31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਮੁਫ਼ਤ ਮੈਡੀਕਲ ਚੈੱਕਅਪ ਤੇ ਖ਼ੂਨਦਾਨ ਕੈਂਪ ਲਗਾਇਆ <br/>

ਅਜੀਤ ਡੈਸਕ 19-07-2025
ਸੰਦੌੜ, 18 ਜੁਲਾਈ (ਜਸਵੀਰ ਸਿੰਘ ਜੱਸੀ)-ਪਰਜਾ ਮੰਡਲ ਲਹਿਰ 17 ਜੁਲਾਈ 1927 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਸ਼ਹੀਦੀ ਪਿੰਡ ਕੁਠਾਲਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਗੁਰਦੁਆਰਾ ਸਾਹਿਬ ਸ਼ਹੀਦੀ ਦੇ ਪ੍ਰਧਾਨ ਗੁਰਦੀਪ ਸਿੰਘ ਨੇ ਪਰਜਾ ਮੰਡਲ ਲਹਿਰ 17 ਜੁਲਾਈ 1927 ਦੇ ਸ਼ਹੀਦਾਂ ਦਾ ਇਤਿਹਾਸ ਵਿਸਥਾਰ ਨਾਲ ਸੰਗਤਾਂ ਨਾਲ ਸਾਂਝਾ ਕੀਤਾ | ਸਮਾਗਮ ਦੌਰਾਨ ਸ਼ਹੀਦੀ ਵੈੱਲਫੇਅਰ ਕਲੱਬ ਪਿੰਡ ਕੁਠਾਲਾ ਵੱਲੋਂ ਮੁਫ਼ਤ ਮੈਗਾ ਮੈਡੀਕਲ ਚੈੱਕਅਪ ਕੈਂਪ ਤੇ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਸੰਬੰਧੀ ਕੈਂਪ ਪ੍ਰਬੰਧਕਾਂ ਨੇ ਦੱਸਿਆ ਕਿ ਮੈਡੀਕਲ ਚੈੱਕਅਪ ਕੈਂਪ ਦੌਰਾਨ 500 ਦੇ ਕਰੀਬ ਮਰੀਜ਼ਾਂ ਨੇ ਆਪਣਾ ਚੈੱਕਅਪ ਕਰਵਾਇਆ | ਉਨ੍ਹਾਂ ਦੱਸਿਆ ਕਿ ਦਿਲ ਦੀਆਂ ਬਿਮਾਰੀਆਂ ਦੇ ਮਾਹਿਰ ਡਾਕਟਰ ਕੁਲਵੰਤ ਸਿੰਘ ਦੀਪਕ ਹਾਟਰ ਸੈਂਟਰ ਲੁਧਿਆਣਾ ਤੋਂ ਮਲੇਰਕੋਟਲਾ ਤੋਂ ਡਾ.ਚਮਨਜੋਤ ਸਿੰਘ, ਓਸਵਾਲ ਹਸਪਤਾਲ ਲੁਧਿਆਣਾ ਤੋਂ ਡਾ. ਵਿਕਰਮਜੀਤ ਸਿੰਘ ਕੰਨ ਨੱਕ ਗਲੇ ਦੇ ਮਾਹਿਰ, ਸਿੰਗਲਾ ਹਸਪਤਾਲ ਮਲੇਰਕੋਟਲਾ ਤੋਂ ਡਾ.ਸਿਪਰਾ ਵਿੰਗ ਅÏਰਤਾਂ ਦੇ ਰੋਗਾਂ ਦੇ ਮਾਹਿਰ ਡਾਕਟਰਾਂ ਨੇ ਮਰੀਜ਼ਾਂ ਦਾ ਚੈੱਕਅਪ ਕੀਤਾ | ਸਿਵਲ ਹਸਪਤਾਲ ਮਲੇਰਕੋਟਲਾ ਬਲੱਡ ਬੈਂਕ ਦੀ ਟੀਮ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ਦੌਰਾਨ ਵੱਡੀ ਗਿਣਤੀ ਵਿਚ ਨੌਜਵਾਨਾ ਨੇ ਖ਼ੂਨਦਾਨ ਕੀਤਾ ਇਸ ਮੌਕੇ ਸ਼ਹੀਦੀ ਵੈੱਲਫੇਅਰ ਕਲੱਬ ਵੱਲੋਂ ਖ਼ੂਨਦਾਨ ਕਰਨ ਵਾਲੇ ਨੌਜਵਾਨਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਲੱਬ ਪ੍ਰਧਾਨ ਮਨਿੰਦਰ ਸਿੰਘ ਨੰਬਰਦਾਰ ਗੁਰਲਵਲੀਨ ਸਿੰਘ ਲਵਲੀ, ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਡਾ.ਮਨਦੀਪ ਸਿੰਘ ਖ਼ੁਰਦ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਦੀਪ ਸਿੰਘ, ਜਸਕਰਨ ਸਿੰਘ, ਸਮਾਜ ਸੇਵੀ ਸੁਭਾਸ਼ ਸਿੰਗਲਾ, ਹੈਪੀ ਪੰਚ, ਹਰਵਿੰਦਰ ਸਿੰਘ, ਜਗਦੀਪ ਸਿੰਘ, ਮਨਪ੍ਰੀਤ ਸਿੰਘ ਪੰਚ, ਗੁਰਸੇਵਕ ਸਿੰਘ, ਪ੍ਰੇਮ ਸਿੰਘ, ਮਨਵੀਰ ਸਿੰਘ, ਅਮਨਦੀਪ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮੀਂਹ ਦਾ ਪਾਣੀ ਜਮਾਂ ਹੋਣ ਕਾਰਨ ਗ਼ਰੀਬ ਮਜ਼ਦੂਰ ਦੇ ਮਕਾਨ ਨੂੰ ਤਰੇੜਾਂ ਆਈਆਂ <br/> ਅਗਲੀ ਖ਼ਬਰ ਬਜ਼ੁਰਗ ਦੀ ਕੁੱਟਮਾਰ ਕਰਨ ਦੇ ਦੋਸ਼ਾਂ 'ਚੋਂ ਬਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।