31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਨਸ਼ੇ ਦੀ ਮੰਗ ਤੇ ਸਪਲਾਈ ਰੋਕਣ ਲਈ ਸੂਬਾ ਸਰਕਾਰ ਨੇ ਅਪਣਾਈ ਅਹਿਮ ਰਣਨੀਤੀ-ਵਿਧਾਇਕ ਡਾ. ਰਹਿਮਾਨ <br/>

ਅਜੀਤ ਡੈਸਕ 19-07-2025
ਮਲੇਰਕੋਟਲਾ, 18 ਜੁਲਾਈ (ਮਨਜਿੰਦਰ ਸਿੰਘ ਸਰੌਦ)-ਸੂਬਾ ਸਰਕਾਰ ਵਲੋਂ ਨਸ਼ੇ ਦੇ ਖ਼ਿਲਾਫ਼ ਅਹਿਮ ਕਦਮ ਚੁੱਕਦਿਆਂ ਦੋਹਰੀ ਰਣਨੀਤੀ ਤਹਿਤ ਨਸ਼ੇ ਦੀ ਮੰਗ ਤੇ ਸਪਲਾਈ ਨੂੰ ਤੋੜਨ ਦੇ ਲਈ ਗੰਭੀਰ ਯਤਨ ਕੀਤੇ ਜਾ ਰਹੇ ਹਨ | ਇਹ ਸ਼ਬਦ ਵਿਧਾਇਕ ਮਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਸਥਾਨਕ ਕਾਲੀ ਮਾਤਾ ਮੰਦਿਰ ਵਿਖੇ ਜਨ-ਸਮੂਹ ਨੂੰ ਸੰਬੋਧਨ ਕਰਦਿਆਂ ਕਹੇ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਹਰ ਪਿੰਡ ਤੇ ਵਾਰਡ ਨੂੰ ਨਸ਼ਾ ਮੁਕਤ ਬਣਾਉਣ ਵੱਲ ਕਦਮ ਚੁੱਕਣਾ ਹੈ | ਉਨ੍ਹਾਂ ਹੋਰ ਕਿਹਾ ਕਿ ਕੋਈ ਵੀ ਮੁਹਿੰਮ ਉਦੋਂ ਤੱਕ ਸਫਲ ਨਹੀਂ ਮੰਨੀ ਜਾ ਸਕਦੀ ਜਦੋਂ ਤੱਕ ਉਸ ਵਿਚ ਆਮ ਲੋਕਾਂ ਦੀ ਭਾਗੀਦਾਰੀ ਯਕੀਨੀ ਨਹੀਂ ਬਣਾਈ ਜਾਂਦੀ | ਇਸ ਲਈ ਇਹ ਸਾਡਾ ਕਰਤੱਵ ਬਣ ਜਾਂਦਾ ਹੈ ਕਿ ਅਸੀਂ ਵੀ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਸ਼ੁਰੂ ਕੀਤੀ ਇਸ ਮੁਹਿੰਮ ਵਿਚ ਡਟ ਕੇ ਸਾਥ ਦੇਈਏ | ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਇਲਾਵਾ ਪੀ.ਏ. ਗੁਰਮੁਖ ਸਿੰਘ ਖਾਨਪੁਰ, ਜਸਬੀਰ ਸਿੰਘ ਜੱਸੀ ਜਗਦਿਓ, ਟਰੱਕ ਯੂਨੀਅਨ ਸੰਦੌੜ ਦੇ ਪ੍ਰਧਾਨ ਸੰਤੋਖ ਸਿੰਘ ਦਸੌਂਦਾ ਸਿੰਘ ਵਾਲਾ, ਸੂਬਾ ਯੂਥ ਜਰਨਲ ਸਕੱਤਰ ਜਗਤਾਰ ਸਿੰਘ ਜੱਸਲ ਸੰਦੌੜ, ਸੋਸ਼ਲ ਮੀਡੀਆ ਇੰਚਾਰਜ ਯਾਸਰ ਅਰਫਾਤ, ਨਸ਼ਾ ਛਡਾਉ ਕਮੇਟੀ ਦੇ ਮੀਤ ਕੁਆਰਡੀਨੇਟਰ ਯਾਸੀਨ ਨੇਸਤੀ, ਸਾਜਨ ਅਨਸਾਰੀ, ਬਾਬੂ ਇਮਤਿਆਜ, ਬਲਾਕ ਪ੍ਰਧਾਨ ਅਬਦੁਲ ਹਲੀਮ ਮਿਲਕੋਵਿਲ ਸਣੇ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਰੋਡਵੇਜ਼ ਪਨਬੱਸ ਕਾਮਿਆ ਨੇ ਬੱਸ ਅੱਡੇ 'ਚ ਕੀਤਾ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਵਾਪਰੇ ਸੜਕੀ ਹਾਦਸੇ 'ਚ 2 ਪ੍ਰਵਾਸੀ ਮਜ਼ਦੂਰਾਂ ਦੀ ਮੌਤ, ਇਕ ਬੱਚਾ ਗੰਭੀਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।