28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਵਿਨਰਜੀਤ ਸਿੰਘ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ ਨਿਯੁਕਤ

ਅਜੀਤ ਡੈਸਕ 19-07-2025
ਸੁਨਾਮ ਊਧਮ ਸਿੰਘ ਵਾਲਾ, 18 ਜੁਲਾਈ (ਸਰਬਜੀਤ ਸਿੰਘ ਧਾਲੀਵਾਲ, ਰੁਪਿੰਦਰ ਸਿੰਘ ਸੱਗੂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੀਨੀਅਰ ਅਕਾਲੀ ਆਗੂ ਵਿਨਰਜੀਤ ਸਿੰਘ ਖਡਿਆਲ (ਗੋਲਡੀ) ਨੂੰ ਸੰਗਰੂਰ ਹਲਕੇ ਦੇ ਨਾਲ ਨਾਲ ਹੁਣ ਵਿਧਾਨ ਸਭਾ ਹਲਕਾ ਸੁਨਾਮ ਦਾ ਵੀ ਇੰਚਾਰਜ਼ ਲਗਾਇਆ ਗਿਆ ਹੈ | ਇਸ ਸਬੰਧੀ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾਂ ਵਲੋਂ ਟਵਿੱਟਰ 'ਤੇ ਜਾਣਕਾਰੀ ਸਾਂਝੀ ਕੀਤੀ ਗਈ | ਵਿਨਰਜੀਤ ਸਿੰਘ ਖਡਿਆਲ ਨੂੰ ਸੁਨਾਮ ਹਲਕੇ ਦਾ ਇੰਚਾਰਜ਼ ਲਗਾਏ ਜਾਣ 'ਤੇ ਹਲਕੇ ਦੇ ਪਾਰਟੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਹੈ | ਪਾਰਟੀ ਵਰਕਰਾਂ ਵਲੋਂ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਇਸ ਵਾਰ ਵਿਧਾਨ ਸਭਾ ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਨਰਜੀਤ ਸਿੰਘ ਨੂੰ ਉਮੀਦਵਾਰ ਵਜੋਂ ਚੋਣ ਮੈਦਾਨ 'ਚ ਉਤਾਰਿਆ ਜਾਵੇਗਾ |
ਪਿਛਲੀ ਖ਼ਬਰ ਪ੍ਰਵਾਸੀ ਪੰਜਾਬੀ ਗੌਰਵ ਮਲਹੋਤਰਾ ਪੰਜਾਬ ਦੇ ਲੋੜਵੰਦ ਬੱਚਿਆਂ ਦਾ ਸਹਾਰਾ ਬਣੇ <br/> ਅਗਲੀ ਖ਼ਬਰ ਅਮਰਗੜ੍ਹ 'ਚ ਸਬ ਡਵੀਜ਼ਨ ਕੰਪਲੈਕਸ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।