15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਸੀਵਰੇਜ ਦੀ ਮਾੜੀ ਵਿਵਸਥਾ ਨੂੰ ਲੈ ਕੇ ਕਾਂਗਰਸ ਸੰਗਰੂਰ 'ਚ ਵਿੱਢੇਗੀ ਮੁਹਿੰਮ-ਰੌਕੀ ਬਾਂਸਲ <br/>

ਅਜੀਤ ਡੈਸਕ 17-07-2025
ਸੰਗਰੂਰ, 16 ਜੁਲਾਈ (ਅਮਨਦੀਪ ਸਿੰਘ ਬਿੱਟਾ)-ਬਲਾਕ ਕਾਂਗਰਸ ਦੇ ਪ੍ਰਧਾਨ ਰੌਕੀ ਬਾਂਸਲ ਨੇ ਕਿਹਾ ਕਿ ਸੰਗਰੂਰ ਦੀ ਸੀਵਰੇਜ ਵਿਵਸਥਾ ਦੀ ਜੋ ਮਾੜੀ ਹਾਲਤ ਹੈ, ਉਸ ਦੇ ਮੱਦੇਨਜ਼ਰ ਇਹ ਕਹਿਣ ਵਿਚ ਕੋਈ ਅਤਿਕਥਨੀ ਨਹੀ ਹੈ ਕਿ ਸ਼ਹਿਰ ਵਿਚ ਕਿਸੇ ਵੀ ਵੇਲੇ ਕੋਈ ਵੱਡੀ ਮਹਾਂਮਾਰੀ ਫੈਲ ਸਕਦੀ ਹੈ | ਉਨ੍ਹਾਂ ਕਿਹਾ ਕਿ ਕਹਿਣ ਨੂੰ ਮੁੱਖ ਮੰਤਰੀ ਦਾ ਜ਼ਿਲ੍ਹਾ ਕਿਹਾ ਜਾਂਦਾ ਹੈ, ਪਰ ਪੂਰਾ ਸ਼ਹਿਰ ਦੁਰਗੰਧ ਭਰੇ ਵਾਤਾਵਰਨ ਵਿਚੋਂ ਲੰਘ ਰਿਹਾ ਹੈ ਅਤੇ ਸੰਗਰੂਰ ਵਾਸੀ ਸੀਵਰੇਜ ਲਾਈਨਾਂ ਦੀ ਸਫ਼ਾਈ ਕਰਵਾਉਣ ਦੀ ਮੰਗ ਕਰਦੇ ਪੂਰੀ ਤਰ੍ਹਾਂ ਹੰਭ ਚੁੱਕੇ ਹਨ | ਸੀਵਰੇਜ ਵਿਵਸਥਾ ਦੀ ਮਾੜੀ ਹਾਲਤ ਸਬੰਧੀ ਕਾਂਗਰਸ ਪਾਰਟੀ ਵਲੋ 'ਯੁੱਧ ਸੀਵਰੇਜ ਦੀ ਮਾੜੀ ਵਿਵਸਥਾ' ਨੂੰ ਲੈ ਕੇ ਵਿੱਢਣ ਦੀ ਗੱਲ ਕਰਦਿਆਂ ਰੌਕੀ ਬਾਂਸਲ ਨੇ ਕਿਹਾ ਕਿ ਸਾਬਕਾ ਕੈਬਨਿਟ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਦੀ ਰਹਿਨੁਮਾਈ ਹੇਠ ਕਾਂਗਰਸ ਵਲੋਂ ਪੂਰੇ ਸ਼ਹਿਰ ਵਿਚ ਰੋਸ ਪ੍ਰਦਰਸ਼ਨ ਕਰਨ ਦਾ ਪ੍ਰੋਗਰਾਮ ਉਲੀਕਿਆ ਜਾ ਰਿਹਾ ਹੈ, ਜਿਸ ਵਿਚ ਕਾਂਗਰਸ ਦੇ 9 ਕੌਂਸਲਰਾਂ ਤੋਂ ਇਲਾਵਾ ਬਾਕੀ ਵਾਰਡਾਂ ਦੇ ਇੰਚਾਰਜ ਹਿੱਸਾ ਲੈਣਗੇ | ਉਨ੍ਹਾਂ ਸੰਗਰੂਰ ਵਾਸੀਆਂ ਨੂੰ ਯਾਦ ਕਰਵਾਇਆ ਕਿ ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਆਪਣੇ ਕਾਰਜਕਾਲ ਦੌਰਾਨ ਬਰਸਾਤਾਂ ਤੋਂ ਪਹਿਲਾਂ ਹਰ ਸਾਲ ਸੀਵਰੇਜ ਲਾਈਨਾਂ ਦੀ ਸਫ਼ਾਈ ਕਰਵਾਈ ਜਾਂਦੀ ਸੀ ਅਤੇ ਇਸ ਕਾਰਜ ਲਈ ਵਿਸ਼ੇਸ਼ ਤੌਰ ਉੱਤੇ ਸੁਪਰ ਸੰਕਸ਼ਨ ਮਸ਼ੀਨਾਂ ਵੀ ਮੰਗਵਾਇਆ ਜਾਂਦੀਆਂ ਸਨ ਪਰ ਅੱਜ ਹਾਲਾਤ ਇਹ ਹਨ ਕਿ ਗੰਦਾ ਪਾਣੀ ਲੋਕਾਂ ਦੇ ਘਰਾਂ ਵਿਚ ਵੜ ਰਿਹਾ ਹੈ ਅਤੇ ਸੱਤਾਧਾਰੀ ਹੁਕਮਰਾਨ ਚੁੱਪ ਬੈਠੇ ਹਨ |

ਪਿਛਲੀ ਖ਼ਬਰ ਸਰਕਾਰੀ ਕੰਨਿਆ ਸਕੂਲ ਧੂਰੀ ਦੀ ਮੈਨੇਜਮੈਂਟ ਕਮੇਟੀ ਦਾ ਗਠਨ <br/> ਅਗਲੀ ਖ਼ਬਰ ਮੰਗਾਂ ਨੂੰ ਲੈ ਕੇ ਬਿਜਲੀ ਕਾਮਿਆਂ ਨੇ ਸਰਕਲ ਦਫ਼ਤਰ ਬਾਹਰ ਕੀਤਾ ਰੋਸ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।