ਸੰਗਰੂਰ, 17 ਜੁਲਾਈ (ਧੀਰਜ ਪਸ਼ੌਰੀਆ)-ਅਗਰਵਾਲ ਸਭਾ ਸੰਗਰੂਰ ਦੇ ਪ੍ਰਧਾਨ ਬਦਰੀ ਜਿੰਦਲ, ਸੈਕਟਰੀ ਸਿਸਨ ਕੁਮਾਰ ਗਰਗ ਤੇ ਅਭਿਮਨੂੰ ਜਿੰਦਲ ਨੇ ਦੱਸਿਆ ਕਿ ਨਵੀਨੀਕਰਨ ਤੋਂ ਬਾਅਦ ਮਹਾਰਾਜਾ ਅਗਰਸੈਨ ਵਿਜੈ ਚੌਂਕ ਦਾ ਉਦਘਾਟਨ 19 ਜੁਲਾਈ ਨੂੰ ਸ਼ਾਮੀ 7 ਵਜੇ ਕੀਤਾ ਜਾ ਰਿਹਾ ਹੈ | ਇਸ ਸਮਾਰੋਹ ਦੇ ਮੁੱਖ ਮਹਿਮਾਨ ਬਰਿੰਦਰ ਗੋਇਲ ਐਡਵੋਕੇਟ, ਸਰਦਾਰਨੀ ਹਰਪਾਲ ਕੌਰ ਮਾਨ (ਮਾਤਾ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ) ਅਤੇ ਨਰਿੰਦਰ ਕੌਰ ਭਰਾਜ ਵਿਧਾਇਕਾ ਸੰਗਰੂਰ ਹੋਣਗੇ | ਸੰਦੀਪ ਰਿਸ਼ੀ ਡਿਪਟੀ ਕਮਿਸ਼ਨਰ, ਸਰਤਾਜ ਸਿੰਘ ਚਾਹਲ ਜ਼ਿਲ੍ਹਾ ਪੁਲਿਸ ਮੁਖੀ, ਵਿਜੈਇੰਦਰ ਸਿੰਗਲਾ ਸਾਬਕਾ ਕੈਬਨਿਟ ਮੰਤਰੀ, ਬਾਬੂ ਪ੍ਰਕਾਸ਼ ਚੰਦ ਗਰਗ ਸਾਬਕਾ ਪਾਰਲੀਮਾਨੀ ਸਕੱਤਰ ਅਤੇ ਅਰਵਿੰਦ ਖੰਨਾ ਮੀਤ ਪ੍ਰਧਾਨ ਪੰਜਾਬ ਭਾਜਪਾ ਇਸ ਸਮਾਰੋਹ ਦੇ ਵਿਸ਼ੇਸ਼ ਮਹਿਮਾਨ ਹੋਣਗੇ |