15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਸਬ-ਡਵੀਜ਼ਨਲ ਕੰਪਲੈਕਸ ਅਹਿਮਦਗੜ੍ਹ ਦੇ ਉਦਘਾਟਨ ਲਈ ਮੁੱਖ ਮੰਤਰੀ ਦੀ ਆਮਦ 18 ਨੂੰ <br/>

ਅਜੀਤ ਡੈਸਕ 17-07-2025
ਅਹਿਮਦਗੜ੍ਹ, 16 ਜੁਲਾਈ (ਸੁਖਜੀਤ ਸਿੰਘ ਖੇੜਾ)-ਲਗਪਗ 9 ਕਰੋੜ 50 ਲੱਖ ਰੁਪਏ ਦੀ ਲਾਗਤ ਨਾਲ ਬਣਿਆ ਸਬ-ਡਵੀਜ਼ਨਲ ਕੰਪਲੈਕਸ ਅਹਿਮਦਗੜ੍ਹ ਹੁਣ ਉਦਘਾਟਨ ਲਈ ਤਿਆਰ ਹੈ | ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ 18 ਜੁਲਾਈ ਨੂੰ ਇਸ ਦਾ ਉਦਘਾਟਨ ਕਰਨਗੇ, ਜਿਸ ਦੀ ਲੰਬੇ ਸਮੇਂ ਤੋਂ ਉਡੀਕ ਕੀਤੀ ਜਾ ਰਹੀ ਸੀ | ਹੋਰਡਿੰਗਾਂ, ਪੋਸਟਰਾਂ ਅਤੇ ਤਿਆਰੀਆਂ ਨਾਲ ਸ਼ਹਿਰ ਦਾ ਮਾਹੌਲ ਪੂਰੀ ਤਰ੍ਹਾਂ ਰਾਜਨੀਤਿਕ ਰੰਗਾਂ ਵਿਚ ਰੰਗਿਆ ਗਿਆ ਹੈ, ਪਰ ਹੈਰਾਨੀ ਵਾਲੀ ਗੱਲ ਇਹ ਹੈ ਕਿ ਸਥਾਨਕ ਪੱਤਰਕਾਰਾਂ ਨੂੰ ਹੁਣ ਤੱਕ ਇਸ ਸਮਾਗਮ ਦੀ ਕਵਰੇਜ ਲਈ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ | ਸਿਟੀ ਪੈੱ੍ਰਸ ਕਲੱਬ ਅਹਿਮਦਗੜ੍ਹ ਦੇ ਪੱਤਰਕਾਰਾਂ ਨੇ ਇਸ ਰਵੱਈਏ 'ਤੇ ਸਖ਼ਤ ਰੋਸ ਪ੍ਰਗਟ ਕੀਤਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਇੱਕ ਪਾਸੇ ਮੁੱਖ ਮੰਤਰੀ ਦੀ ਇਸ ਫੇਰੀ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ, ਜਦੋਂ ਕਿ ਸਥਾਨਕ ਮੀਡੀਆ ਨੂੰ ਨਜ਼ਰਅੰਦਾਜ਼ ਕਰਨਾ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਅਣਗੌਲਿਆ ਕਰ ਰਿਹਾ ਹੈ | ਜ਼ਿਕਰਯੋਗ ਹੈ ਕਿ ਪਹਿਲਾਂ ਉਦਘਾਟਨ ਲਈ ਕਈ ਤਰੀਕਾਂ ਬਦਲੀਆਂ ਪਰ ਹੁਣ 18 ਜੁਲਾਈ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ,ਪਰ ਅਜੇ ਵੀ ਪੱਤਰਕਾਰਾਂ ਨੂੰ ਉਦਘਾਟਨ ਲਈ ਕੋਈ ਵੀ ਸਰਕਾਰੀ ਤੌਰ ਤੇ ਜਾਣਕਾਰੀ ਨਹੀ ਹੈ | ਸਿਟੀ ਪੈੱ੍ਰਸ ਕਲੱਬ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਪਾਰਦਰਸ਼ਤਾ ਅਤੇ ਜਵਾਬਦੇਹੀ ਦੀ ਗੱਲ ਕਰਦੀ ਹੈ, ਪਰ ਮਹੱਤਵਪੂਰਨ ਮੌਕਿਆਂ 'ਤੇ ਸਥਾਨਕ ਮੀਡੀਆ ਦੀ ਭੂਮਿਕਾ ਨੂੰ ਪਾਸੇ ਕੀਤਾ ਜਾ ਰਿਹਾ ਹੈ | ਇਹ ਨਾ ਸਿਰਫ਼ ਮੀਡੀਆ ਦੇ ਸਤਿਕਾਰ ਦੇ ਵਿਰੁੱਧ ਹੈ, ਸਗੋਂ ਜਨਤਾ ਦੇ ਸੂਚਨਾ ਦੇ ਅਧਿਕਾਰ ਦੀ ਵੀ ਉਲੰਘਣਾ ਹੈ |

ਪਿਛਲੀ ਖ਼ਬਰ ਧਰਮ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਮਿਲੇਗੀ ਮਿਸਾਲੀ ਸਜ਼ਾ-ਵਿਧਾਇਕ ਡਾ. ਰਹਿਮਾਨ ਅਗਲੀ ਖ਼ਬਰ ਧਰਮ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਮਿਲੇਗੀ ਮਿਸਾਲੀ ਸਜ਼ਾ-ਵਿਧਾਇਕ ਡਾ. ਰਹਿਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।