08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਰਾਈਟਵੇ ਏਅਰਲਿੰਕਸ ਨੇ ਲਗਾਇਆ ਜਸਦੀਪ ਕੌਰ ਦਾ ਆਸਟ੍ਰੇਲੀਆ ਸਟੂਡੈਂਟ ਵੀਜ਼ਾ

ਅਜੀਤ ਡੈਸਕ 28-12-2025
ਮੋਗਾ, 27 ਦਸੰਬਰ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਪ੍ਰਸਿੱਧ ਰਾਈਟਵੇ ਏਅਰਲਿੰਕਸ ਇਮੀਗ੍ਰੇਸ਼ਨ ਅਤੇ ਆਈਲਟਸ ਸੰਸਥਾ ਜੋ ਪੰਜਾਬ ਦੇ ਇਲਾਵਾ ਪੂਰੇ ਭਾਰਤ ਵਿਚ ਕੰਮ ਕਰ ਰਹੀ ਹੈ | ਇਸ ਸੰਸਥਾ ਨੇ ਹਜ਼ਾਰਾਂ ਵਿਦਿਆਰਥੀਆਂ ਦੇ ਵਿਦੇਸ਼ 'ਚ ਪੜ੍ਹਾਈ ਕਰਨ ਦੇ ਸੁਪਨਿਆਂ ਨੂੰ ਪੂਰਾ ਕੀਤਾ ਹੈ | ਇਸ ਵਾਰ ਸੰਸਥਾ ਨੇ ਜਸਦੀਪ ਕੌਰ ਪੁੱਤਰੀ ਸੁਖਚੈਨ ਸਿੰਘ ਵਾਸੀ ਪਿੰਡ ਮੇਹਰ ਸਿੰਘ ਜ਼ੀਰਾ ਦਾ ਆਸਟ੍ਰੇਲੀਆ ਦੀ ਯੂਨੀਵਰਸਿਟੀ ਸੀ.ਐਸ.ਯੂ. ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਦੇਵ ਪਿ੍ਆ ਤਿਆਗੀ ਨੇ ਕਿਹਾ ਕਿ ਅਫ਼ਵਾਹਾਂ 'ਤੇ ਧਿਆਨ ਨਾ ਦਿਓ | ਉਨ੍ਹਾਂ ਕਿਹਾ ਕਿ ਜਿਨ੍ਹਾਂ ਬੱਚਿਆਂ ਦੇ ਕੈਨੇਡਾ ਤੇ ਯੂ.ਕੇ. ਦੇ ਸਟੱਡੀ ਕੇਸ ਰਫ਼ਿਊਜ ਹੋ ਚੁੱਕੇ ਹਨ, ਉਹ ਆਸਟ੍ਰੇਲੀਆ ਲਈ ਅਪਲਾਈ ਕਰ ਸਕਦੇ ਹਨ ਤੇ ਜੇਕਰ ਕੋਈ ਵੀ ਵਿਜ਼ਟਰ ਜਾਂ ਟੂਰਿਸਟ ਵੀਜ਼ੇ 'ਤੇ ਯੂ.ਕੇ., ਕੈਨੇਡਾ ਜਾਂ ਆਸਟ੍ਰੇਲੀਆ ਜਾਣਾ ਚਾਹੰੁਦਾ ਹੋਵੇ ਤਾਂ ਉਹ ਵੀ ਅਪਲਾਈ ਕਰ ਸਕਦਾ ਹੈ | ਉਨ੍ਹਾਂ ਕਿਹਾ ਕਿ ਹੁਣ ਬੱਚੇ ਕਾਲਜ ਅਤੇ ਅੰਬੈਸੀ ਦੀ ਫ਼ੀਸ ਵੀਜ਼ਾ ਲੱਗਣ ਤੋਂ ਬਾਅਦ ਦੇ ਸਕਦੇ ਹਨ | ਰਾਈਟਵੇ ਏਅਰਲਿੰਕਸ ਬੈਂਕ ਦੇ ਜਰੀਏ ਬੱਚਿਆਂ ਨੂੰ ਐਜੂਕੇਸ਼ਨ ਲੋਨ ਦੀ ਸੁਵਿਧਾ ਲੈ ਕੇ ਦਿੰਦਾ ਹੈ ਜਿਨ੍ਹਾਂ ਪੈਸਿਆਂ ਨੂੰ ਬੱਚੇ ਆਪਣੇ ਖ਼ਰਚੇ ਲਈ ਵਰਤ ਸਕਦੇ ਹਨ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਦੇਵ ਪਿ੍ਆ ਤਿਆਗੀ ਨੇ ਜਸਦੀਪ ਕੌਰ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ 'ਤੇ ਦੁੱਧ ਦਾ ਲੰਗਰ ਲਗਾਇਆ ਅਗਲੀ ਖ਼ਬਰ ਉਦਾਸੀਨ ਡੇਰਾ ਵਿਖੇ ਸ਼ਹੀਦੀ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।