23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਸੰਗਰੂਰ 'ਚ ਲਗਦੀ ਹਫ਼ਤਾਵਾਰੀ 'ਪਹਿਲ ਮੰਡੀ' ਵਿਚ ਲਗਾਤਾਰ ਵਧ ਰਹੀ ਹੈ ਸੰਗਰੂਰ ਵਾਸੀਆਂ ਦੀ ਰੁਚੀ <br/>

ਅਜੀਤ ਡੈਸਕ 16-07-2025
ਸੰਗਰੂਰ, 15 ਜੁਲਾਈ (ਧੀਰਜ ਪਸ਼ੋਰੀਆ)-'ਪਹਿਲ ਪ੍ਰੋਜੈਕਟ' ਤਹਿਤ ਸੈਲਫ ਹੈਲਪ ਗਰੁੱਪ ਮੈਂਬਰ ਅਤੇ ਆਰਗੈਨਿਕ ਕਿਸਾਨਾਂ ਨੂੰ ਮਾਰਕੀਟਿੰਗ ਪਲੇਟਫਾਰਮ ਮੁਹੱਈਆ ਕਰਵਾਉਣ ਲਈ ਸੰਗਰੂਰ ਵਿਚ ਚੱਲ ਰਹੀ ਹਫ਼ਤਾਵਾਰੀ ਪਹਿਲ ਮੰਡੀ ਕਿਸਾਨਾਂ ਅਤੇ ਪੇਂਡੂ ਅÏਰਤਾਂ ਦੀ ਆਰਥਿਕ ਮਜ਼ਬੂਤੀ ਲਈ ਇਕ ਨਿਵੇਕਲੀ ਪਹਿਲ ਸਾਬਤ ਹੋ ਰਹੀ ਹੈ | ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਅਮਰਜੀਤ ਸਿੰਘ ਮਾਨ ਨੇ ਦੱਸਿਆ ਕਿ 'ਪਹਿਲ ਮੰਡੀ' 'ਚ ਆਰਗੈਨਿਕ ਆਟਾ, ਆਰਗੈਨਿਕ ਮਸਾਲੇ, ਆਰਗੈਨਿਕ ਦਾਲਾਂ, ਸਬਜ਼ੀਆਂ, ਆਚਾਰ, ਮੁਰੱਬੇ, ਖੋਏ ਦੀ ਤਾਜਾ ਬਰਫ਼ੀ, ਚਾਟੀ ਦੀ ਲੱਸੀ, ਗੋਲਗੱਪੇ, ਪੀਨਟ ਬੱਟਰ, ਚੂਰਨ, ਆਲੂ-ਟਿੱਕੀ, ਗੁੜ-ਸ਼ੱਕਰ, ਲੱਕੜ ਘਾਣੀ ਰਾਹੀਂ ਕਢਿਆ ਵੱਖ-ਵੱਖ ਕਿਸਮ ਦੇ ਤੇਲ, ਸ਼ਹਿਦ ਵਰਗੇ ਸ਼ੁੱਧ ਚੀਜਾਂ ਤੋਂ ਇਲਾਵਾ ਰਸੋਈ ਦਾ ਸਾਰਾ ਸਮਾਨ ਅਤੇ ਸਰਫ, ਦੇਸੀ ਤਰੀਕੇ ਨਾਲ ਬਣਾਈਆਂ ਸਾਬਨਾਂ ਆਦਿ ਉਪਲਬਧ ਕਰਵਾਏ ਜਾ ਰਹੇ ਹਨ | ਇਹ ਸਾਰੇ ਉਤਪਾਦ ਸੈਲਫ਼ ਹੈਲਪ ਗਰੁੱਪਾਂ ਜਾਂ ਕਿਸਾਨਾਂ ਵਲੋਂ ਆਪ ਤਿਆਰ ਕੀਤੇ ਗਏ ਹਨ, ਜਿਸ ਨਾਲ ਇਨ੍ਹਾਂ ਦੀ ਉੱਚ ਗੁਣਵੱਤਾ ਉੱਤੇ ਭਰੋਸਾ ਕੀਤਾ ਜਾ ਸਕਦਾ ਹੈ | ਇਸ ਮੰਡੀ ਰਾਹੀਂ ਲਾ ਮਿਸਾਲ ਰੁਜ਼ਗਾਰ ਦੇ ਮੌਕੇ ਪੈਦਾ ਹੋਏ ਹਨ | ਹੁਣ ਮੰਡੀ ਵਿਚ ਭਾਗ ਲੈਣ ਵਾਲ਼ੇ ਹੁਣ ਸਮਾਨ ਪੋ੍ਰਸੈੱਸ ਕਰ ਕੇ ਅਪਣਾ ਬ੍ਰਾਂਡ ਬਣਾ ਕੇ ਵੇਚਦੇ ਹਨ | ਇੱਕ ਕੁੜੀ ਨੂੰ ਮੰਡੀ ਦੀਆਂ ਗਤੀਵਿਧੀਆਂ ਵਿਚ ਭਾਗ ਕਾਰਨ ਖੇਤੀਬਾੜੀ ਯੂਨੀਵਰਸਿਟੀ ਤੋਂ ਸਟੇਟ ਐਵਾਰਡ ਵੀ ਪ੍ਰਾਪਤ ਹੋ ਚੁੱਕਾ ਹੈ | ਇਸ ਮੌਕੇ ਰਾਜਿੰਦਰ ਕੁਮਾਰ ਉਤਪਾਦ ਵਿਕਾਸ ਅਤੇ ਪ੍ਰਬੰਧਨ ਅਫ਼ਸਰ, ਜਗਦੇਵ ਸਿੰਘ ਸਤੋਜ ਸੁਖਚੈਨ ਸਿੰਘ, ਜਸਪ੍ਰੀਤ ਕੌਰ ਨੰਦਗੜ੍ਹ, ਸੰਦੀਪ ਕੌਰ ਬਾਲੀਆਂ, ਹਰਪ੍ਰੀਤ ਕੌਰ ਮਾਨ, ਕਰਮਜੀਤ ਸਿੰਘ ਬੱਬਨਪੁਰ, ਦਰਸ਼ਨ ਸਿੰਘ ਪੇਧਨੀ ਕਲਾਂ, ਗੁਰਪ੍ਰੀਤ ਸਿੰਘ ਨਾਭਾ ਤੇ ਹਰਵਿੰਦਰ ਸਿੰਘ ਆਦਿ ਹਾਜ਼ਰ

ਪਿਛਲੀ ਖ਼ਬਰ ਚੋਰਾਂ ਦੇ ਹੌਸਲੇ ਬੁਲੰਦ, ਇਕ ਰਾਤ 'ਚ ਤਿੰਨ ਦੁਕਾਨਾਂ 'ਤੇ ਚੋਰੀ <br/> ਅਗਲੀ ਖ਼ਬਰ ਭਾਕਿਯੂ ਏਕਤਾ ਆਜ਼ਾਦ ਨੇ ਡੀ. ਸੀ. ਨੂੰ ਸੌਂਪਿਆ ਮੰਗ ਪੱਤਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।