ਧੂਰੀ, 17 ਜੁਲਾਈ (ਲਖਵੀਰ ਸਿੰਘ ਧਾਂਦਰਾ)-ਪੰਜਾਬ ਸਰਕਾਰ ਵੱਲੋਂ ਚਲਾਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੇ ਤਹਿਤ ਸੰਗਰੂਰ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਆਈ.ਪੀ.ਐੱਸ ਦੇ ਦਿਸ਼ਾ-ਨਿਰਦੇਸ਼ ਅਤੇ ਡੀ. ਐੱਸ. ਪੀ. ਧੂਰੀ ਦਮਨਬੀਰ ਸਿੰਘ ਦੀ ਅਗਵਾਈ ਵਿਚ ਧੂਰੀ ਸਦਰ ਥਾਣਾ ਦੇ ਐੱਸ. ਐੱਚ. ਓ. ਕਰਨਬੀਰ ਸਿੰਘ ਸੰਧੂ ਵੱਲੋਂ ਕਰਵਾਈ ਕਰਦੇ ਹੋਏ ਜਗਤਾਰ ਸਿੰਘ ਉਰਫ਼ ਬਿੱਟੂ ਪੁੱਤਰ ਦਲਬਾਰਾ ਸਿੰਘ ਵਾਸੀ ਵਾਰਡ ਨੰਬਰ-17 ਧੂਰੀ ਨੂੰ 50 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਕਰਨਬੀਰ ਸਿੰਘ ਸੰਧੂ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਗਿ੍ਫ਼ਤਾਰ ਕਰ ਕੇ ਐਨ ਡੀ ਪੀ ਐਸ ਐਕਟ ਦੇ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |