23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ ਦੀ ਬੈਠਕ ਹੋਈ <br/>

ਅਜੀਤ ਡੈਸਕ 16-07-2025
ਸੰਗਰੂਰ, 15 ਜੁਲਾਈ (ਧੀਰਜ ਪਸ਼ੋਰੀਆ)-ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ ਦੀ ਸੂਬਾ ਕਮੇਟੀ ਮੀਟਿੰਗ ਦੌਰਾਨ ਸੂਬਾ ਪ੍ਰਧਾਨ ਗੁਰਦੇਵ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਮੰਡੇਰ ਵਲੋਂ ਕਿਹਾ ਗਿਆ ਕਿ ਪੰਜਾਬ ਸਰਕਾਰ ਵਲੋਂ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਵਿਚ ਆਊਟਸਸੋਰਸ ਪ੍ਰਬੰਧ ਰਾਹੀਂ ਵੱਖ-ਵੱਖ ਪੋਸਟਾਂ ਤੇ ਕੰਮ ਕਰਦੇ ਕਾਮਿਆਂ ਦੀਆਂ ਮੰਗਾਂ ਨੂੰ ਹੱਲ ਕਰਨ ਦੇ ਲਈ ਲਿਸਟਾਂ ਮੰਗੀਆਂ ਗਈਆਂ ਹਨ | ਪੰਜਾਬ ਸਰਕਾਰ ਵਲੋਂ ਇਹ ਵੀ ਕਿਹਾ ਗਿਆ ਕਿ ਜੇਕਰ ਸੀਵਰੇਜ ਬੋਰਡ ਦਾ ਕੋਈ ਵੀ ਅਧਿਕਾਰੀ ਇਨ੍ਹਾਂ ਲਿਸਟਾਂ ਵਿਚ ਜਾਅਲੀ ਮੈਨ ਪਾਵਰ ਪਾ ਕੇ ਭੇਜਦੇ ਹਨ ਤਾਂ ਉਸ ਅਧਿਕਾਰੀ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗਾ | ਸੰਗਰੂਰ ਦੇ ਸੀਵਰੇਜ ਬੋਰਡ ਦੇ ਕਾਮਿਆਂ ਦੀਆਂ ਲਿਸਟਾਂ ਭੇਜਣ ਵਿਚ ਵੀ ਸੀਵਰੇਜ ਬੋਰਡ ਦੀ ਅਫ਼ਸਰਸ਼ਾਹੀ ਲਾਪਰਵਾਹੀ ਕਰ ਰਹੀ ਸੀ ਅਤੇ ਸੂਬਾ ਕਮੇਟੀ ਵਲੋਂ ਤੁਰੰਤ ਉਥੇ ਪਹੁੰਚ ਕੇ ਵਰਕਰਾਂ ਦੀਆਂ ਲਿਸਟਾਂ ਵਿਚ ਜੁਆਇੰਨਗ ਟਾਈਮ ਨੂੰ ਦਰੁਸਤ ਕਰਵਾਇਆ ਗਿਆ | ਇਸ ਮੌਕੇ ਸੰਗਰੂਰ ਤੋਂ ਅਹੁਦੇਦਾਰ ਸਾਹਿਬਾਨ ਸ੍ਰੀ ਹਰਦੀਪ ਕੁਮਾਰ ਜੀ, ਸ੍ਰੀ ਨਿਵਾਸ ਸ਼ਰਮਾ ਜੀ, ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਜਗਵੀਰ ਸਿੰਘ ਸਹਾਇਕ ਸਕੱਤਰ ਮਿਲਖਾ ਸਿੰਘ ਬਰਨਾਲਾ, ਕੁਲਵਿੰਦਰ ਸਿੰਘ, ਸੂਬਾ ਕਮੇਟੀ ਮੈਂਬਰ ਗੁਰਜੰਟ ਸਿੰਘ ਉਗਰਾਹਾਂ, ਬੀਰਾ ਸਿੰਘ ਬਰੇਟਾ, ਵਿਨੋਦ ਕੁਮਾਰ ਬਰਨਾਲਾ, ਸੁਖਵਿੰਦਰ ਸਿੰਘ ਹੰਡਿਆਇਆ, ਬਲਜਿੰਦਰ ਸਿੰਘ ਹੰਡਿਆਇਆ ਬਰਨਾਲਾ ਤੋਂ ਜ਼ਿਲ੍ਹਾ ਪ੍ਰਧਾਨ ਅਸ਼ੋਕ ਕੁਮਾਰ, ਮੀਤ ਪ੍ਰਧਾਨ ਗੁਰਦੀਪ ਸਿੰਘ ਭਦੌੜ ਤੇ ਅਨਮੋਲ ਭਦੌੜ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਮੈਗਾ ਮੈਡੀਕਲ ਚੈੱਕਅਪ ਤੇ ਖ਼ੂਨਦਾਨ ਕੈਂਪ ਭਲਕੇ <br/> ਅਗਲੀ ਖ਼ਬਰ ਤਾਰਾ ਵਿਵੇਕ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।