23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਮਿਲਾਵਟ ਖ਼ਿਲਾਫ਼ ਐੱਸ. ਡੀ. ਐੱਮ. ਪ੍ਰਮੋਦ ਸਿੰਗਲਾ ਨੇ ਦਿੱਤੀਆਂ ਸਖ਼ਤ ਹਦਾਇਤਾਂ <br/>

ਅਜੀਤ ਡੈਸਕ 16-07-2025
ਸੁਨਾਮ ਊਧਮ ਸਿੰਘ ਵਾਲਾ, 15 ਜੁਲਾਈ (ਸਰਬਜੀਤ ਸਿੰਘ ਧਾਲੀਵਾਲ)-ਮੀਂਹ ਦੇ ਮੌਸਮ ਵਿਚ ਹੋਣ ਵਾਲੀਆਂ ਬਿਮਾਰੀਆਂ ਨੂੰ ਧਿਆਨ ਵਿਚ ਰੱਖਦਿਆਂ ਐੱਸ. ਡੀ. ਐੱਮ. ਸੁਨਾਮ ਪ੍ਰਮੋਦ ਸਿੰਗਲਾ ਨੇ ਖਾਣ-ਪੀਣ ਦੀਆਂ ਵਸਤੂਆਂ ਦੀ ਗੁਣਵੱਤਾ ਸਬੰਧੀ ਸਖ਼ਤ ਰੁਖ ਅਖ਼ਤਿਆਰ ਕੀਤਾ ਹੈ | ਇੱਥੇ ਇਕ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸੰਯੁਕਤ ਮੀਟਿੰਗ ਦੌਰਾਨ ਉਨ੍ਹਾਂ ਨੇ ਦੁੱਧ ਉਤਪਾਦਕਾਂ ਨੂੰ ਕਿਹਾ ਕਿ ਦੁੱਧ ਵਿਚ ਕਿਸੇ ਵੀ ਕਿਸਮ ਦੀ ਮਿਲਾਵਟ ਨਾ ਹੋਵੇ, ਕਿਉਂਕਿ ਇਹ ਸਿੱਧਾ ਲੋਕਾਂ ਦੀ ਸਿਹਤ ਨਾਲ ਜੁੜਿਆ ਮਾਮਲਾ ਹੈ | ਉਨ੍ਹਾਂ ਮਿਠਾਈ ਦੀਆਂ ਦੁਕਾਨਾਂ ਨੂੰ ਤਾਜ਼ੀ ਅਤੇ ਸਾਫ਼ ਸੁਥਰੀ ਮਿਠਾਈ ਵੇਚਣ ਦੀ ਹਦਾਇਤ ਕੀਤੀ | ਉਨ੍ਹਾਂ ਕਿਹਾ ਕਿ ਮਿਠਾਈਆਂ ਚ ਸਾਫ਼ ਸੁਥਰੀ ਤੇ ਮਿਆਦ ਦੀ ਪਾਲਣਾ ਜ਼ਰੂਰੀ ਹੈ, ਨਹੀਂ ਤਾਂ ਸਖ਼ਤ ਕਾਰਵਾਈ ਹੋਵੇਗੀ | ਐੱਸ.ਡੀ.ਐੱਮ. ਨੇ ਸਿਹਤ, ਫੂਡ ਸੇਫ਼ਟੀ ਅਤੇ ਹੋਰ ਅਧਿਕਾਰੀਆਂ ਨੂੰ ਪਿੰਡਾਂ ਤੇ ਸ਼ਹਿਰੀ ਇਲਾਕਿਆਂ ਵਿਚ ਨਿਯਮਤ ਚੈਕਿੰਗ ਕਰਨ ਲਈ ਕਿਹਾ, ਤਾਂ ਜੋ ਮਾਰਕੀਟ 'ਚ ਵਿਕ ਰਹੀਆਂ ਖਾਣ-ਪੀਣ ਵਾਲੀਆਂ ਵਸਤੂਆਂ ਦੀ ਪੂਰੀ ਜਾਂਚ ਹੋ ਸਕੇ | ਉਨ੍ਹਾਂ ਕਿਹਾ ਕਿ ਮਿਲਾਵਟੀ ਅਤੇ ਮਿਆਦ ਪੁੱਗੀਆਂ ਖਾਧ ਵਸਤੂਆਂ ਨਾਲ ਲੋਕਾਂ ਦੀ ਜਾਨ ਖ਼ਤਰੇ 'ਚ ਪੈ ਸਕਦੀ ਹੈ, ਜਿਸ ਨੰੂ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਮੀਟਿੰਗ ਮੌਕੇ ਡੀ.ਐੱਸ.ਪੀ. ਸੁਨਾਮ ਹਰਵਿੰਦਰ ਸਿੰਘ ਖਹਿਰਾ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ |

ਪਿਛਲੀ ਖ਼ਬਰ ਸੀਵਰੇਜ ਸਿਸਟਮ ਠੱਪ ਹੋਣ ਕਾਰਨ ਸ਼ਹਿਰ ਦੇ ਅੰਦਰੂਨੀ ਮਹੱਲਿਆਂ ਦੇ ਨਿਵਾਸੀ ਹੋਏ ਹਾਲੋਂ ਬੇਹਾਲ <br/> ਅਗਲੀ ਖ਼ਬਰ ਸਵ. ਜਥੇ ਜੋਰਾ ਸਿੰਘ ਜੈਨਪੁਰ ਨੂੰ ਸ਼ਰਧਾਂਜਲੀਆਂ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।