਥੀਆਂ ਨੇ ਕਵੀਸ਼ਰੀ ਰਾਹੀਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਨੂੰ ਯਾਦ ਕੀਤਾ | ਉਨ੍ਹਾਂ ਦੀਆਂ ਪ੍ਰਸਤੁਤੀਆਂ ਨੇ ਸਰੋਤਿਆਂ ਦੇ ਮਨਾਂ ਵਿਚ ਸਾਹਿਬਜ਼ਾਦਿਆਂ ਦੀ ਬਹਾਦਰੀ, ਧਰਮ ਪ੍ਰਤੀ ਅਡੋਲ ਵਿਸ਼ਵਾਸ ਅਤੇ ਕੁਰਬਾਨੀ ਦੀ ਭਾਵਨਾ ਜਗਾਈ | ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਲੈ ਕੇ ਸੱਚ, ਨਿਆਂ ਅਤੇ ਧਰਮ ਦੇ ਰਾਹ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਪੂਰਾ
ਪਿਛਲੀ ਖ਼ਬਰ ਭਾਈ ਘਨੱਈਆ ਏਕਤਾ ਕਾਲਜ ਧਰਮਕੋਟ ਦੇ ਨਰਸਿੰਗ ਕੋਰਸਾਂ ਦੇ ਨਤੀਜੇ ਸ਼ਾਨਦਾਰ ਰਹੇ-ਡਾ. ਦਲਜੀਤ ਕੌਰ ਤੂਰ ਅਗਲੀ ਖ਼ਬਰ ਮਿ੍ਤਕ ਅਧਿਆਪਕ ਜੋੜੇ ਦੇ ਬੱਚਿਆਂ ਦੀ ਆਰਥਿਕ ਮਦਦ ਤੇ ਸਰਕਾਰੀ ਨੌਕਰੀ ਲਈ ਅਧਿਆਪਕ ਜਥੇਬੰਦੀਆਂ ਵਲੋਂ ਕੱਢਿਆ ਮੋਮਬੱਤੀ ਮਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।