15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਦਾਮਨ ਬਾਜਵਾ ਨੇ ਭਾਜਪਾ ਦੇ ਮੰਡਲ ਪ੍ਰਧਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ <br/>

ਅਜੀਤ ਡੈਸਕ 17-07-2025
ਸੁਨਾਮ ਊਧਮ ਸਿੰਘ ਵਾਲਾ, 16 ਜੁਲਾਈ (ਧਾਲੀਵਾਲ, ਸੱਗੂ, ਗੱਖੜ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਸਕੱਤਰ ਮੈਡਮ ਦਾਮਨ ਥਿੰਦ ਬਾਜਵਾ, ਜ਼ਿਲ੍ਹਾ ਪ੍ਰਧਾਨ ਐਡਵੋਕੇਟ ਅੰਮਿ੍ਤਰਾਜਦੀਪ ਸਿੰਘ ਚੱਠਾ ਵਲੋਂ ਪਾਰਟੀ ਦੇ ਸਥਾਨਕ ਦਫ਼ਤਰ ਵਿਖੇ ਸੁਨਾਮ ਵਿਖੇ ਭਾਜਪਾ ਸਰਕਲ ਪ੍ਰਧਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ, ਜਿਸ ਵਿਚ ਰਾਜੀਵ ਮੱਖਣ ਨੂੰ ਸੁਨਾਮ ਸ਼ਹਿਰੀ ਸਰਕਲ, ਦਰਸ਼ਨ ਸਿੰਘ ਸਾਬਕਾ ਸਰਪੰਚ ਨਮੋਲ ਨੂੰ ਸੁਨਾਮ ਦਿਹਾਤੀ ਸਰਕਲ, ਨਰਿੰਦਰ ਸਿੰਘ ਸ਼ੇਰੋਂ ਨੂੰ ਚੀਮਾਂ ਸਰਕਲ ਅਤੇ ਜਗਸੀਰ ਬਾਵਾ ਨਾਗਰਾ ਨੂੰ ਖੇੜੀ ਸਰਕਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ | ਪੱਤਰਕਾਰਾਂ ਨਾਲ ਗੱਲ ਕਰਦਿਆਂ ਭਾਜਪਾ ਦੀ ਸੂਬਾ ਸਕੱਤਰ ਦਾਮਨ ਬਾਜਵਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਅਤੇ ਜ਼ਿਲੇ੍ਹ ਦੀ ਸਮੂਹ ਟੀਮ ਵਲੋਂ ਵਿਧਾਨ ਸਭਾ ਹਲਕਾ ਸੁਨਾਮ ਵਿਖੇ ਅੱਜ ਨਵੇਂ ਸਿਰੇ ਤੋਂ ਸਰਕਲ ਪ੍ਰਧਾਨਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ | ਦਾਮਨ ਬਾਜਵਾ ਵੱਲੋਂ ਸਰਕਲ ਪ੍ਰਧਾਨ ਨੂੰ ਵਧਾਈਆਂ ਦਿੰਦੇ ਹੋਏ ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਪੰਜਾਬ ਸੰਗਠਨ ਮੰਤਰੀ ਸ੍ਰੀ ਨਿਵਾਸਸੁਲੂ ਦਾ ਧੰਨਵਾਦ ਕੀਤਾ | ਇਸ ਮੌਕੇ ਹਰਮਨਦੇਵ ਸਿੰਘ ਬਾਜਵਾ, ਪ੍ਰੇਮ ਗੁਗਨਾਨੀ, ਸੰਜੇ ਗੋਇਲ, ਅਸ਼ੋਕ ਗੋਇਲ, ਅਸ਼ਵਨੀ ਗਰਗ, ਰਜਿਤ ਸ਼ਰਮਾ, ਸਤਵੀਰ ਸਿੰਘ ਸਾਬਕਾ ਸਰਪੰਚ ਬਿਗੜਵਾਲ ਤੇ ਅੰਕਿਤ ਕਾਂਸਲ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਪਰਮਿੰਦਰ ਸਿੰਘ ਢੀਂਡਸਾ ਵਲੋਂ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ <br/> ਅਗਲੀ ਖ਼ਬਰ ਕਿਸਾਨ ਸਿਖਲਾਈ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।