ਸੰਗਰੂਰ, 17 ਜੁਲਾਈ (ਅਮਨਦੀਪ ਸਿੰਘ ਬਿੱਟਾ)-ਸੰਗਰੂਰ ਦੇ ਦਯਾਨੰਦ ਪਬਲਿਕ ਸਕੂਲ ਵਿਚ ਸ੍ਰੀ ਜਗਨਨਾਥ ਗੋਇਲ ਪ੍ਰਧਾਨ ਦੀ ਰਹਿਨੁਮਾਈ ਹੇਠ ਸਾਇੰਸ ਅਤੇ ਆਰਟ ਦੀ ਪ੍ਰਦਰਸ਼ਨੀ ਲਗਾਈ ਗਈ | ਸਕੂਲ ਦੇ ਵਿਦਿਆਰਥੀਆਂ ਨੇ ਇਸ ਪ੍ਰਦਰਸ਼ਨੀ ਵਿਚ ਉਤਸ਼ਾਹ ਨਾਲ ਹਿੱਸਾ ਲਿਆ | ਅਧਿਆਪਕਾ ਨੇ ਸਾਇੰਸ ਵਿਸ਼ੇ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆਂ | ਸ੍ਰੀ ਜਗਨਨਾਥ ਗੋਇਲ ਨੇ ਵਿਦਿਆਰਥੀਆਂ ਨੂੰ ਮਿਹਨਤ ਕਰਨ ਅਤੇ ਸਾਇੰਸ ਵਿਸ਼ੇ ਨਾਲ ਜੁੜੇ ਕੇ ਆਪਣੀ ਪ੍ਰਤਿਭਾ ਨਿਖਾਰਣ ਲਈ ਪ੍ਰੇਰਿਤ ਕੀਤਾ |