15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਕੱਪੜੇ ਦੀ ਦੁਕਾਨ ਨੂੰ ਲੱਗੀ ਅੱਗ, ਲੱਖਾਂ ਦਾ ਹੋਇਆ ਨੁਕਸਾਨ

ਦੁਕਾਨ 'ਚ ਲੱਗੀ ਅੱਗ ਬੁਝਾਉਂਦੇ ਹੋਏ ਫਾਇਰ ਬ੍ਰਗੇਡ ਦੇ ਕਰਮਚਾਰੀ ਅਤੇ ਸੜਿਆ ਸਾਮਾਨ ਬਾਹਰ ਕੱਢਦੇ ਹੋਏ ਸੇਵਾਦਾਰ | ਤਸਵੀਰ : ਰੁਪਿੰਦਰ ਸਿੰਘ ਸੱਗੂ <br/> 17-07-2025
ਸੁਨਾਮ ਊਧਮ ਸਿੰਘ ਵਾਲਾ, 16 ਜੁਲਾਈ (ਰੁਪਿੰਦਰ ਸਿੰਘ ਸੱਗੂ, ਹਰੀਸ਼ ਗੱਖੜ)-ਸਥਾਨਕ ਸ਼ਹਿਰ ਦੇ ਸਰਾਫ਼ਾ ਬਾਜ਼ਾਰ ਵਿਚ ਇਕ ਕੱਪੜੇ ਦੀ ਦੁਕਾਨ ਵਿਚ ਭਿਆਨਕ ਅੱਗ ਲੱਗ ਗਈ, ਇਹ ਮੰਨਤ ਕਲਾਥ ਹਾਊਸ ਨਾਂਅ ਦੀ ਕੱਪੜੇ ਦੀ ਦੁਕਾਨ ਸੀ, ਦੁਕਾਨ ਵਿਚ ਪਿਆ ਕੱਪੜਾ ਅਤੇ ਫ਼ਰਨੀਚਰ ਸੜ ਕੇ ਸਵਾਹ ਹੋ ਗਿਆ | ਫਾਇਰ ਬਿ੍ਗੇਡ ਦੀ ਗੱਡੀ ਲੈ ਕੇ ਕਰਮਚਾਰੀ ਮੌਕੇ ਤੇ ਪੁੱਜੇ ਜਿਨ੍ਹਾਂ ਨੇ ਅੱਗ ਬੁਝਾਉਣੀ ਸ਼ੁਰੂ ਕੀਤੀ, ਥੋੜੇ੍ਹ ਹੀ ਸਮੇਂ ਬਾਅਦ ਡੇਰਾ ਸੱਚਾ ਸੌਦਾ ਦੇ ਗਰੀਨ ਐੱਸ. ਦੇ ਸੇਵਾਦਾਰ ਵੀ ਮੌਕੇ 'ਤੇ ਪੁੱਜੇ ਜਿਨ੍ਹਾਂ ਨੇ ਅੱਗ ਬੁਝਾਉਣ ਦੇ ਵਿਚ ਕਰਮਚਾਰੀਆਂ ਦੇ ਨਾਲ ਮਦਦ ਕੀਤੀ ਅਤੇ ਫ਼ਰਨੀਚਰ ਅਤੇ ਹੋਰ ਮੱਚਿਆ ਹੋਇਆ ਸਮਾਨ ਦੁਕਾਨ ਤੋਂ ਬਾਹਰ ਕੱਢਿਆ ਗਿਆ | ਇਸ ਸਮੇਂ ਪੁਲਿਸ ਕਰਮਚਾਰੀ ਵੀ ਮੌਕੇ 'ਤੇ ਮੌਜੂਦ ਸਨ | ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ | ਇਸ ਮੌਕੇ ਮੰਨਤ ਕਲਾਥ ਹਾਊਸ ਦੁਕਾਨ ਦੇ ਮਾਲਕ ਸੁਖਬੀਰ ਸਿੰਘ ਸੋਨੀ ਨੇ ਭਰੇ ਮਨ ਨਾਲ ਦੱਸਿਆ ਕਿ ਉਸ ਨੂੰ ਸਵੇਰੇ 5 ਵਜੇ ਦੇ ਕਰੀਬ ਫ਼ੋਨ ਗਿਆ ਸੀ ਕਿ ਉਸ ਦੀ ਦੁਕਾਨ ਦੇ ਵਿਚੋਂ ਧੰੂਆਂ ਨਿਕਲ ਰਿਹਾ ਹੈ ਤਾਂ ਜਦੋਂ ਉਸ ਨੇ ਆ ਕੇ ਦੇਖਿਆ ਤਾਂ ਦੁਕਾਨ ਦੇ ਵਿਚ ਅੱਗ ਲੱਗੀ ਹੋਈ ਸੀ ਤਾਂ ਤੁਰੰਤ ਫਾਇਰ ਬਿ੍ਗੇਡ ਵੀ ਮੌਕੇ 'ਤੇ ਪੁੱਜ ਗਈ ਜਿਨ੍ਹਾਂ ਨੇ ਅੱਗ ਬਝਾਉਣ ਦੀ ਕੋਸ਼ਿਸ਼ ਕੀਤੀ, ਪਰ ਉਦੋਂ ਤੱਕ ਉਸ ਦੀ ਦੁਕਾਨ ਦੇ ਵਿਚ ਪਿਆ ਸਾਰਾ ਕੱਪੜਾ ਅਤੇ ਫ਼ਰਨੀਚਰ ਸੜ ਕੇ ਸੁਆਹ ਹੋ ਗਿਆ ਹੈ, ਉਸ ਨੇ ਕਿਹਾ ਕਿ ਉਸ ਦਾ ਕਰੀਬ 20 ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ | ਇਸ ਮੌਕੇ ਜ਼ਿੰਮੇਵਾਰਾਂ ਨੇ ਕਿਹਾ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵਲੋਂ ਉਨ੍ਹਾਂ ਨੂੰ ਇਹੀ ਸਿੱਖਿਆ ਦਿੱਤੀ ਗਈ ਹੈ, ਜਿਸ ਤੇ ਸੇਵਾਦਾਰ ਤਨੋ-ਮਨੋ ਕੰਮ ਕਰ ਰਹੇ ਹਨ | ਇਸ ਮੌਕੇ ਫਾਇਰ ਬਿ੍ਗੇਡ ਦੇ ਫਾਇਰਮੈਨ ਕੁਲਵੀਰ ਸਿੰਘ, ਸਰਬਜੀਤ ਸਿੰਘ, ਵਰਿੰਦਰ ਸਿੰਘ, ਡੀ.ਓ ਯਾਦਵਿੰਦਰ ਸਿੰਘ ਤੇ ਗੁਰਪ੍ਰੀਤ ਸਿੰਘ ਮੌਕੇ 'ਤੇ ਮੌਜੂਦ ਸਨ, ਜਿਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਫ਼ੋਨ ਆਇਆ ਸੀ ਕਿ ਸਰਾਫ਼ਾ ਬਾਜ਼ਾਰ ਦੇ ਵਿਚ ਇੱਕ ਦੁਕਾਨ 'ਚ ਅੱਗ ਲੱਗੀ ਹੋਈ ਹੈ ਤਾਂ ਤੁਰੰਤ ਉਹ ਇੱਥੇ ਅੱਗ ਬਝਾਉਣ ਦੇ ਵਿਚ ਜੁੱਟ ਗਏ ਸਨ, ਉਨ੍ਹਾਂ ਕਿਹਾ ਕਿ ਅੱਗ ਬਹੁਤ ਜ਼ਿਆਦਾ ਲੱਗੀ ਸੀ ਕਾਫ਼ੀ ਮਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾ ਲਿਆ ਗਿਆ ਹੈ, ਉਨ੍ਹਾਂ ਕਿਹਾ ਕਿ ਡੇਰਾ ਸੱਚਾ ਸੌਦਾ ਤੇ ਸੇਵਾਦਾਰ ਵੀ ਉਨ੍ਹਾਂ ਦੇ ਨਾਲ ਲੱਗੇ ਹੋਏ ਸਨ ਜਿਨ੍ਹਾਂ ਨੇ ਕਾਫ਼ੀ ਮਦਦ ਕਰਵਾਈ ਹੈ |
ਪਿਛਲੀ ਖ਼ਬਰ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸੂਬੇ ਅੰਦਰ ਹਰ ਵਰ੍ਹੇ ਹਜ਼ਾਰਾਂ ਏਕੜ ਫ਼ਸਲ ਚੜ੍ਹ ਜਾਂਦੀ ਹੈ ਮੀਂਹ ਦੀ ਭੇਟ <br/> ਅਗਲੀ ਖ਼ਬਰ ਆਈ. ਟੀ. ਆਈ. ਦੀ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਗੇਟ ਰੈਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।