ਸੁਨਾਮ ਊਧਮ ਸਿੰਘ ਵਾਲਾ, 15 ਜੁਲਾਈ (ਸਰਬਜੀਤ ਸਿੰਘ ਧਾਲੀਵਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੁਨਾਮ ਵਲੋਂ ਆਪਣੀਆਂ ਮੰਗਾਂ ਦੀ ਪੂਰਤੀ ਸਰਕਾਰ ਨਾਲ ਆਰ-ਪਾਰ ਦੇ ਸੰਘਰਸ਼ ਦੀਆਂ ਤਿਆਰੀਆਂ ਨੂੰ ਲੈ ਕੇ ਜਿੱਥੇ ਪਿੰਡ ਪਿੰਡ ਜਾ ਕੇ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ ਉੱਥੇ ਹੀ ਪਿੰਡ ਪੱਧਰ 'ਤੇ ਇਕਾਈ ਚੋਣਾਂ ਕਰਵਾਈਆਂ ਜਾ ਰਹੀਆਂ ਹਨ | ਇਸੇ ਲੜੀ ਤਹਿਤ ਕਿਸਾਨ ਆਗੂ ਸੁਖਪਾਲ ਸਿੰਘ ਮਾਣਕ ਕਣਕਵਾਲ ਦੀ ਅਗਵਾਈ ਵਿਚ ਪਿੰਡ ਖਡਿਆਲ ਇਕਾਈ ਦੀ ਚੋਣ ਕੀਤੀ ਗਈ, ਜਿਸ ਵਿਚ ਜਰਨੈਲ ਸਿੰਘ ਭੋਲਾ ਨੂੰ ਪ੍ਰਧਾਨ, ਲਾਲ ਸਿੰਘ ਸੀਨੀਅਰ ਮੀਤ ਪ੍ਰਧਾਨ, ਪਿਆਰਾ ਸਿੰਘ ਮੀਤ ਪ੍ਰਧਾਨ, ਖ਼ਜ਼ਾਨਚੀ ਜਰਨੈਲ ਸਿੰਘ ਖ਼ਜ਼ਾਨਚੀ, ਪਿਆਰਾ ਸਿੰਘ ਸਕੱਤਰ, ਰਘਵੀਰ ਸਿੰਘ ਭੋਲਾ ਸੰਗਠਨ ਸਕੱਤਰ, ਦਲੀਪ ਸਿੰਘ ਪ੍ਰਚਾਰ ਸਕੱਤਰ ਅਤੇ ਨਾਥਾ ਸਿੰਘ ਨੂੰ ਮੁੱਖ ਸਲਾਹਕਾਰ ਚੁਣਿਆ ਗਿਆ | ਸੁਖਪਾਲ ਸਿੰਘ ਮਾਣਕ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ 25 ਜੁਲਾਈ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ | ਇਸ ਮੌਕੇ ਯਾਦਵਿੰਦਰ ਸਿੰਘ ਚੱਠਾ ਤੇ ਜੀਤ ਸਿੰਘ ਗੰਢੂਆਂ ਆਦਿ ਮੌਜੂਦ ਸਨ |