11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਨਗਰ ਕੌਂਸਲ ਦੇ ਸਫ਼ਾਈ ਕਾਮਿਆਂ ਨੇ ਕੀਤੀ ਹੜਤਾਲ

ਅਜੀਤ ਡੈਸਕ 18-07-2025
ਧੂਰੀ, 17 ਜੁਲਾਈ (ਸੰਜੇ ਲਹਿਰੀ)-ਨਗਰ ਕੌਂਸਲ ਧੂਰੀ ਦੇ ਕੱਚੇ ਅਤੇ ਪੱਕੇ ਸਫ਼ਾਈ ਸੇਵਕਾਂ ਵਲੋਂ ਠੇਕੇਦਾਰੀ ਸਿਸਟਮ ਅਧੀਨ ਕੰਮ ਕਰਦੇ ਆ ਰਹੇ ਸਫ਼ਾਈ ਸੇਵਕਾਂ ਨੂੰ ਨਗਰ ਕੌਂਸਲ ਵਿਚ ਕੰਟਰੈਕਟ ਤੇ ਕਰਨ ਅਤੇ ਨਗਰ ਕੌਂਸਲ ਵਿਚ ਕੰਮ ਕਰਦੇ ਆ ਰਹੇ ਕੱਚੇ ਡਰਾਈਵਰਾਂ ਨੂੰ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਸਫ਼ਾਈ ਸੇਵਕ ਯੂਨੀਅਨ ਦੀ ਪ੍ਰਧਾਨ ਮਨੋਜ ਰਾਣੀ ਦੀ ਅਗਵਾਈ ਵਿਚ ਹੜਤਾਲ ਕੀਤੀ ਗਈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਫ਼ਾਈ ਸੇਵਕ ਯੂਨੀਅਨ ਦੀ ਪ੍ਰਧਾਨ ਸ਼੍ਰੀਮਤੀ ਮਨੋਜ ਰਾਣੀ ਅਤੇ ਜਨਰਲ ਸਕੱਤਰ ਸੰਜੇ ਕੁਮਾਰ ਨੇ ਦੱਸਿਆ ਕਿ ਲੰਮੇ ਸਮੇਂ ਤੋਂ ਠੇਕੇਦਾਰੀ ਸਿਸਟਮ ਅਧੀਨ ਕੰਮ ਕਰਦੇ ਆ ਰਹੇ ਸਫ਼ਾਈ ਸੇਵਕਾਂ ਨੂੰ ਨਗਰ ਕੌਂਸਲ ਅਧੀਨ ਕੰਟਰੈਕਟ ਤੇ ਕਰਨ ਅਤੇ ਨਗਰ ਕੌਂਸਲ ਅਧੀਨ ਕੰਮ ਕਰ ਰਹੇ ਕੱਚੇ ਡਰਾਈਵਰਾਂ ਨੂੰ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਇਹ ਹੜਤਾਲ ਕੀਤੀ ਗਈ ਹੈ ਤੇ ਜਿੰਨੀ ਦੇਰ ਤੱਕ ਨਗਰ ਕੌਂਸਲ ਠੇਕੇਦਾਰੀ ਸਿਸਟਮ ਅਧੀਨ ਕੰਮ ਕਰ ਰਹੇ ਸਫ਼ਾਈ ਸੇਵਕਾਂ ਤੇ ਕੱਚੇ ਡਰਾਈਵਰਾਂ ਦੇ ਹੱਕ ਵਿਚ ਮਤਾ ਪਾਸ ਨਹੀਂ ਕਰੇਗੀ, ਉਨੀ ਦੇਰ ਤੱਕ ਇਹ ਹੜਤਾਲ ਜਾਰੀ ਰਹੇਗੀ | ਇਸ ਮੌਕੇ ਸਫ਼ਾਈ ਸੇਵਕ ਯੂਨੀਅਨ ਵਲੋਂ ਪੰਜਾਬ ਸਰਕਾਰ ਅਤੇ ਨਗਰ ਕੌਂਸਲ ਦੇ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ | ਸ਼੍ਰੀਮਤੀ ਮਨੋਜ ਰਾਣੀ ਨੇ ਦੱਸਿਆ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਇਹ ਸੰਘਰਸ਼ ਹੋਰ ਤੇਜ਼ ਕਰ ਦਿੱਤਾ ਜਾਵੇਗਾ | ਇਸ ਮੌਕੇ ਸਫ਼ਾਈ ਸੇਵਕ ਯੂਨੀਅਨ ਦੇ ਜ਼ਿਲ੍ਹਾ ਜਰਨਲ ਸਕੱਤਰ ਰਾਜੇਸ਼ ਕੁਮਾਰ ਅਸ਼ੋਕ ਕੁਮਾਰ ਖ਼ਜ਼ਾਨਚੀ ਰਮੇਸ਼ ਕੁਮਾਰ ਮੇਟ ਅਤੇ ਕਵਿਤਾ ਰਾਣੀ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਬੇਅਦਬੀ ਸੰਬੰਧੀ ਕਾਨੂੰਨ ਬਣਾ ਕੇ ਮਾੜੇ ਅਨਸਰਾਂ ਨੂੰ ਦਿੱਤਾ ਸਖ਼ਤ ਸੁਨੇਹਾ- ਸੰਧਵਾਂ ਅਗਲੀ ਖ਼ਬਰ ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਨੇ ਡੀ. ਸੀ. ਨੂੰ ਦਿੱਤਾ ਰੋਸ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।