23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਤਾਰਾ ਵਿਵੇਕ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ <br/>

ਅਜੀਤ ਡੈਸਕ 16-07-2025
ਅਮਰਗੜ੍ਹ, 15 ਜੁਲਾਈ (ਜਤਿੰਦਰ ਮੰਨਵੀ)-ਪੰਜਾਬੀ ਯੂਨੀਵਰਸਿਟੀ ਵਲੋਂ ਐਲਾਨੇ ਐੱਮ. ਕਾਮ ਭਾਗ ਦੂਜਾ, ਸਮੈਸਟਰ ਤੀਜਾ ਦੇ ਨਤੀਜਿਆਂ 'ਚ ਤਾਰਾ ਵਿਵੇਕ ਕਾਲਜ ਦੇ ਵਿਦਿਆਰਥੀਆਂ ਨੇ ਮੱਲ੍ਹਾ ਮਾਰਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ | ਅੱੈਮ.ਕਾਮ. ਦੀ ਵਿਦਿਆਰਥਣ ਅਨਮ ਹਲੀਮ ਪੁੱਤਰੀ ਮੁਹੰਮਦ ਹਲੀਮ ਸਿਆਮਾ ਮਲੇਰਕੋਟਲਾ ਨੇ 8.80 ਐੱਸ.ਜੀ.ਪੀ.ਏ ਨਾਲ ਪਹਿਲਾਂ ਸਥਾਨ, ਦਿਲਪ੍ਰੀਤ ਕੌਰ ਪੁੱਤਰੀ ਅਮਰੀਕ ਸਿੰਘ ਪਿੰਡ ਮਾਹਪੁਰ ਨੇ 8.40 ਐੱਸ.ਜੀ.ਪੀ.ਏ ਨਾਲ ਦੂਜਾ ਅਤੇ ਜਸ਼ਨਦੀਪ ਸਿੰਘ ਪੁੱਤਰ ਹੰਸਰਾਜ ਸਿੰਘ ਪਿੰਡ ਮਾਹਪੁਰ ਨੇ 7.60 ਐੱਸ.ਜੀ.ਪੀ.ਏ ਪ੍ਰਾਪਤ ਕਰ ਤੀਜਾ ਸਥਾਨ ਹਾਸਲ ਕਰ ਕਾਲਜ ਅਤੇ ਆਪਣੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ | ਇਸ ਮੌਕੇ ਕਾਲਜ ਦੇ ਸਰਪ੍ਰਸਤ ਅਤੇ ਮੁੱਖ ਸੰਚਾਲਕ ਡਾ. ਪਰਮਿੰਦਰ ਕੌਰ ਮੰਡੇਰ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਸਾਂਝੇ ਉੱਦਮ ਦਾ ਨਤੀਜਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ 'ਚ ਸਫਲ ਹੋਣ ਖਾਤਰ ਹੋਰ ਸਖਤ ਮਿਹਨਤ ਕਰਨ ਲਈ ਪ੍ਰੇਰਿਆ | ਕਾਲਜ ਪਿ੍ੰਸੀਪਲ ਡਾ. ਜਗਦੀਪ ਕੌਰ ਅਹੂਜਾ, ਉਪ ਪਿ੍ੰਸੀਪਲ ਮੁਹੰਮਦ ਹਲੀਮ ਸਿਆਮਾ ਅਤੇ ਕੋਆਰਡੀਨੇਟਰ ਡਾ. ਰਾਜੂ ਰੌਸ਼ਨ, ਪ੍ਰੋ. ਇਕਬਾਲ ਸਿੰਘ ਅਤੇ ਵਪਾਰ ਵਿਭਾਗ ਦੀ ਮੁਖੀ ਪ੍ਰੋ. ਮਨਪ੍ਰੀਤ ਕੌਰ ਨੇ ਨਤੀਜਿਆਂ 'ਚ ਮੱਲਾ ਮਾਰਨ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ |

ਪਿਛਲੀ ਖ਼ਬਰ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ ਦੀ ਬੈਠਕ ਹੋਈ <br/> ਅਗਲੀ ਖ਼ਬਰ ਭਾਕਿਯੂ ਉਗਰਾਹਾਂ ਦੀ ਇਕਾਈ ਖਨਾਲ ਖ਼ੁਰਦ ਤੇ ਸੰਤਪੁਰਾ ਦੀ ਚੋਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।