ਮਲੇਰਕੋਟਲਾ, 15 ਜੁਲਾਈ (ਮੁਹੰਮਦ ਹਨੀਫ਼ ਥਿੰਦ)-ਆਮ ਆਦਮੀ ਪਾਰਟੀ ਦਫ਼ਤਰ ਦੇ ਚੰਡੀਗੜ੍ਹ ਵਲੋਂ ਜ਼ਿਲ੍ਹਾ ਇੰਚਾਰਜਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿਚ ਆਮ ਆਦਮੀ ਪਾਰਟੀ ਨੇ ਜ਼ਿਲ੍ਹਾ ਮਲੇਰਕੋਟਲਾ ਤੋਂ ਅਣਥੱਕ ਮਿਹਨਤੀ ਤੇ ਸਾਬਕਾ ਕੌਂਸਲਰ ਸ਼ਮਾ ਫਾਰੂਕੀ ਨੂੰ ਜ਼ਿਲ੍ਹਾ ਮਲੇਰਕੋਟਲਾ ਇਸਤਰੀ ਵਿੰਗ ਦਾ ਜ਼ਿਲ੍ਹਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਉਪਰੋਕਤ ਜਾਣਕਾਰੀ ਦਿੰਦਿਆਂ ਸ਼ਮਾ ਫਾਰੂਕੀ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਵਿਧਾਇਕ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਦਾ ਉਚੇਚੇ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਵਲੋਂ ਮਿਲੀ ਇਸ ਜ਼ਿੰਮੇਵਾਰੀ ਨੂੰ ਉਹ ਪੂਰੀ ਮਿਹਨਤ, ਲਗਨ ਅਤੇ ਪੂਰੀ ਇਮਾਨਦਾਰੀ ਨਾਲ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ ਰਾਤ ਸਿਰਤੋੜ ਮਿਹਨਤ ਕਰ ਕੇ ਹੋਰ ਵੀ ਤਰੱਕੀ ਦੀਆਂ ਬੁਲੰਦੀਆਂ 'ਤੇ ਲੈਣ ਕੇ ਜਾਣਗੇ |