ਸੰਦੌੜ, 15 ਜੁਲਾਈ (ਜਸਵੀਰ ਸਿੰਘ ਜੱਸੀ)-ਹਰ ਸਾਲ ਦੀ ਤਰ੍ਹਾਂ ਪਰਜਾ ਮੰਡਲ ਲਹਿਰ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦਾ ਸਮਾਪਤੀ ਸਮਾਗਮ 17 ਜੁਲਾਈ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ਼ਹੀਦੀ ਵੈੱਲਫੇਅਰ ਕਲੱਬ ਪਿੰਡ ਕੁਠਾਲਾ ਦੇ ਪ੍ਰਧਾਨ ਮਨਿੰਦਰ ਸਿੰਘ ਨੰਬਰਦਾਰ ਤੇ ਗੁਰਲਵਲੀਨ ਸਿੰਘ ਨੰਬਰਦਾਰ, ਗੁਰਦੁਆਰਾ ਕਮੇਟੀ ਪ੍ਰਧਾਨ ਗੁਰਦੀਪ ਸਿੰਘ ਨੇ ਦੱਸਿਆ ਕਿ ਪਰਜਾ ਮੰਡਲ ਲਹਿਰ 17 ਜੁਲਾਈ 1927 ਦੇ ਮਹਾਨ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਮੁਫ਼ਤ ਮੈਗਾ ਮੈਡੀਕਲ ਚੈੱਕਅਪ ਤੇ ਖ਼ੂਨਦਾਨ ਕੈਂਪ ਸ਼ਹੀਦੀ ਗੁਰਦੁਆਰਾ ਸਾਹਿਬ ਪਿੰਡ ਕੁਠਾਲਾ ਵਿਖੇ 17 ਜੁਲਾਈ ਭਾਵ ਕਿ ਭਲਕੇ ਲਗਾਇਆ ਜਾ ਰਿਹਾ ਹੈ, ਜਿਸ ਵਿਚ ਦਿਲ ਦੀਆਂ ਬਿਮਾਰੀਆਂ ਦੇ ਮਾਹਿਰ ਡਾਕਟਰ ਕੁਲਵੰਤ ਸਿੰਘ ਦੀਪਕ ਹਾਰਟ ਸੈਂਟਰ ਲੁਧਿਆਣਾ, ਮਲੇਰਕੋਟਲਾ ਤੋਂ ਡਾ. ਚਮਨਜੋਤ ਸਿੰਘ, ਓਸਵਾਲ ਹਸਪਤਾਲ ਲੁਧਿਆਣਾ ਤੋਂ ਡਾ. ਵਿਕਰਮਜੀਤ ਸਿੰਘ ਕੰਨ ਨੱਕ ਗਲੇ ਦੇ ਮਾਹਿਰ, ਸਿੰਗਲਾ ਹਸਪਤਾਲ ਮਲੇਰਕੋਟਲਾ ਤੋਂ ਡਾ. ਸਿਪਰਾ ਵਿੰਗ ਅÏਰਤਾਂ ਦੇ ਰੋਗਾਂ ਦੇ ਮਾਹਿਰ ਮਰੀਜ਼ਾਂ ਦਾ ਚੈੱਕਅਪ ਕਰਨਗੇ | ਉਨ੍ਹਾਂ ਕਿਹਾ ਕਿ ਕੈਂਪ ਦੌਰਾਨ ਸ਼ੂਗਰ ਬੀ.ਪੀ, ਈ.ਸੀ.ਜੀ. ਦੇ ਟੈੱਸਟ ਮੁਫ਼ਤ ਕੀਤੇ ਜਾਣਗੇ ਨਾਲ ਹੀ ਲੋੜਵੰਦ ਮਰੀਜ਼ਾਂ ਨੂੰ ਦਿਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ ਇਸ ਨਾਲ ਹੀ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਖ਼ੂਨਦਾਨ ਕਰਨ ਤਾਂ ਜੋ ਕਿਸੇ ਲੋੜਵੰਦ ਦੀ ਮਦਦ ਹੋ ਸਕੇ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਦੀਪ ਸਿੰਘ, ਜਸਕਰਨ ਸਿੰਘ, ਉੱਘੇ ਸਮਾਜ ਸੇਵੀ ਸੁਭਾਸ਼ ਸਿੰਗਲਾ, ਹੈਪੀ ਪੰਚ, ਹਰਵਿੰਦਰ ਸਿੰਘ, ਜਗਦੀਪ ਸਿੰਘ, ਮਨਪ੍ਰੀਤ ਸਿੰਘ ਪੰਚ, ਗੁਰਸੇਵਕ ਸਿੰਘ, ਪ੍ਰੇਮ ਸਿੰਘ ਤੇ ਮਨਵੀਰ ਸਿੰਘ ਆਦਿ ਹਾਜ਼ਰ ਸਨ |