09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਸਵ. ਢੀਂਡਸਾ ਦੀ ਨਿੱਘੀ ਯਾਦ 'ਚ ਮਸਤੂਆਣਾ ਸਾਹਿਬ ਵਿਖੇ ਸਮਾਗਮ ਕੱਲ੍ਹ

ਅਜੀਤ ਡੈਸਕ 18-07-2025
ਮਸਤੂਆਣਾ ਸਾਹਿਬ, 17 ਜੁਲਾਈ (ਦਮਦਮੀ)-ਸਿਆਸਤ ਦੇ ਬਾਬਾ ਬੋਹੜ ਤੇ ਸੰਤ ਅਤਰ ਸਿੰਘ ਗੁਰਸਾਗਰ ਮਸਤੂਆਣਾ ਟਰੱਸਟ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਸਾਬਕਾ ਕੇਂਦਰੀ ਮੰਤਰੀ ਦੀ ਨਿੱਘੀ ਯਾਦ ਵਿਚ ਭੋਗ ਸਮਾਗਮ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਸੰਗਰੂਰ ਵਿਖੇ 19 ਜੁਲਾਈ ਨੂੰ ਹੋਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਦੱਸਿਆ ਕਿ ਅੱਜ ਸਰਦਾਰ ਢੀਂਡਸਾ ਜੀ ਦੀ ਯਾਦ ਵਿਚ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾ ਦਿੱਤੇ ਗਏ ਹਨ ਜਿਨ੍ਹਾਂ ਦੇ ਭੋਗ 19 ਜੁਲਾਈ ਨੂੰ ਪੈਣਗੇ | ਇਸ ਮੌਕੇ ਭੋਗ ਪੈਣ ਉਪਰੰਤ ਸੰਗਤਾਂ ਨੂੰ ਸਰਦਾਰ ਸੁਖਦੇਵ ਸਿੰਘ ਢੀਂਡਸਾ ਦੀ ਯਾਦ ਵਿਚ ਬੂਟੇ ਵੀ ਵੰਡੇ ਜਾਣਗੇ | ਅੱਜ ਅਖੰਡ ਪਾਠ ਆਰੰਭ ਕਰਵਾਉਣ ਮੌਕੇ ਮੁੱਖ ਗ੍ਰੰਥੀ ਬਾਬਾ ਸੁਖਦੇਵ ਸਿੰਘ, ਬਾਬਾ ਗੁਰਮੇਲ ਸਿੰਘ ਤੋਂ ਇਲਾਵਾ ਸਰਦਾਰ ਸੁਖਦੇਵ ਸਿੰਘ ਢੀਂਡਸਾ ਦੇ ਪਰਿਵਾਰਿਕ ਮੈਂਬਰਾਂ ਵਿਚ ਉਨ੍ਹਾਂ ਦੇ ਸਪੁੱਤਰ ਸ੍ਰ. ਪਰਮਿੰਦਰ ਸਿੰਘ ਢੀਂਡਸਾ ਸਾਬਕਾ ਵਿੱਤ ਮੰਤਰੀ ਸੁਪਤਨੀ ਬੀਬੀ ਹਰਜੀਤ ਕੌਰ ਢੀਂਡਸਾ, ਅਕਾਲੀ ਆਗੂ ਅਮਨਵੀਰ ਸਿੰਘ ਚੈਰੀ, ਕੁਲਵੰਤ ਸਿੰਘ ਗਹਿਲਾਂ, ਗੁਰਜੰਟ ਸਿੰਘ ਦੁੱਗਾਂ, ਭੁਪਿੰਦਰ ਸਿੰਘ ਗਰੇਵਾਲ, ਹਾਕਮ ਸਿੰਘ ਕਿਸ਼ਨਗੜੀਆ, ਗਮਦੂਰ ਸਿੰਘ ਖਹਿਰਾ, ਸੁਰਜੀਤ ਸਿੰਘ ਕੁਲਾਰ, ਜਸਵੀਰ ਸਿੰਘ ਗਿੱਦੜਬਾਹਾ, ਅਕਾਲ ਕਾਲਜ ਆਫ਼ ਫਾਰਮੇਸੀ ਐਂਡ ਟੈਕਨੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਦੇ ਪਿ੍ੰਸੀਪਲ ਡਾਕਟਰ ਅਮਨਦੀਪ ਕੌਰ ਬਾਠ ਧੂਰੀ, ਪ੍ਰੋਫੈਸਰ ਮਨਪ੍ਰੀਤ ਸਿੰਘ ਗਿੱਲ, ਪ੍ਰੋਫੈਸਰ ਨਿਰਪਜੀਤ ਸਿੰਘ ਸਮੇਤ ਅਕਾਲ ਕਾਲਜ ਕੌਂਸਲ ਦੇ ਵੱਡੀ ਗਿਣਤੀ ਵਿਚ ਮੈਂਬਰ ਅਤੇ ਵੱਖ-ਵੱਖ ਕਾਲਜਾਂ ਦੇ ਪਿ੍ੰਸੀਪਲ ਤੇ ਸਟਾਫ਼ ਮੈਂਬਰ ਮੌਜੂਦ ਸਨ |
ਪਿਛਲੀ ਖ਼ਬਰ ਸੈਨਿਕ ਮੇਜਰ ਸਿੰਘ ਨੂੰ ਦਿੱਤੀ ਸ਼ਰਧਾਂਜਲੀ ਅਗਲੀ ਖ਼ਬਰ ਰੋਟਰੀ ਕਲੱਬ ਸੁਨਾਮ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।