15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਕਿਸਾਨ ਸਿਖਲਾਈ ਕੈਂਪ ਲਗਾਇਆ <br/>

ਅਜੀਤ ਡੈਸਕ 17-07-2025
ਧੂਰੀ, 16 ਜੁਲਾਈ (ਲਖਵੀਰ ਸਿੰਘ ਧਾਂਦਰਾ)-ਕੁਆਪਰੇਟਿਵ ਸੁਸਾਇਟੀ ਕਹੇਰੂ ਵਿਖੇ ਸੀ. 0ਆਈ. ਪੀ. ਟੀ. ਸੰਸਥਾ ਵਲੋਂ ਸਹਿਕਾਰਤਾ ਮਹਿਕਮੇ ਦੇ ਸਹਿਯੋਗ ਨਾਲ ਸਾਉਣੀ ਦੀ ਫ਼ਸਲ ਸੰਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਇਸ ਮੌਕੇ ਡਾ ਪਲਵਿੰਦਰ ਸਿੰਘ ਤੇ ਉਨ੍ਹਾਂ ਦੇ ਸਾਥੀ ਹਰਮਨਪ੍ਰੀਤ ਸਿੰਘ, ਗੋਬਿੰਦਰ ਸਿੰਘ, ਜਗਮੀਤ ਸਿੰਘ ਤੇ ਅਮਨਦੀਪ ਸਿੰਘ ਵਲੋਂ ਕਿਸਾਨਾਂ ਨਾਲ ਵਿਸ਼ੇਸ਼ ਜਾਣਕਾਰੀ ਸਾਂਝੀ ਕਰਦਿਆਂ ਪਾਣੀ ਦੇ ਬਚਾਅ ਅਤੇ ਝੋਨੇ ਦੀ ਫ਼ਸਲ ਦੀ ਸਾਂਭ ਸੰਭਾਲ ਅਤੇ ਉਸ ਨੰੂ ਲੱਗਣ ਵਾਲੀਆਂ ਬਿਮਾਰੀਆਂ ਪ੍ਰਤੀ ਜਾਣਕਾਰੀ ਦਿੱਤੀ | ਇਸ ਮੌਕੇ ਗੁਰਚਰਨ ਸਿੰਘ ਸੈਕਟਰੀ ਸਾਬ ਕੋਆਪਰੇਟਿਵ ਸੁਸਾਇਟੀ ਕਹੇਰੂ ਨੇ ਸਮੁੱਚੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਿਸਾਨ ਭਰਾ ਅਜਿਹੇ ਕੈਪਾਂ ਦਾ ਵਧੇਰੇ ਲਾਭ ਉਠਾਉਣ ਤਾਂ ਜੋ ਘਟ ਖਰਚੇ ਤੇ ਵਧ ਮੁਨਾਫ਼ਾ ਪਾ ਸਕੀਏ ਤੇ ਸਮੇਂ ਦੇ ਹਾਣੀ ਬਣੀਏ | ਇਸ ਮੌਕੇ ਗੁਰਚਰਨ ਸਿੰਘ ਸੈਕਟਰੀ ਕੋਆਪਰੇਟਿਵ ਸੁਸਾਇਟੀ ਕਹੇਰੂ, ਸਰਪੰਚ ਕਾਲਾ ਸਿੰਘ, ਸਾਬਕਾ ਪੰਚਾਇਤ ਮੈਂਬਰ ਗੁਰਤੇਜ ਸਿੰਘ, ਮਲਕੀਤ ਸਿੰਘ ਤੇ ਵਿਸ਼ੇਸ਼ ਸਹਿਯੋਗੀ ਜਸਬੀਰ ਸਿੰਘ ਅਤੇ ਵੱਡੀ ਗਿਣਤੀ ਵਿਚ ਕਿਸਾਨ ਮੌਜੂਦ ਸਨ |

ਪਿਛਲੀ ਖ਼ਬਰ ਦਾਮਨ ਬਾਜਵਾ ਨੇ ਭਾਜਪਾ ਦੇ ਮੰਡਲ ਪ੍ਰਧਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ <br/> ਅਗਲੀ ਖ਼ਬਰ ਐੱਮ. ਐੱਲ. ਜੀ. ਸਕੂਲ ਚੀਮਾ ਵਿਖੇ ਬੱਚਿਆਂ ਨੇ ਬੂਟੇ ਲਗਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।