ਸੰਗਰੂਰ, 16 ਜੁਲਾਈ (ਅਮਨਦੀਪ ਸਿੰਘ ਬਿੱਟਾ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਸਰਕਾਰੀ ਰਣਬੀਰ ਕਾਲਜ ਸੰਗਰੂਰ ਦੇ ਫਿਜ਼ਿਕਸ ਵਿਭਾਗ ਦੇ ਮੁਖੀ ਪੋ੍ਰਫੈਸਰ ਜਗਸੀਰ ਸਿੰਘ ਨੂੰ ਯੂਨੀਵਰਸਿਟੀ ਦੀ ਸੈਨੇਟ ਦਾ ਮੈਂਬਰ ਨਿਯੁਕਤ ਕੀਤਾ ਹੈ | ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਸੰਜੀਵ ਪੁਰੀ ਨੇ ਪ੍ਰੋਫੈਸਰ ਜਗਸੀਰ ਸਿੰਘ ਨੂੰ ਵਧਾਈ ਦਿੰਦਿਆ ਆਸ ਜਤਾਈ ਕਿ ਉਹ ਆਪਣੇ ਲੰਬੇ ਸਮੇਂ ਤਜਰਬੇ ਸਦਕਾ ਯੂਨੀਵਰਸਿਟੀ ਨੂੰ ਪ੍ਰਫੂਲਤ ਕਰਨ ਲਈ ਆਪਣਾ ਅਹਿਮ ਯੋਗਦਾਨ ਦੇਣਗੇ | ਅਜੀਤ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਪ੍ਰੋਫੈਸਰ ਜਗਸੀਰ ਸਿੰਘ ਨੇ ਦੱਸਿਆ ਕਿ ਨਵੀਂ ਬਣੀ ਸੈਨੇਟ ਦੀ ਇਕੱਤਰ 18 ਜੁਲਾਈ ਨੂੰ ਸੈਨੇਟ ਹਾਲ ਯੂਨੀਵਰਸਿਟੀ ਵਿਖੇ ਹੋਵੇਗੀ |