ਸੰਦੌੜ, 16 ਜੁਲਾਈ (ਜਸਵੀਰ ਸਿੰਘ ਜੱਸੀ)-ਪਿਛਲੀਆਂ ਸਰਕਾਰਾਂ ਸਮੇਂ ਪੰਜਾਬ ਅੰਦਰ ਹੋ ਰਹੀਆਂ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀਆਂ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਵਲੋਂ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀ ਕਰਨ ਵਾਲਿਆਂ ਦੇ ਖਿਲਾਫ਼ ਸਖ਼ਤ ਕਾਨੂੰਨ ਬਣਾਇਆ ਗਿਆ ਹੈ, ਇਸ ਦੇ ਨਾਲ ਹੁਣ ਬੇਅਦਬੀ ਕਰਨ ਵਾਲੇ ਕਾਨੂੰਨ ਦੀ ਗਿ੍ਫ਼ਤ ਤੋ ਬਚ ਨਹੀਂ ਸਕਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਮਲੇਰਕੋਟਲਾ ਦੇ ਵਿਧਾਇਕ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਨੇ ਖ਼ਾਸ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪਹਿਲੀ ਅਜਿਹੀ ਸਰਕਾਰ ਹੈ, ਜਿਸ ਨੇ ਜੋ ਕਿਹਾ ਉਹ ਕਰ ਕੇ ਦਿਖਾਇਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਪਿਛਲੇ ਲੰਮੇ ਸਮੇਂ ਤੋਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਹੁੰਦੀਆਂ ਆ ਰਹੀਆਂ ਹਨ ਤੇ ਪੰਜਾਬ ਸਰਕਾਰ ਵਲੋਂ ਉਕਤ ਘਟਨਾਵਾਂ 'ਤੇ ਰੋਕ ਲਗਾਉਣ ਲਈ ਸਖ਼ਤ ਕਾਨੂੰਨ ਬਣਾਇਆ ਗਿਆ ਹੈ ਉਨ੍ਹਾਂ ਕਿਹਾ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ