ਧੂਰੀ, 16 ਜੁਲਾਈ (ਲਖਵੀਰ ਸਿੰਘ ਧਾਂਦਰਾ)-ਗੁਰਦੁਆਰਾ ਸਾਹਿਬ ਧਾਂਦਰਾ ਵਿਚ ਛੋਟੇ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਦਾ ਉਪਰਾਲਾ ਗ੍ਰੰਥੀ ਬਾਬਾ ਸਿਕੰਦਰ ਸਿੰਘ ਵਲੋਂ ਕੀਤਾ ਜਾ ਰਿਹਾ ਹੈ ਅਤੇ ਗ੍ਰੰਥੀ ਸਿਕੰਦਰ ਸਿੰਘ ਵਲੋਂ ਗੁਰਦੁਆਰਾ ਸਾਹਿਬ ਵਿਚ ਗੁਰਮਤਿ ਦੀਆਂ ਕਲਾਸਾਂ ਲਗਾਈਆਂ ਜਾ ਰਹੀਆਂ ਹਨ ਅਤੇ ਬੱਚਿਆਂ ਨੂੰ ਗੁਰਮਤਿ ਨਾਲ ਜੋੜਿਆ ਜਾ ਰਿਹਾ ਹੈ | ਅੱਜ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਦੀਆਂ ਕਲਾਸਾਂ ਦੌਰਾਨ ਬੱਚਿਆਂ ਦੀ ਹੋਂਸਲਾ ਅਫਜ਼ਾਈ ਕਰਨ ਲਈ ਆਸਰਾ ਵੈੱਲਫੇਅਰ ਫਾਊਾਡੇਸ਼ਨ ਰਜਿ ਧੂਰੀ ਦੇ ਪ੍ਰਧਾਨ ਪਿ੍ਤਪਾਲ ਸਿੰਘ ਪ੍ਰੀਤ ਢੀਂਡਸਾ ਨੇ ਬੱਚਿਆਂ ਨੂੰ ਮੈਡਲ ਤੇ ਇਨਾਮ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਆਸਰਾ ਵੈੱਲਫੇਅਰ ਫਾਊਾਡੇਸ਼ਨ ਰਜਿ ਧੂਰੀ ਦੇ ਪ੍ਰਧਾਨ ਪਿ੍ਤਪਾਲ ਸਿੰਘ ਪ੍ਰੀਤ ਢੀਂਡਸਾ ਨੇ ਕਿਹਾ ਕਿ ਛੋਟੇ ਬੱਚਿਆਂ ਨੂੰ ਆਪਣੇ ਸਿੱਖ ਧਰਮ ਨਾਲ ਜੋੜਨਾ ਬਾਬਾ ਸਿਕੰਦਰ ਸਿੰਘ ਦਾ ਬਹੁਤ ਸ਼ਲਾਘਾਯੋਗ ਉਪਰਾਲਾ ਹੈ, ਕਿਉਂਕਿ ਅੱਜ ਕੱਲ੍ਹ ਬੱਚੇ ਆਪਣੇ ਸਿੱਖ ਧਰਮ ਨੂੰ ਭੁੱਲਦੇ ਜਾ ਰਹੇ ਹਨ ਤੇ ਇਨ੍ਹਾਂ ਗੁਰਮਤਿ ਦੀਆਂ ਕਲਾਸਾਂ ਨਾਲ ਬੱਚਿਆਂ ਨੂੰ ਆਪਣੇ ਸਿੱਖ ਧਰਮ ਦੀਆਂ ਮਹਾਨ ਕੁਰਬਾਨੀਆਂ ਬਾਰੇ ਪਤਾ ਲੱਗਦਾ ਹੈ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਜੈਬ ਸਿੰਘ, ਸਰਪੰਚ ਜਸਪਾਲ ਸਿੰਘ ਮਿਸ਼ਰਾ, ਦਲੀਪ ਸਿੰਘ, ਧੰਨਾ ਸਿੰਘ, ਕਰਮਜੀਤ ਸਿੰਘ, ਲਖਵੀਰ ਸਿੰਘ ਧਾਂਦਰਾ, ਅੰਮਿ੍ਤਪਾਲ ਸਿੰਘ ਢੀਂਡਸਾ, ਮਾਸਟਰ ਜਗਰੂਪ ਸਿੰਘ, ਸਰਵਣ ਸਿੰਘ ਸਰਪੰਚ ਦੋਲਤਪੁਰ, ਮੈਂਬਰ ਹਰਜਿੰਦਰ ਸਿੰਘ, ਮੈਂਬਰ ਹਰਵਿੰਦਰ ਸਿੰਘ ਫੀਟਾ, ਸਾਹਿਬ ਸਿੰਘ ਤੇ ਪ੍ਰਦੀਪ ਸਿੰਘ ਸਮੇਤ ਹੋਰ ਵੀ ਹਾਜ਼ਰ ਸਨ |