ਸੰਗਰੂਰ, 16 ਜੁਲਾਈ (ਧੀਰਜ ਪਸ਼ੋਰੀਆ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਪੱਧਰੀ ਬੈਠਕ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਿਸਾਨੀ ਮੁੱਦਿਆਂ 'ਤੇ ਵਿਚਾਰਾਂ ਕਰਦਿਆਂ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਲੁਧਿਆਣੇ ਜ਼ਿਲੇ੍ਹ ਵਿਚ ਜੋ ਲੈਂਡ ਪੂਲਿੰਗ ਸਕੀਮ ਰਾਹੀਂ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਦੀਆਂ ਚਾਲਾਂ ਚੱਲ ਰਹੀ ਹੈ, ਉਸ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ | ਜ਼ਿਲ੍ਹਾ ਪ੍ਰਧਾਨ ਨੇ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਜੋ ਸੜਕਾਂ ਉੱਤੇ ਬੂਟੇ ਲਗਾਏ ਜਾ ਰਹੇ ਹਨ ਉਨ੍ਹਾਂ ਦਾ ਨੁਕਸਾਨ ਆਵਾਰਾ ਪਸ਼ੂ ਅਤੇ ਗੁਜਰਾ ਦੇ ਪਸ਼ੂ ਕਰਦੇ ਹਨ | ਉਨ੍ਹਾਂ ਤੇ ਸਰਕਾਰ ਵਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ | ਕੇਂਦਰ ਸਰਕਾਰ ਅਮਰੀਕਾ ਸਰਕਾਰ ਨਾਲ ਜੋ ਸਮਝੌਤੇ ਕਰ ਰਹੀ ਹੈ ਉਹ ਪੰਜਾਬ ਦੇ ਕਿਸਾਨਾਂ ਲਈ ਬਹੁਤ ਹੀ ਖ਼ਤਰਨਾਕ ਸਿੱਧ ਹੋਣਗੇ | ਇਸ ਮੀਟਿੰਗ ਨੂੰ ਹੋਰਾਂ ਤੋਂ ਇਲਾਵਾ ਕਸ਼ਮੀਰ ਸਿੰਘ ਘਰਾਚੋਂ ਜਰਨਲ ਸਕੱਤਰ, ਬਲਜਿੰਦਰ ਸਿੰਘ ਸੰਘਰੇੜੀ, ਰੋਹੀ ਸਿੰਘ ਮੰਗਵਾਲ, ਜਸਪਾਲ ਸਿੰਘ ਘਰਾਚੋਂ ਜ਼ਿਲ੍ਹਾ ਪੈੱ੍ਰਸ ਸਕੱਤਰ, ਮਨਜਿੰਦਰ ਸਿੰਘ ਘਾਬਦਾਂ ,ਦਰਸ਼ਨ ਸਿੰਘ ਲਿਦੜਾ, ਕੁਲਵਿੰਦਰ ਸਿੰਘ ਮਾਝਾ, ਭਰਪੂਰ ਸਿੰਘ ਬਡਰੁੱਖਾਂ, ਅਮਰਜੀਤ ਸਿੰਘ ਖਨਾਲ ਕਲਾਂ, ਗੁਰਚਰਨ ਸਿੰਘ ਭਿੰਡਰਾ, ਗੁਰਮੇਲ ਸਿੰਘ ਗਿਦੜਿਆਨੀ, ਸ਼ੀਤਲ ਸਿੰਘ ਕਲੋਦੀ, ਪ੍ਰੀਤਇੰਦਰ ਸਿੰਘ ਗਰੇਵਾਲ, ਮੱਖਣ ਸਿੰਘ ਘਾਬਦਾਂ, ਕੁਲਤਾਰ ਸਿੰਘ ਘਰਾਚੋਂ ਨੇ ਸੰਬੋਧਨ ਕੀਤਾ |