ਸੰਗਰੂਰ, 16 ਜੁਲਾਈ (ਅਮਨਦੀਪ ਸਿੰਘ ਬਿੱਟਾ)-ਬਿਜਲੀ ਮੁਲਾਜ਼ਮਾਂ ਦੀ ਜਥੇਬੰਦੀਆਂ ਪੀ.ਐੱਸ.ਈ.ਬੀ. ਜੁਆਇੰਟ ਫੋਰਮ, ਏਕਤਾ ਮੰਚ ਅਤੇ ਐਸੋਸੀਏਸ਼ਨ ਆਫ ਜੇ. ਈਜ. ਵਲੋਂ ਸਰਕਲ ਦਫ਼ਤਰ ਸੰਗਰੂਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ | ਰੋਸ ਪ੍ਰਦਰਸ਼ਨ ਨੂੰ ਸੂਬਾ ਪ੍ਰਧਾਨ ਦਵਿੰਦਰ ਸਿੰਘ ਪਿਸ਼ੌਰ, ਕੁਲਵਿੰਦਰ ਸਿੰਘ ਢਿੱਲੋਂ ਸੂਬਾ ਜਨਰਲ ਸਕੱਤਰ ਟੀ.ਐਸ.ਯੂ, ਪੂਰਨ ਸਿੰਘ ਖਾਈ, ਗੁਰਜੀਤ ਸਿੰਘ ਸ਼ੇਰਗਿੱਲ, ਫਲਜੀਤ ਸਿੰਘ, ਜੰਗੀਰ ਸਿੰਘ ਕਟਾਰੀਆ, ਰਘਵੀਰ ਸਿੰਘ ਘੱਗਾ, ਪੁਨੀਤ ਪ੍ਰਾਸਰ, ਕਰਨ ਸਿੰਘ, ਬਿਕਰਮਜੀਤ ਸਿੰਘ, ਲਖਵਿੰਦਰ ਸਿੰਘ, ਕੁਲਵਿੰਦਰ ਸਿੰਘ, ਜੀਵਨ ਸਿੰਘ, ਗੁਰਦੀਪ ਸਿੰਘ, ਗੁਰਬਖਸੀਸ ਸਿੰਘ, ਗੋਰਵ ਜੋਸ਼ੀ ਅਤੇ ਪੁਸ਼ਪਿੰਦਰ ਸਿੰਘ ਸੈਣੀ ਗੰਗਾ ਸਿੰਘ ਵਾਲਾ ਨੇ ਕਿਹਾ ਕਿ ਸੂਬਾ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਵਲੋਂ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਰੋਸ਼ ਵਜੋਂ ਇਹ ਧਰਨਾ ਦਿੱਤਾ ਜਾ ਰਿਹਾ ਹੈ | ਆਗੂਆਂ ਨੇ ਦੱਸਿਆ ਕਿ ਸਰਕਲ ਪੱਧਰੀ ਧਰਨੇ 22 ਜੁਲਾਈ ਤੱਕ ਜਾਰੀ ਰਹਿਣਗੇ ਅਤੇ ਇਸ ਦੌਰਾਨ ਵੀ ਜੇ ਪਾਵਰਕਾਮ ਮੈਨੇਜਮੈਂਟ ਨੇ ਮੰਗਾਂ ਨਾ ਮੰਨੀਆਂ ਤਾਂ 27 ਜੁਲਾਈ ਨੂੰ ਬਿਜਲੀ ਮੰਤਰੀ ਦੇ ਨਿਵਾਸ ਅਸਥਾਨ ਅੰਮਿ੍ਤਸਰ ਵਿਖੇ ਧਰਨਾ ਦਿੱਤਾ ਜਾਵੇਗਾ | ਜੇ ਫਿਰ ਵੀ ਮੁਲਾਜ਼ਮਾਂ ਦੀ ਮੰਗਾਂ ਨਾ ਮੰਨੀਆ ਤਾਂ ਅਗਸਤ ਦੇ ਪਹਿਲੇ ਹਫ਼ਤੇ ਸਮੁੱਚੇ ਬਿਜਲੀ ਮੁਲਾਜਮ ਸਮੂਹਿਕ ਛੁੱਟੀ ਉੱਤੇ ਚਲੇ ਜਾਣਗੇ ਅਤੇ ਜੇ ਪੂਰੇ ਪੰਜਾਬ ਅੰਦਰ ਬਲੈਕ ਆਊਟ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ |