08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਬਿਰਧ ਆਸ਼ਰਮ ਵਿਖੇ ਸਿਹਤ ਸੰਭਾਲ ਬਾਰੇ ਜਾਣਕਾਰੀ ਦਿੱਤੀ

ਅਜੀਤ ਡੈਸਕ 28-12-2025
ਸ੍ਰੀ ਮੁਕਤਸਰ ਸਾਹਿਬ, 27 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਮਾਜ ਸੇਵੀ ਸੰਸਥਾ ਸੰਕਲਪ ਐਜੂਕੇਸ਼ਨਲ ਵੈੱਲਫ਼ੇਅਰ ਸੁਸਾਇਟੀ (ਰਜਿ.) ਦੁਆਰਾ ਸਥਾਨਕ ਜਲਾਲਾਬਾਦ ਰੋਡ ਸਥਿਤ ਬਿਰਧ ਆਸ਼ਰਮ ਵਿਚ ਸਿਹਤ ਸੰਭਾਲ ਜਾਗਰੂਕਤਾ ਪ੍ਰੋਗਰਾਮ ਮੌਕੇ ਬਜ਼ੁਰਗਾਂ ਸਿਹਤ ਸੰਭਾਲ ਬਾਰੇ ਜਾਗਰੂਕ ਕੀਤਾ ਗਿਆ | ਪ੍ਰਧਾਨ ਨਰਿੰਦਰ ਸਿੰਘ ਪੰਮਾ ਸੰਧੂ ਨੇ ਦੱਸਿਆ ਕਿ ਸੰਸਥਾ ਦੁਆਰਾ ਬਿਰਧ ਆਸ਼ਰਮ ਵਿਚ ਰਹਿ ਰਹੇ ਬਜ਼ੁਰਗਾਂ ਨੂੰ ਟੀ.ਬੀ. (ਤਪਦਿਕ) ਰੋਗ ਬਾਰੇ ਜਾਣਕਾਰੀ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਸਰਕਾਰ ਦੁਆਰਾ ਟੀ.ਬੀ. (ਤਪਦਿਕ) ਦੇ ਮਰੀਜ਼ਾਂ ਲਈ ਮੁਫ਼ਤ ਜਾਂਚ ਤੇ ਮੁਫ਼ਤ ਇਲਾਜ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਕੀਤਾ ਜਾਂਦਾ ਹੈ | ਇਸ ਦੇ ਨਾਲ ਹੀ ਸੰਸਥਾ ਦੇ ਵਲੰਟੀਅਰ ਉਦੇਵੀਰ ਸਿੰਘ ਨੇ ਬਜ਼ੁਰਗਾਂ ਨੂੰ ਸਰਦੀ ਵਿਚ ਸਿਹਤ ਸੰਭਾਲ ਪ੍ਰਤੀ ਜਾਗਰੂਕ ਕੀਤਾ | ਇਸ ਮੌਕੇ ਲਖਵਿੰਦਰ ਸਿੰਘ ਉਦੇਕਰਨ ਦੇ ਪਰਿਵਾਰ ਦੁਆਰਾ ਆਸ਼ਰਮ ਵਿਚ ਰਹਿ ਰਹੇ ਬਜ਼ੁਰਗਾਂ ਨੂੰ ਫ਼ਲ ਵੀ ਵੰਡੇ ਗਏ | ਬਿਰਧ ਆਸ਼ਰਮ ਦੇ ਪ੍ਰਧਾਨ ਸਰਬਜੀਤ ਸਿੰਘ ਦਰਦੀ ਤੇ ਸਰਪ੍ਰਸਤ ਲੀਲਾਧਰ ਗੁਪਤਾ ਨੇ ਸੁਸਾਇਟੀ ਦੇ ਉਪਰਾਲੇ ਦੀ ਸ਼ਲਾਘਾ ਕੀਤੀ | ਇਸ ਮੌਕੇ ਹਰਬੰਸ ਲਾਲ (ਸਾਬਕਾ ਐੱਮ.ਸੀ.), ਵਰਿੰਦਰ ਕੁਮਾਰ, ਉਦੇਵੀਰ ਸਿੰਘ, ਸੁਮੀਤ ਸਿੰਘ, ਰਾਜਵਿੰਦਰ ਸਿੰਘ, ਲਖਵਿੰਦਰ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਜਗਮੀਤ ਬਰਾੜ ਨੇ ਨਵੇਂ ਚੁਣੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰ ਨੂੰ ਦਿੱਤੀ ਵਧਾਈ ਅਗਲੀ ਖ਼ਬਰ ਟੀ.ਬੀ. ਤੇ ਹੋਰਨਾਂ ਬਿਮਾਰੀਆਂ ਦੇ ਮਰੀਜ਼ਾਂ ਦੀ ਸੇਵਾ ਕਰ ਰਿਹਾ ਮੈਡੀਸਨ ਮੈਨ ਰਾਜਿੰਦਰ ਸਿੰਘ ਖੋਟੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।