23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਭਾਕਿਯੂ ਏਕਤਾ ਆਜ਼ਾਦ ਨੇ ਡੀ. ਸੀ. ਨੂੰ ਸੌਂਪਿਆ ਮੰਗ ਪੱਤਰ <br/>

ਅਜੀਤ ਡੈਸਕ 16-07-2025
ਸੰਗਰੂਰ, 15 ਜੁਲਾਈ (ਧੀਰਜ ਪਸ਼ੋਰੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵਲੋਂ ਸੂਬਾ ਆਗੂ ਜਸਵਿੰਦਰ ਸਿੰਘ ਲੋਗੌਵਾਲ ਤੇ ਦਿਲਬਾਗ ਸਿੰਘ ਹਰੀਗੜ੍ਹ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਸੰਗਰੂਰ ਰਾਹੀਂ ਪੰਜਾਬ ਸਰਕਾਰ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ, ਜਿਸ ਵਿਚ ਰੋਸ ਪ੍ਰਗਟਾਇਆ ਗਿਆ ਕਿ ਸ਼ੰਭੂ ਮੋਰਚੇ ਦੌਰਾਨ ਸਹੀਦ ਹੋਏ ਕਿਸਾਨ ਕੌਰ ਸਿੰਘ ਘੋੜੇਨਾਥ, ਕਿਸਾਨੀ ਮੋਰਚੇ ਦੇ ਸ਼ਹੀਦ ਪ੍ਰੀਤਮ ਸਿੰਘ ਮਡੇਰ ਕਲਾ ਦੇ ਪਰਿਵਾਰ ਨੂੰ ਸਰਕਾਰ ਵਲੋਂ ਅੱਜ ਤੱਕ ਨਾ ਮੁਆਵਜ਼ਾ ਦਿੱਤਾ ਗਿਆ ਅਤੇ ਨਾ ਹੀ ਵਾਅਦੇ ਮੁਤਾਬਿਕ ਕੋਈ ਸਰਕਾਰੀ ਨੌਕਰੀ ਤੇ ਨਾਂ ਹੀ ਵਾਅਦੇ ਮੁਤਾਬਿਕ ਕਰਜ਼ਾ ਖ਼ਤਮ ਕੀਤਾ ਗਿਆ ਹੈ | ਲਿਖਤੀ ਵਾਅਦਾ ਕਰਨ ਦੇ ਬਾਵਜੂਦ ਵੀ ਸਰਕਾਰ ਨੇ ਮੰਗਾਂ ਮੰਨਣ ਤੋਂ ਪਾਸਾ ਵਟਿਆ ਹੋਇਆ ਹੈ | ਕਿਸਾਨ ਆਗੂਆਂ ਨੇ ਕਿਹਾ ਕਿ ਮੂਨਕ ਬਲਾਕ ਵਿਚ ਸਰਕਾਰ ਵਲੋਂ ਜੋ ਘੱਗਰ ਦਰਿਆ ਅੰਦਰ ਰੁੱਖ ਲਗਾਏ ਜਾ ਰਹੇ ਹਨ ਸਰਕਾਰ ਉਸ ਨੂੰ ਤੁਰੰਤ ਬੰਦ ਕਰਾਏ ਕਿਉਂਕਿ ਘੱਗਰ ਦਰਿਆ ਪਹਿਲਾਂ ਹੀ ਇਲਾਕੇ ਵਿਚ ਹੜ੍ਹਾਂ ਦੌਰਾਨ ਵੱਡੀ ਬਰਬਾਦੀ ਕਰਦਾ ਹੈ ਜੇਕਰ ਰੁੱਖ ਲਗਾ ਦਿੱਤੇ ਤਾਂ ਇਲਾਕੇ ਵਿਚ ਹੜ੍ਹਾਂ ਦੌਰਾਨ ਫ਼ਸਲਾਂ ਦੇ ਨਾਲ ਨਾਲ ਹੋਰ ਵੀ ਜਾਨੀ ਮਾਲੀ ਨੁਕਸਾਨ ਹੋਣ ਦਾ ਖ਼ਤਰਾ ਬਣ ਸਕਦਾ ਹੈ | ਆਗੂਆਂ ਨੇ ਕਿਹਾ ਕਿ ਜੇਕਰ ਇਨ੍ਹਾਂ ਮੰਗਾਂ ਨੂੰ ਤੁਰੰਤ ਪੂਰਾ ਨਹੀਂ ਕੀਤਾ ਜਾਂਦਾ ਤਾਂ ਜਥੇਬੰਦੀ ਨੂੰ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪਵੇਗਾ | ਇਸ ਮੌਕੇ ਉਨ੍ਹਾਂ ਦੇ ਨਾਲ ਕਿਸਾਨ ਆਗੂ ਰਾਜ ਸਿੰਘ ਥੇੜੀ, ਸੁਖਦੇਵ ਸ਼ਰਮਾ ਭੂਟਾਲ ਖੁਰਦ, ਜਸਵੀਰ ਸਿੰਘ ਮੈਦੇਵਾਸ ਅਤੇ ਹੋਰ ਕਿਸਾਨ ਮੌਜੂਦ ਸਨ |

ਪਿਛਲੀ ਖ਼ਬਰ ਸੰਗਰੂਰ 'ਚ ਲਗਦੀ ਹਫ਼ਤਾਵਾਰੀ 'ਪਹਿਲ ਮੰਡੀ' ਵਿਚ ਲਗਾਤਾਰ ਵਧ ਰਹੀ ਹੈ ਸੰਗਰੂਰ ਵਾਸੀਆਂ ਦੀ ਰੁਚੀ <br/> ਅਗਲੀ ਖ਼ਬਰ ਸ਼ਮਾ ਫਾਰੂਕੀ 'ਆਪ' ਮਹਿਲਾ ਵਿੰਗ ਦੇ ਜ਼ਿਲ੍ਹਾ ਇੰਚਾਰਜ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।