09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਸਿਹਤ ਵਿਭਾਗ ਦੇ ਮੁਲਾਜ਼ਮਾਂ ਨੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ

ਅਜੀਤ ਡੈਸਕ 18-07-2025
ਸ਼ੇਰਪੁਰ, 17 ਜੁਲਾਈ (ਦਰਸ਼ਨ ਸਿੰਘ ਖੇੜੀ)-ਫ਼ਤਿਹਗੜ੍ਹ ਪੰਜਗਰਾਈਆਂ ਵਿਖੇ ਸਿਹਤ ਕਰਮਚਾਰੀਆਂ ਵਲੋਂ 17 ਜੁਲਾਈ 2020 ਦੇ ਮੁਲਾਜ਼ਮ ਮਾਰੂ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ, ਜਿਸ ਵਿਚ ਪੰਜਾਬ ਸਰਕਾਰ ਦੁਆਰਾ ਕੇਂਦਰੀ ਪੇਅ ਸਕੇਲ ਪੰਜਾਬ ਦੇ ਨਵੇਂ ਭਾਰਤੀ ਮੁਲਾਜ਼ਮਾਂ ਉੱਪਰ ਧੱਕੇ ਨਾਲ ਲਾਗੂ ਕੀਤੇ ਗਏ ਸੀ | ਇਸ ਮੌਕੇ ਜਗਸੀਰ ਸਿੰਘ ਟਿੱਬਾ ਅਤੇ ਗੁਲਜਾਰ ਖਾਨ ਸੂਬਾ ਕਨਵੀਨਰ ਤਾਲਮੇਲ ਕਮੇਟੀ ਵਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਪੰਜਾਬ ਦੇ ਮੁਲਾਜ਼ਮਾਂ ਉੱਪਰ ਪੰਜਾਬ ਪੇਅ ਸਕੇਲ ਲਾਗੂ ਕਰਨ ਤੋਂ ਭੱਜ ਰਹੀ ਹੈ | ਇਸ ਮੌਕੇ ਡਾ. ਮੁਹੰਮਦ ਇਰਫਾਨ,ਚਰਨਜੀਤ ਕੌਰ, ਮੁਹੰਮਦ ਇਰਫਾਨ ਉਪਵੈਦ, ਸਤਨਾਮ ਸਿੰਘ ਕੌਂਸਲਰ, ਕਮਲਜੀਤ ਕੌਰ, ਕਮਲਜੀਤ ਕੌਰ, ਸਿਕੰਦਰ ਸਿੰਘ, ਰਾਜਵੰਤ ਸਿੰਘ, ਜਗਜੀਵਨ ਸਿੰਘ, ਬੂਟਾ ਸਿੰਘ ਤੇ ਬਸੰਤ ਸਿੰਘ ਆਦਿ ਆਗੂ ਮੌਜੂਦ ਸਨ |
ਪਿਛਲੀ ਖ਼ਬਰ ਪਿਤਾ ਦੀ ਮੌਤ ਦਾ ਜਾਅਲੀ ਸਰਟੀਫ਼ਿਕੇਟ ਬਣਾ ਕੇ ਬੀਮੇ ਦੀ 17,93,917 ਰੁਪਏ ਦੀ ਰਾਸ਼ੀ ਹੜੱਪੀ ਅਗਲੀ ਖ਼ਬਰ ਧਾਰਮਿਕ ਸਮਾਗਮ ਦੌਰਾਨ ਡੀ. ਸੀ. ਸੰਦੀਪ ਰਿਸੀ ਸਮੇਤ ਅਧਿਕਾਰੀਆਂ ਦਾ ਕੀਤਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।