23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਸੰਗਰੂਰ ਰੈਲੀ 'ਚ ਡੀ.ਟੀ.ਐਫ. ਕਰੇਗੀ ਭਰਵੀਂ ਸ਼ਮੂਲੀਅਤ

ਅਜੀਤ ਡੈਸਕ 16-07-2025
ਸੰਗਰੂਰ, 15 ਜੁਲਾਈ (ਧੀਰਜ ਪਸ਼ੋਰੀਆ)-ਡੈਮੋਕੇ੍ਰਟਿਕ ਟੀਚਰਜ਼ ਫਰੰਟ ਪੰਜਾਬ ਦੀ ਸੂਬਾ ਕਮੇਟੀ ਵਲੋਂ ਕੀਤੀ ਗਈ ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਨੂੰ ਪੁਲਿਸ ਰਾਜ ਵਿਚ ਬਦਲਣ ਅਤੇ ਲੋਕਾਂ ਦੇ ਸੰਘਰਸ਼ ਕਰਨ ਦੇ ਜਮਹੂਰੀ ਹੱਕ ਉੱਤੇ ਮਾਰੇ ਜਾ ਰਹੇ ਡਾਕੇ ਖ਼ਿਲਾਫ਼ ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ 25 ਜੁਲਾਈ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਅਤੇ ਰੋਸ ਮੁਜ਼ਾਹਰੇ ਵਿਚ ਵੱਡੇ ਪੱਧਰ 'ਤੇ ਸ਼ਮੂਲੀਅਤ ਜਾਵੇਗੀ | ਫਰੰਟ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਸੁਖਵਿੰਦਰ ਗਿਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੋਦੀ ਸਰਕਾਰ ਦੀ ਤਰਜ਼ ਤੇ ਵਿਰੋਧ ਦੀ ਹਰ ਆਵਾਜ਼ ਨੂੰ ਦਬਾਉਣ ਦੇ ਰਾਹ ਪਈ ਹੋਈ ਹੈ | ਇਸ ਲਈ ਵੱਖ-ਵੱਖ ਜਨਤਕ ਤੇ ਜਮਹੂਰੀ ਜਥੇਬੰਦੀਆਂ ਵਲੋਂ 25 ਜੁਲਾਈ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਵਿਚ ਡੈਮੋਕੇ੍ਰਟਿਕ ਟੀਚਰਜ਼ ਫਰੰਟ ਵੱਡੇ ਪੱਧਰ 'ਤੇ ਸ਼ਮੂਲੀਅਤ ਕਰੇਗੀ | ਇਸ ਮੌਕੇ ਡੈਮੋਕੇ੍ਰਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ, ਜਨਰਲ ਸਕੱਤਰ ਹਰਦੀਪ ਟੋਡਰਪੁਰ, ਅਤਿੰਦਰ ਘੱਗਾ, ਰਾਜੀਵ ਬਰਨਾਲਾ, ਜਗਪਾਲ ਬੰਗੀ, ਗੁਰਪਿਆਰ ਕੋਟਲੀ ਤੇ ਮਨਜੀਤ ਸਿੰਘ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਭਾਕਿਯੂ ਉਗਰਾਹਾਂ ਦੀ ਇਕਾਈ ਖਨਾਲ ਖ਼ੁਰਦ ਤੇ ਸੰਤਪੁਰਾ ਦੀ ਚੋਣ <br/> ਅਗਲੀ ਖ਼ਬਰ ਮੌਨਸੂਨ ਦੀ ਪਹਿਲੀ ਬਾਰਿਸ਼ ਨੇ ਹੀ ਨਵਾਂ ਬਣਿਆ ਨਿਕਾਸੀ ਨਾਲਾ ਕੀਤਾ ਢਹਿ-ਢੇਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।